26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਇਕ ਦਿਨ ਪਹਿਲਾਂ ਮੰਗੀ ਫਿਰੌਤੀ, ਅਗਲੇ ਦਿਨ ਘਰ ਦੇ ਬਾਹਰ ਚਲਾਈਆਂ ਗੋਲੀਆਂ

ਗੁਰਦਾਸਪੁਰ, 25 ਅਗਸਤ (ਚੱਕਰਾਜਾ)-ਗੁਰਦਾਸਪੁਰ ਦੇ ਨੰਗਲ ਕੋਟਲੀ ਮੁਹੱਲੇ ’ਚ ਇਕ ਵਿਅਕਤੀ ਨੂੰ ਗੈਂਗਸਟਰਾਂ ਵਲੋਂ ਫਿਰੌਤੀ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾਂ ਵਲੋਂ ਉਸ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਗਈਆਂ। ਜਾਣਕਾਰੀ ਅਨੁਸਾਰ ਨਹਿਰ ਵਿਭਾਗ ’ਚੋਂ ਸੇਵਾ ਮੁਕਤ ਹੋਏ ਰਕੇਸ਼ ਚੰਦਰ ਨੂੰ ਇਕ ਦਿਨ ਪਹਿਲਾਂ ਸ਼ਾਮ ਨੂੰ ਫਿਰੌਤੀ ਲਈ ਕਾਲ ਆਈ ਸੀ ਅਤੇ ਉਸ ਕੋਲੋਂ 50 ਲੱਖ ਰੁਪਏ ਮੰਗੇ ਗਏ ਸਨ ਕਿ ਬੀਤੀ ਅੱਧੀ ਰਾਤ ਨੂੰ 12 ਵਜੇ ਦੇ ਕਰੀਬ ਦੋ ਮੋਟਰਸਾਈਕਲ ਸਵਾਰਾਂ ਵਲੋਂ ਉਸ ਦੇ ਘਰ ਦੇ ਬਾਹਰ ਆ ਕੇ ਗੋਲੀਆਂ ਚਲਾ ਦਿੱਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 26-08-2026
ਗੁਰਦਾਸਪੁਰ, 25 ਅਗਸਤ (ਚੱਕਰਾਜਾ)-ਗੁਰਦਾਸਪੁਰ ਦੇ ਨੰਗਲ ਕੋਟਲੀ ਮੁਹੱਲੇ ’ਚ ਇਕ ਵਿਅਕਤੀ ਨੂੰ ਗੈਂਗਸਟਰਾਂ ਵਲੋਂ ਫਿਰੌਤੀ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾਂ ਵਲੋਂ ਉਸ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਗਈਆਂ। ਜਾਣਕਾਰੀ ਅਨੁਸਾਰ ਨਹਿਰ ਵਿਭਾਗ ’ਚੋਂ ਸੇਵਾ ਮੁਕਤ ਹੋਏ ਰਕੇਸ਼ ਚੰਦਰ ਨੂੰ ਇਕ ਦਿਨ ਪਹਿਲਾਂ ਸ਼ਾਮ ਨੂੰ ਫਿਰੌਤੀ ਲਈ ਕਾਲ ਆਈ ਸੀ ਅਤੇ ਉਸ ਕੋਲੋਂ 50 ਲੱਖ ਰੁਪਏ ਮੰਗੇ ਗਏ ਸਨ ਕਿ ਬੀਤੀ ਅੱਧੀ ਰਾਤ ਨੂੰ 12 ਵਜੇ ਦੇ ਕਰੀਬ ਦੋ ਮੋਟਰਸਾਈਕਲ ਸਵਾਰਾਂ ਵਲੋਂ ਉਸ ਦੇ ਘਰ ਦੇ ਬਾਹਰ ਆ ਕੇ ਗੋਲੀਆਂ ਚਲਾ ਦਿੱਤੀਆਂ ਗਈਆਂ। ਹਾਲਾਂਕਿ ਗੋਲੀਆਂ ਦਰਵਾਜੇ ਤੋਂ ਆਰ ਪਾਰ ਹੋ ਕੇ ਕਮਰੇ ਅੰਦਰ ਬੈੱਡ ’ਤੇ ਜਾ ਲੱਗੀਆਂ, ਜਿਥੇ ਬੈੱਡ ’ਤੇ ਰਕੇਸ਼ ਕੁਮਾਰ ਦਾ ਬੇਟਾ ਵੀ ਸੁੱਤਾ ਪਿਆ ਸੀ। ਪਰ ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਰਿਹਾਇਸ਼ੀ ਇਲਾਕੇ ਵਿਚ ਗੋਲੀਆਂ ਚੱਲਣ ਨਾਲ ਲੋਕਾਂ ਅੰਦਰ ਭਾਰੀ ਦਹਿਸ਼ਤ ਦਾ ਮਾਹੌਲ ਹੈ, ਉੱਥੇ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜਾ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਗੋਲੀਆਂ ਚਲਾਉਂਦੇ ਨੌਜਵਾਨਾਂ ਦੀ ਇਕ ਸੀ.ਸੀ.ਟੀ.ਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਮੋਟਰਸਾਈਕਲ ’ਤੇ ਆਉਂਦੇ ਦੋ ਨੌਜਵਾਨ ਗੋਲੀਆਂ ਚਲਾ ਕੇ ਭੱਜਦੇ ਹੋਏ ਸਾਫ ਨਜ਼ਰ ਆ ਰਹੇ ਹਨ। ਗੋਲੀਆਂ ਚੱਲਣ ਤੋਂ ਬਾਅਦ ਰਕੇਸ਼ ਕੁਮਾਰ ਨੂੰ ਫਿਰ ਤੋਂ ਧਮਕਾਇਆ ਗਿਆ ਕਿ ਪੈਸੇ ਦੇ ਦਵੇ ਨਹੀਂ ਤਾਂ ਉਸ ਦੇ ਬੇਟੇ ਨੂੰ ਮਾਰ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਾਲੀਬਾਲ ਕਲੱਸਟਰ ਮੁਕਾਬਲਿਆਂ ’ਚ ਤੀਸਰਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਬਣਨ ਉਪਰੰਤ ਮੈਰੀਗੋਲਡ ਪਬਲਿਕ ਸਕੂਲ ਪਹੁੰਚੇ ਪ੍ਰਿੰਸੀਪਲ ਸੰਧੂ ਦਾ ਵਿਸ਼ੇਸ਼ ਸਨਮਾਨ
Ad Position 24