26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਵਿਧਾਇਕ ਸ਼ੈਰੀ ਕਲਸੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ 2 ਬੱਸਾਂ ਰਵਾਨਾ ਕੀਤੀਆਂ

ਬਟਾਲਾ, 25 ਅਗਸਤ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਅੱਜ ਬਟਾਲਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਵਾਰਡ ਨੰਬਰ 30 ਤੋਂ ਹਰਿਦੁਆਰ ਤੇ ਵਾਰਡ ਨੰਬਰ 33 ਤੋਂ ਵਰਿੰਦਾਵਨ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ 2 ਬੱਸਾਂ ਰਵਾਨਾ ਕੀਤੀਆਂ ਗਈਆਂ। ਉਨ੍ਹਾਂ ਸ਼ਰਧਾਲੂਆਂ ਨੂੰ ਮਿਲ ਕੇ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 26-08-2026
ਬਟਾਲਾ, 25 ਅਗਸਤ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਅੱਜ ਬਟਾਲਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਵਾਰਡ ਨੰਬਰ 30 ਤੋਂ ਹਰਿਦੁਆਰ ਤੇ ਵਾਰਡ ਨੰਬਰ 33 ਤੋਂ ਵਰਿੰਦਾਵਨ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ 2 ਬੱਸਾਂ ਰਵਾਨਾ ਕੀਤੀਆਂ ਗਈਆਂ। ਉਨ੍ਹਾਂ ਸ਼ਰਧਾਲੂਆਂ ਨੂੰ ਮਿਲ ਕੇ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸਕੀਮ ’ਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਅਗਸਤ ਤੋਂ ਤਿੰਨ ਹੋਰ ਰੂਟ ਸ਼ੁਰੂ ਕੀਤੇ ਗਏ ਹਨ। ਖਾਟੂ ਸ਼ਿਆਮ ਜੀ ਤੇ ਸਾਲਾਸਰ ਜੀ, ਹਰਿਦੁਆਰ ਤੇ ਰਿਸੀਕੇਸ਼ ਤੇ ਮਥੁਰਾ ਅਤੇ ਵ੍ਰਿੰਦਾਵਨ ਸ਼ਾਮਲ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਸੀ ਅਤੇ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਾਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਪਿੰਡ ਅਕਰਪੁਰਾ ’ਚ ਭਰਵੀਂ ਮੀਟਿੰਗ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੇ ਕਾਕੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
Ad Position 24