26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਿਕਰਮ ਸਿੰਘ ਮਜੀਠੀਆ ਨੇ ਕਾਕੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਘੱਲੂਘਾਰਾ ਸਾਹਿਬ/ਡੇਹਰੀਵਾਲ ਦਰੋਗਾ, 25 ਅਗਸਤ (ਪਰਮ ਮਿਨਹਾਸ, ਹਰਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਹਲਕਾ ਕਾਦੀਆਂ ਤੋਂ ਸੀਨੀਅਰ ਆਗੂ ਕੰਵਲਪ੍ਰੀਤ ਸਿੰਘ ਕਾਕੀ, ਨੰਬਰਦਾਰ ਗੁਰਵਿੰਦਰ ਸਿੰਘ ਅਤੇ ਸੁਖਪਾਲ ਸਿੰਘ ਐਮ. ਡੀ.

Ad Position 21
No active advertisement
ਅਜੀਤ ਡੈਸਕ 26-08-2026
ਘੱਲੂਘਾਰਾ ਸਾਹਿਬ/ਡੇਹਰੀਵਾਲ ਦਰੋਗਾ, 25 ਅਗਸਤ (ਪਰਮ ਮਿਨਹਾਸ, ਹਰਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਹਲਕਾ ਕਾਦੀਆਂ ਤੋਂ ਸੀਨੀਅਰ ਆਗੂ ਕੰਵਲਪ੍ਰੀਤ ਸਿੰਘ ਕਾਕੀ, ਨੰਬਰਦਾਰ ਗੁਰਵਿੰਦਰ ਸਿੰਘ ਅਤੇ ਸੁਖਪਾਲ ਸਿੰਘ ਐਮ.ਡੀ. ਦੇ ਪਿਤਾ ਮਾਸਟਰ ਧੀਰਜ ਸਿੰਘ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ। ਇਸ ਦੌਰਾਨ ਉਨ੍ਹਾਂ ਦੇ ਗ੍ਰਹਿ ਪਿੰਡ ਬਹੂਰੀਆਂ ਸੈਣੀਆਂ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁਲਾਕਾਤ ਕਰਕੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਖੜ੍ਹੇ ਹੋਣ ਦਾ ਭਰੋਸਾ ਦਿੱਤਾ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਰਮਨਦੀਪ ਸਿੰਘ ਸੰਧੂ, ਜਸਪ੍ਰੀਤ ਸਿੰਘ ਰਾਣਾ ਪਠਾਨਕੋਟ, ਕਮਲਜੀਤ ਸਿੰਘ ਚਾਵਲਾ, ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ, ਗੁਰਪ੍ਰੀਤ ਸਿੰਘ ਰਿਆੜ, ਮਨਜੀਤ ਸਿੰਘ ਕੰਗ, ਜਗਤਾਰ ਸਿੰਘ ਦਾਰਾ, ਰੂਪ ਸਿੰਘ ਢੇਸੀਆਂ, ਬਾਬਾ ਨੱਥਾ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ ਕੋਟ ਸੰਤੋਖ, ਹਰਜਿੰਦਰ ਸਿੰਘ ਬੂਹਰੀਆਂ ਸੈਣੀਆਂ ਸਰਪੰਚ, ਕੁਲਵਿੰਦਰ ਸਿੰਘ ਗੁਨੋਪੁਰ, ਅਵਤਾਰ ਸਿੰਘ ਬਹੂਰੀਆਂ, ਸੁਰਜੀਤ ਸਿੰਘ ਭੈਣੀ ਮੀਆਂ ਖਾਂ, ਯੁਵਰਾਜ ਸਿੰਘ ਬਾਜਵਾ, ਬਲਬੀਰ ਸਿੰਘ, ਗੁਰਿੰਦਰ ਸਿੰਘ, ਨਿਸ਼ਾਨ ਸਿੰਘ ਚੇਲਾ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ 2 ਬੱਸਾਂ ਰਵਾਨਾ ਕੀਤੀਆਂ ਅਗਲੀ ਖ਼ਬਰ ਬਾਬਾ ਸ਼ਮਸ਼ੇਰ ਸਿੰਘ ਲਹਿਰੀ ਬਾਬਾ ਰਛਪਾਲ ਸਿੰਘ ਪ੍ਰਮੇਸ਼ਨਗਰ ਵਾਲਿਆਂ ਦੇ ਗ੍ਰਹਿ ਪਹੁੰਚੇ
Ad Position 24