26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਵਲੋਂ ਸਰਕਲ ਮੂਹਰੇ ਧਰਨਾ ਕੱਲ੍ਹ

ਗੁਰਦਾਸਪੁਰ, 25 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਸਾਂਝਾਂ ਮੁਲਾਜ਼ਮ ਮੰਚ ਦੀ ਤਾਲਮੇਲ ਕਮੇਟੀ ਵਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਕੀਤੇ ਜਾ ਰਹੇ ਬੰਦ ਨੂੰ ਸਫਲ ਬਣਾਉਣ ਲਈ ਅੱਜ ਪਾਵਰਕਾਮ ਦੀਆਂ ਸਮੂਹ ਜਥੇਬੰਦੀਆਂ ਦੀ ਮੀਟਿੰਗ ਗੂਰੂ ਨਾਨਕ ਪਾਰਕ ਵਿਖੇ ਸਾਹਿਬ ਸਿੰਘ ਧਾਲੀਵਾਲ, ਜਸਪ੍ਰੀਤ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਉਦੀਪੁਰ, ਜਸਵਿੰਦਰ ਸਿੰਘ ਗਿੱਲ, ਇੰਜ ਸੁਮਿਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਫ਼ੈਸਲਾ ਕੀਤਾ ਕਿ ਫੀਲਡ ਵਿਚ ਕੰਮ ਕਰਦੇ ਟੈਕਨੀਕਲ ਕਰਮਚਾਰੀ, ਦਫਤਰਾਂ ਵਿਚ ਕੰਮ ਕਰਦੇ ਕਰਮਚਾਰੀ ਅਤੇ ਇੰਜਨੀਅਰ ਕੰਮ ਬੰਦ ਕਰਕੇ ਸਰਕਲ ਹੈਡ ਕੁਆਰਟਰ ਗੁਰਦਾਸਪੁਰ ਵਿਖੇ ਸਰਕਾਰ ਵਿਰੁੱਧ ਜ਼ੋਰਦਾਰ ਧਰਨਾ ਪ੍ਰਦਰਸ਼ਨ ਕਰਨਗੇ।

Ad Position 21
No active advertisement
ਅਜੀਤ ਡੈਸਕ 26-08-2026
ਗੁਰਦਾਸਪੁਰ, 25 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਸਾਂਝਾਂ ਮੁਲਾਜ਼ਮ ਮੰਚ ਦੀ ਤਾਲਮੇਲ ਕਮੇਟੀ ਵਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਕੀਤੇ ਜਾ ਰਹੇ ਬੰਦ ਨੂੰ ਸਫਲ ਬਣਾਉਣ ਲਈ ਅੱਜ ਪਾਵਰਕਾਮ ਦੀਆਂ ਸਮੂਹ ਜਥੇਬੰਦੀਆਂ ਦੀ ਮੀਟਿੰਗ ਗੂਰੂ ਨਾਨਕ ਪਾਰਕ ਵਿਖੇ ਸਾਹਿਬ ਸਿੰਘ ਧਾਲੀਵਾਲ, ਜਸਪ੍ਰੀਤ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਉਦੀਪੁਰ, ਜਸਵਿੰਦਰ ਸਿੰਘ ਗਿੱਲ, ਇੰਜ ਸੁਮਿਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਫ਼ੈਸਲਾ ਕੀਤਾ ਕਿ ਫੀਲਡ ਵਿਚ ਕੰਮ ਕਰਦੇ ਟੈਕਨੀਕਲ ਕਰਮਚਾਰੀ, ਦਫਤਰਾਂ ਵਿਚ ਕੰਮ ਕਰਦੇ ਕਰਮਚਾਰੀ ਅਤੇ ਇੰਜਨੀਅਰ ਕੰਮ ਬੰਦ ਕਰਕੇ ਸਰਕਲ ਹੈਡ ਕੁਆਰਟਰ ਗੁਰਦਾਸਪੁਰ ਵਿਖੇ ਸਰਕਾਰ ਵਿਰੁੱਧ ਜ਼ੋਰਦਾਰ ਧਰਨਾ ਪ੍ਰਦਰਸ਼ਨ ਕਰਨਗੇ। ਇਸ ਮੌਕੇ ਜੁਆਇੰਟ ਫ਼ੋਰਮ ਦੇ ਆਗੂ ਰਵੇਲ ਸਿੰਘ ਸਹਾਏਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਦੋਖੀ ਸਰਕਾਰ ਹੈ, ਜਿਸ ਨੇ ਆਪਣੇ ਸਮੇਂ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਹੈ। ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਭਾਰੀ ਰੋਸ ਹੈ, ਇਸ ਲਈ ਸੂਬਾ ਪੱਧਰੀ ਸੰਘਰਸ਼ ਦੇ ਪ੍ਰੋਗਰਾਮ ਤਹਿਤ ਬਿਜਲੀ ਕਾਮੇ ਪੂਰੀ ਸ਼ਕਤੀ ਨਾਲ ਸ਼ਾਮਿਲ ਹੋਣਗੇ ਤੇ ਸਰਕਲ ਦਫ਼ਤਰ ਧਰਨਾ ਦੇਣ ਉਪਰੰਤ ਡੀ.ਸੀ ਦਫ਼ਤਰ ਤੱਕ ਮਾਰਚ ਕੀਤਾ ਜਾਵੇਗਾ। ਇਸ ਮੌਕੇ ਤਰਲੋਕ ਸਿੰਘ ਖੁਡੀ, ਅਮਨਦੀਪ ਸਿੰਘ ਧਾਲੀਵਾਲ, ਇੰਜ ਮਲਕੀਤ ਸਿੰਘ ਢਿੱਲੋਂ ਜੇ.ਈ, ਰਕੇਸ਼ ਕੁਮਾਰ, ਅਨਿਲ ਕੁਮਾਰ ਸ਼ਰਮਾ, ਲਖਵਿੰਦਰ ਸਿੰਘ ਟਾਂਡਾ, ਅਸ਼ੋਕ ਕੁਮਾਰ, ਸੁਖਦੇਵ ਰਾਜ, ਜਸਵੰਤ ਸਿੰਘ ਆਦਿ ਆਗੂ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਗੁਰਦਾਸਪੁਰ ਦੀ ਮੀਟਿੰਗ ਅਗਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ ਬਟਾਲਾ ਦੀਆਂ ਧਾਰਮਿਕ ਜਥੇਬੰਦੀਆਂ ਦੀ ਇਕੱਤਰਤਾ
Ad Position 24