24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ’ਚ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਪ੍ਰਦਰਸ਼ਨ

ਕਲਾਨੌਰ, 24 ਅਗਸਤ (ਪੁਰੇਵਾਲ)-ਪੰਜਾਬ ਕਿਸਾਨ ਯੂਨੀਅਨ ਵਲੋਂ ਬਲਾਕ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਕੇ ਸੂਬਾ ਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਬੁਲਾਰਿਆਂ ਕਾਮਰੇਡ ਗੁਰਮੀਤ ਸਿੰਘ ਬਖਤਪੁਰ, ਅਸ਼ਵਨੀ ਕੁਮਾਰ ਲੱਖਣ ਕਲਾਂ, ਹਰਵਿੰਦਰ ਸਿੰਘ ਮੱਲ੍ਹੀ, ਗੁਰਿੰਦਰ ਸਿੰਘ ਖੱਦਰ, ਜਰਨੈਲ ਸਿੰਘ ਸਪਰਾਵਾਂ ਅਤੇ ਗੁਰਦੀਪ ਸਿੰਘ ਕਾਮਲਪੁਰ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ, ਮਜ਼ਦੂਰਾਂ ਮੁਲਾਜ਼ਮਾਂ ਤੇ ਬੇਰੁਜ਼ਗਾਰਾਂ ਪ੍ਰਤੀ ਕਿਸ ਤਰ੍ਹਾਂ ਦੀ ਸੋਚ ਰੱਖਦੀਆਂ ਹਨ, ਉਹ ਜੱਗ ਜ਼ਾਹਿਰ ਹੈ।

Ad Position 21
No active advertisement
ਅਜੀਤ ਡੈਸਕ 25-08-2026
ਕਲਾਨੌਰ, 24 ਅਗਸਤ (ਪੁਰੇਵਾਲ)-ਪੰਜਾਬ ਕਿਸਾਨ ਯੂਨੀਅਨ ਵਲੋਂ ਬਲਾਕ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਕੇ ਸੂਬਾ ਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਬੁਲਾਰਿਆਂ ਕਾਮਰੇਡ ਗੁਰਮੀਤ ਸਿੰਘ ਬਖਤਪੁਰ, ਅਸ਼ਵਨੀ ਕੁਮਾਰ ਲੱਖਣ ਕਲਾਂ, ਹਰਵਿੰਦਰ ਸਿੰਘ ਮੱਲ੍ਹੀ, ਗੁਰਿੰਦਰ ਸਿੰਘ ਖੱਦਰ, ਜਰਨੈਲ ਸਿੰਘ ਸਪਰਾਵਾਂ ਅਤੇ ਗੁਰਦੀਪ ਸਿੰਘ ਕਾਮਲਪੁਰ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ, ਮਜ਼ਦੂਰਾਂ ਮੁਲਾਜ਼ਮਾਂ ਤੇ ਬੇਰੁਜ਼ਗਾਰਾਂ ਪ੍ਰਤੀ ਕਿਸ ਤਰ੍ਹਾਂ ਦੀ ਸੋਚ ਰੱਖਦੀਆਂ ਹਨ, ਉਹ ਜੱਗ ਜ਼ਾਹਿਰ ਹੈ। ਭਾਰਤ ਸਰਕਾਰ ਇਸ ਵੇਲੇ ਅਮਰੀਕਾ ਨਾਲ ਫਰੀ ਟਰੇਡ ਡੀਲ ਸਾਈਨ ਕਰਨ ਦੇ ਰਾਹ ਪਈ ਹੋਈ ਹੈ ਤੇ ਜੇਕਰ ਭਾਰਤ ਅਮਰੀਕਾ ਵਿਚ ਫਰੀ ਟਰੇਡ ਡੀਲ ਹੁੰਦੀ ਹੈ ਤਾਂ ਭਾਰਤ ਦਾ ਖੇਤੀ ਅਰਥਚਾਰਾ ਤੇ ਹੋਰ ਸਹਾਇਕ ਧੰਦੇ ਖ਼ਤਮ ਹੋ ਜਾਣਗੇ। ਆਗੂਆਂ ਨੇ ਕਿਹਾ ਕਿ 20-21 ਸਤੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋ ਰਹੀ ਆਲ ਇੰਡੀਆ ਕਿਸਾਨ ਮਹਾਂ ਸਭਾ ਦੀ 5ਵੀਂ ਕੌਮੀ ਕਾਨਫਰੰਸ ’ਚ ਜ਼ਿਲ੍ਹਾ ਗੁਰਦਾਸਪੁਰ ਤੋਂ ਪੰਜਾਬ ਕਿਸਾਨ ਯੂਨੀਅਨ ਦਾ ਵੱਡਾ ਜਥਾ ਸ਼ਾਮਲ ਹੋਵੇਗਾ। ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਦੀਪ ਸਿੰਘ ਕਾਮਲਪੁਰ ਨੇ ਦੱਸਿਆ ਕਿ ਇਸ ਸਬੰਧ ’ਚ ਕਲਾਨੌਰ ਤੇ ਡੇਰਾ ਬਾਬਾ ਨਾਨਕ ਬਲਾਕਾਂ ਦੇ ਵੱਖ-ਵੱਖ ਪਿੰਡਾਂ ਖੱਦਰ, ਸਿੰਘ ਪੁਰਾ, ਖੰਨਾ ਚਮਾਰਾਂ ਆਦਿ ’ਚ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਦੀ ਖਾਸੀਅਤ ਇਹ ਹੈ ਕਿ ਪੰਜਾਬ ਦੀਆਂ ਦੋ ਸਿਰਮੌਰ ਜਥੇਬੰਦੀਆਂ ਪੰਜਾਬ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਦਾ ਰਲੇਵਾਂ ਹੇਣ ਜਾ ਰਿਹਾ ਹੈ, ਜਿਸ ਦਾ ਐਲਾਨ 21 ਸਿਤੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕੀਤਾ ਜਾਵੇਗਾ। ਇਹ ਦੋਵੇਂ ਜਥੇਬੰਦੀਆਂ ਅੱਗੇ ਤੋਂ ਕੁੱਲ ਹਿੰਦ ਕਿਸਾਨ ਮਹਾਂ ਸਭਾ ਦੇ ਝੰਡੇ ਹੇਠ ਕੰਮ ਕਰਨਗੀਆਂ । ਮੀਟਿੰਗ ਵਿਚ ਹਰਭਜਨ ਸਿੰਘ ਨੜਾਂਵਾਲੀ, ਸੁਰਜੀਤ ਸਿੰਘ, ਰਣਜੀਤ ਸਿੰਘ ਲਾਲੀ, ਬਲਵਿੰਦਰ ਸਿੰਘ, ਸਤਨਾਮ ਸਿੰਘ, ਸੁਖਦੇਵ ਸਿੰਘ ਬਾਜਵਾ, ਕਰਮਜੀਤ ਸਿੰਘ ਐਡਵੋਕੇਟ, ਪ੍ਰਗਟ ਸਿੰਘ, ਬਲਜੀਤ ਸਿੰਘ ਜਸਬੀਰ ਸਿੰਘ, ਮਨਿੰਦਰ ਸਿੰਘ ਬਰੀਲਾ, ਦਲਬੀਰ ਸਿੰਘ, ਵਿਕਰਮਜੀਤ ਸਿੰਘ, ਸ਼ਰਨਜੀਤ ਸਿੰਘ ਖੱਦਰ, ਸੋਨੂੰ ਗੁਰਾਇਆਂ ਵੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ 27 ਅਗਸਤ ਦੇ ਮਹਾਂਬੰਦ ਨੂੰ ਕਾਮਯਾਬ ਕਰਨ ਲਈ ਪਾਵਰਕਾਮ ਦੀਆਂ ਸਮੂਹ ਜਥੇਬੰਦੀਆਂ ਦੀ ਮੀਟਿੰਗ ਅੱਜ- ਸਹਾਏਪੁਰ/ਬੱਲਪੁਰੀਆ/ ਧਾ... ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਸਿਹਤ ਤੇ ਤੰਦਰੁਸਤੀ ਸੰਬੰਧੀ ਬੱਚਿਆਂ ਨੂੰ ਕੀਤਾ ਜਾਗਰੂਕ
Ad Position 24