ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਬਣਨ ਉਪਰੰਤ ਮੈਰੀਗੋਲਡ
ਪਬਲਿਕ ਸਕੂਲ ਪਹੁੰਚੇ ਪ੍ਰਿੰਸੀਪਲ ਸੰਧੂ ਦਾ ਵਿਸ਼ੇਸ਼ ਸਨਮਾਨ
ਬਟਾਲਾ, 25 ਅਗਸਤ (ਸਤਿੰਦਰ ਸਿੰਘ)-ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਪ੍ਰਿੰ. ਹਰਪਿੰਦਰਪਾਲ ਸਿੰਘ ਸੰਧੂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਬਟਾਲਾ, 25 ਅਗਸਤ (ਸਤਿੰਦਰ ਸਿੰਘ)-ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਪ੍ਰਿੰ. ਹਰਪਿੰਦਰਪਾਲ ਸਿੰਘ ਸੰਧੂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪ੍ਰਿੰਸੀਪਲ ਸੰਧੂ ਦੀ ਇਸ ਨਿਯੁਕਤੀ ’ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਭਾਰੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਜਦੋਂ ਪ੍ਰਿੰ. ਹਰਪਿੰਦਰਪਾਲ ਸਿੰਘ ਸੰਧੂ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਬਣਨ ਉਪਰੰਤ ਪਹਿਲੀ ਵਾਰ ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਵਿਖੇ ਪਹੁੰਚੇ ਤਾਂ ਉਥੇ ਉਪ ਪ੍ਰਿੰਸੀਪਲ ਪ੍ਰਿਤਪਾਲ ਤੇ ਸਮੁੱਚੇ ਸਟਾਫ਼ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਸੰਧੂ ਬਹੁਤ ਹੀ ਪੜੇ-ਲਿਖੇ ਅਤੇ ਲਿਆਕਤ ਵਾਲੇ ਵਿਅਕਤੀ ਹਨ, ਜਿਨ੍ਹਾਂ ਦੀ ਕਾਬਲੀਅਤ ਨੂੰ ਵੇਖਦਿਆਂ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਬਣਾਇਆ ਗਿਆ ਹੈ। ਇਸ ਮੌਕੇ ਪ੍ਰਿੰਸੀਪਲ ਸ: ਸੰਧੂ ਨੇ ਜਿਥੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਦਾ ਇਹ ਵੱਡੀ ਜ਼ਿੰਮੇਵਾਰੀ ਦੇਣ ’ਤੇ ਧੰਨਵਾਦ ਕੀਤਾ, ਉਥੇ ਉਨ੍ਹਾਂ ਨੂੰ ਇਹ ਵਿਸ਼ੇਸ਼ ਸਨਮਾਨ ਕਰਨ ’ਤੇ ਸਮੁੱਚੇ ਸਕੂਲ ਸਟਾਫ਼ ਦਾ ਵੀ ਧੰਨਵਾਦ ਕੀਤਾ।