26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਪਿੰਡ ਅਕਰਪੁਰਾ ’ਚ ਭਰਵੀਂ ਮੀਟਿੰਗ

ਬਟਾਲਾ, 25 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਅਕਰਪੁਰਾ ’ਚ ਪਰਮਜੀਤ ਸਿੰਘ ਦੇ ਯਤਨਾਂ ਸਦਕਾ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਭਰਵੀਂ ਮੀਟਿੰਗ ਹਲਕਾ ਇੰਚਾਰਜ ਭਾਈ ਜੁਗਰਾਜ ਸਿੰਘ ਲਾਲੇਨੰਗਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਵੱਡੀ ਗਿਣਤੀ ’ਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਹਲਕਾ ਇੰਚਾਰਜ ਭਾਈ ਜੁਗਰਾਜ ਸਿੰਘ ਲਾਲੇਨੰਗਲ ਨਾਲ ਚੱਲਣ ਦਾ ਐਲਾਨ ਕੀਤਾ।

Ad Position 21
No active advertisement
ਅਜੀਤ ਡੈਸਕ 26-08-2026
ਬਟਾਲਾ, 25 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਅਕਰਪੁਰਾ ’ਚ ਪਰਮਜੀਤ ਸਿੰਘ ਦੇ ਯਤਨਾਂ ਸਦਕਾ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਭਰਵੀਂ ਮੀਟਿੰਗ ਹਲਕਾ ਇੰਚਾਰਜ ਭਾਈ ਜੁਗਰਾਜ ਸਿੰਘ ਲਾਲੇਨੰਗਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਵੱਡੀ ਗਿਣਤੀ ’ਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਹਲਕਾ ਇੰਚਾਰਜ ਭਾਈ ਜੁਗਰਾਜ ਸਿੰਘ ਲਾਲੇਨੰਗਲ ਨਾਲ ਚੱਲਣ ਦਾ ਐਲਾਨ ਕੀਤਾ। ਇਸ ਮੌਕੇ ਭਾਈ ਲਾਲੇਨੰਗਲ ਨੇ ਕਿਹਾ ਕਿ ਪੰਜਾਬ ਦੇ ਲੋਕ ਦਿਨੋ-ਦਿਨ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ ਨਾਲ ਜੁੜ ਰਹੇ ਹਨ ਤੇ ਉਹ ਵਿਧਾਨ ਸਭਾ ਚੋਣਾਂ ’ਚ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਮੁੱਖ ਮੰਤਰੀ ਬਣਾਉਣ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਪਰਮਜੀਤ ਸਿੰਘ ਖ਼ਾਲਸਾ ਸਰਕਲ ਪ੍ਰਧਾਨ ਜ਼ੋਨ ਅਕਰਪੁਰਾ, ਹਰਦੇਵ ਸਿੰਘ, ਮੈਂਬਰ ਭੁਪਿੰਦਰ ਸਿੰਘ, ਸੁਖਜਿੰਦਰ ਸਿੰਘ, ਪਵਨਜੀਤ ਸਿੰਘ, ਮੰਗਲਜੀਤ ਸਿੰਘ, ਸੁਰਜੀਤ ਸਿੰਘ, ਮਨਜਿੰਦਰ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ ਜੋਤੀ, ਬੱਬੂ ਪੰਨੂੰ, ਏਕਮਜੋਤ ਸਿੰਘ, ਨਵਗੁਨ ਸਿੰਘ, ਦਿਲਕਸ਼ ਸਿੰਘ ਪੰਨੂੰ, ਨਿਸ਼ਾਨ ਸਿੰਘ, ਮਨਜੀਤ ਸਿੰਘ ਬੱਲ, ਪ੍ਰਗਟ ਸਿੰਘ ਬੱਲ, ਗਗਨ ਸਿੰਘ ਬੱਲ, ਸਰਬਜੀਤ ਸਿੰਘ ਬੱਲ, ਪੱਪੂ, ਤੋਤਾ ਸਿੰਘ, ਮਨਜਿੰਦਰ ਕੌਰ ਖ਼ਾਲਸਾ, ਸ਼ੁਭਨੀਤ ਕੌਰ, ਸ਼ਰਨਜੀਤ ਕੌਰ, ਜਸਵੰਤ ਕੌਰ, ਗੁਰਮੀਤ ਕੌਰ, ਲਖਵਿੰਦਰ ਕੌਰ, ਸੁਖਵਿੰਦਰ ਕੌਰ, ਰਾਜਵਿੰਦਰ ਕੌਰ, ਹਰਗੁਨ ਕੌਰ, ਰੇਖਾ, ਜੋਗਿੰਦਰ ਕੌਰ, ਬਲਜਿੰਦਰ ਕੌਰ ਬੱਲ, ਮੁਖਦੀਪ ਕੌਰ, ਮਨਜੀਤ ਕੌਰ, ਸੁੱਖ ਪੰਨੂੰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਕੇ. ਜੇ. ਸਿੰਘ ਅੱਜ ਗੁਰਦੁਆਰਾ ਸਾਹਿਬਾਨਾ ਵਿਚ ਨਤਮਸਤਕ ਹੋਣਗੇ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ 2 ਬੱਸਾਂ ਰਵਾਨਾ ਕੀਤੀਆਂ
Ad Position 24