26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਡਾ. ਕੇ. ਜੇ. ਸਿੰਘ ਅੱਜ ਗੁਰਦੁਆਰਾ ਸਾਹਿਬਾਨਾ ਵਿਚ ਨਤਮਸਤਕ ਹੋਣਗੇ

ਬਟਾਲਾ, 25 ਅਗਸਤ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਚੇਅਰਮੈਨ ਨਿਯੁਕਤ ਹੋਣ ਉਪਰੰਤ ਡਾ. ਕਮਲਜੀਤ ਸਿੰਘ ਕੇ.

Ad Position 21
No active advertisement
ਅਜੀਤ ਡੈਸਕ 26-08-2026
ਬਟਾਲਾ, 25 ਅਗਸਤ (ਸਤਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਚੇਅਰਮੈਨ ਨਿਯੁਕਤ ਹੋਣ ਉਪਰੰਤ ਡਾ. ਕਮਲਜੀਤ ਸਿੰਘ ਕੇ.ਜੇ. 26 ਅਗਸਤ ਦਿਨ ਬੁੱਧਵਾਰ ਨੂੰ ਗੁਰੂ ਸਾਹਿਬ ਜੀ ਦਾ ਓਟ ਆਸਰਾ ਲੈਣ ਲਈ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਇਤਿਹਾਸਕ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨਗੇ। ਇਸ ਸਬੰਧੀ ਡਾ. ਕੇ.ਜੇ. ਸਿੰਘ ਨੇ ਆਮ ਆਦਮੀ ਪਾਰਟੀ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਰੇ ਵਰਕਰ, ਵਲੰਟੀਅਰਾਂ, ਅਹੁਦੇਦਾਰਾਂ, ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਆਪਣੇ ਸਮਰਥਕਾਂ ਨੂੰ ਅਪੀਲ ਕੀਤੀ ਕਿ 26 ਅਗਸਤ ਨੂੰ ਸਵੇਰੇ 10:30 ਵਜੇ ਗੁਰਦੁਆਰਾ ਅੱਚਲ ਸਾਹਿਬ (ਬਟਾਲਾ) ਵਿਖੇ ਪਹੁੰਚਣ ਦੀ ਕਿਰਪਾਲਤਾ ਕਰਨੀ। ਉਪਰੰਤ ਉਹ ਗੁਰਦੁਆਰਾ ਬਾਬਾ ਨਾਮਦੇਵ ਦਰਬਾਰ ਘੁਮਾਣ ਵਿਖੇ ਦੁਪਹਿਰੇ 1 ਵਜੇ ਤੇ ਗੁਰਦੁਆਰਾ ਦਮਦਮਾ ਸਾਹਿਬ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਦੁਪਹਿਰ 3 ਵਜੇ ਨਤਮਸਤਕ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਬੀ.ਏ. ਸਮੈਸਟਰ ਦੂਜਾ ਦੇ ਨਤੀਜੇ ’ਚ ਅੱਵਲ ਆਈਆਂ ਵਿਦਿਆਰਥਣਾਂ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਪਿੰਡ ਅਕਰਪੁਰਾ ’ਚ ਭਰਵੀਂ ਮੀਟਿੰਗ
Ad Position 24