26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਪਬਲਿਕ ਸਕੂਲ ’ਚ ਨੈਤਿਕ ਕਦਰਾਂ ਕੀਮਤਾਂ ’ਤੇ ਵਿਸ਼ੇਸ਼ ਸੈਮੀਨਾਰ

ਕਲਾਨੌਰ, 25 ਅਗਸਤ (ਪੁਰੇਵਾਲ)-ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ’ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਸੁਖਜੀਤ ਕੌਰ ਮੱਲ੍ਹੀ ਦੀ ਰਹਿਨੁਮਾਈ, ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਤੇ ਸਮੂਹ ਸਟਾਫ ਦੀ ਯੋਗ ਅਗਵਾਈ ’ਚ ਸਕੂਲ ਦੇ ਛੇਵੀਂ ਜਮਾਤ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਨੈਤਿਕ ਕਦਰਾਂ ਕੀਮਤਾਂ ’ਤੇ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ, ਜਿਸ ’ਚ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਰਾਜਬੀਰ ਸਿੰਘ ਤੇ ਗੁਰਵਿੰਦਰ ਸਿੰਘ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 26-08-2026
ਕਲਾਨੌਰ, 25 ਅਗਸਤ (ਪੁਰੇਵਾਲ)-ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ’ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ, ਸੁਖਜੀਤ ਕੌਰ ਮੱਲ੍ਹੀ ਦੀ ਰਹਿਨੁਮਾਈ, ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਤੇ ਸਮੂਹ ਸਟਾਫ ਦੀ ਯੋਗ ਅਗਵਾਈ ’ਚ ਸਕੂਲ ਦੇ ਛੇਵੀਂ ਜਮਾਤ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਨੈਤਿਕ ਕਦਰਾਂ ਕੀਮਤਾਂ ’ਤੇ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ, ਜਿਸ ’ਚ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਰਾਜਬੀਰ ਸਿੰਘ ਤੇ ਗੁਰਵਿੰਦਰ ਸਿੰਘ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ। ਉਨ੍ਹਾਂ ਵਿਦਿਆਰਥੀਆਂ ਨੂੰ ਵਿਦਿਆਰਥੀ ਜੀਵਨ ਦੇ ਨਾਲ ਨਾਲ ਸਮਾਜ ’ਚ ਉਨ੍ਹਾਂ ਦੀ ਵਿਸ਼ੇਸ਼ ਅਹਿਮੀਅਤ ਬਾਰੇ ਜਾਗਰੂਕ ਕੀਤਾ। ਮੁੱਖ ਬੁਲਾਰੇ ਰਾਜਬੀਰ ਸਿੰਘ ਤੇ ਗੁਰਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੇ ਪਿਤਾ ਪੁਰਖੀ ਕਿੱਤੇ ’ਚ ਹੱਥ ਵਟਾਉਣ, ਉਨ੍ਹਾਂ ਦਾ ਆਦਰ ਸਤਿਕਾਰ ਕਰਨ ਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਬਣਾਉਣਾ ਚਾਹੀਦਾ ਹੈ। ਉਨ੍ਹਾਂ ਵਲੋਂ ਬਾਰਵੀਂ ਜਮਾਤ ਤੋਂ ਬਾਅਦ ਭਵਿੱਖ ’ਚ ਪੜ੍ਹਾਈ ਨਾਲ ਸੰਬੰਧਿਤ ਵੱਖ-ਵੱਖ ਵਿੱਦਿਅਕ ਖੇਤਰਾਂ ਤੇ ਭਵਿੱਖ ’ਚ ਉਨ੍ਹਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਸੈਮੀਨਾਰ ’ਚ ਵਿਦਿਆਰਥੀਆਂ ਵਲੋਂ ਵੀ ਵਧ ਚੜ੍ਹ ਕੇ ਹਿੱਸਾ ਲਿਆ ਤੇ ਆਪਣੀ ਪੜ੍ਹਾਈ ਨਾਲ ਸੰਬੰਧਿਤ ਵੱਖ-ਵੱਖ ਕਈ ਸਵਾਲ ਕੀਤੇ। ਸੈਮੀਨਾਰ ’ਚ ਰਾਜਬੀਰ ਸਿੰਘ ਤੇ ਗੁਰਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਵਿਦਿਆਰਥੀ ਜੀਵਨ ’ਚ ਮੋਬਾਇਲ ਦੇ ਨੁਕਸਾਨ ਬਾਰੇ ਵੀ ਜਾਗਰੂਕ ਕੀਤਾ ਤੇ ਦੱਸਿਆ ਕਿ ਕਿਸ ਤਰ੍ਹਾਂ ਮੋਬਾਇਲ ਦੀ ਸੁਚੱਜੀ ਵਰਤੋ ਵਿਦਿਆਰਥੀਆਂ ਦੇ ਜੀਵਨ ਤੇ ਆਉਣ ਵਾਲੇ ਸਮੇਂ ਨੂੰ ਲਾਭ ਪਹੁੰਚਾ ਸਕਦੀ ਹੈ। ਅਖੀਰ ’ਚ ਪ੍ਰਿੰਸੀਪਲ ਡਾ. ਸ਼ਰਨਪ੍ਰੀਤ ਸਿੰਘ ਕਾਹਲੋਂ ਵਲੋਂ ਰਾਜਬੀਰ ਸਿੰਘ ਤੇ ਗੁਰਵਿੰਦਰ ਸਿੰਘ ਨੂੰ ਸਨਮਾਨਿਤ ਕਰਕੇ ਧੰਨਵਾਦ ਕੀਤਾ ਤੇ ਭਵਿੱਖ ’ਚ ਵੀ ਸਕੂਲ ਵਲੋਂ ਇਸ ਤਰ੍ਹਾਂ ਦੀਆਂ ਗਤੀਵਿਧਿਆਂ ਲਈ ਸਕੂਲ ਵਲੋਂ ਪੂਰਾ ਸਹਿਯੋਗ ਦੇਣ ਲਈ ਕਿਹਾ। ਪ੍ਰਿੰ. ਡਾ. ਕਾਹਲੋਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਦੇ ਨਾਲ ਵਿਦਿਆਰਥੀਆਂ ਦੇ ਭਵਿੱਖ ’ਚ ਆਉਣ ਵਾਲੇ ਰੁਜਗਾਰ ਪ੍ਰਤੀ ਰੁਝਾਨ ਵੀ ਵਧੇਗਾ ਤੇ ਇਸ ਦੇ ਨਾਲ ਹੀ ਵਿਦਿਆਰਥੀ ਭਵਿੱਖ ’ਚ ਆਪਣੀ ਰੁਚੀ ਦੇ ਹਿਸਾਬ ਨਾਲ ਕਿੱਤੇ ਵੀ ਚੁਣ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼ : ਟਕਸਾਲੀ ਅਕਾਲੀਆਂ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਸਨ ਮਾਸਟਰ ਧੀਰਜ ਸਿੰਘ ਅਗਲੀ ਖ਼ਬਰ ਬੀ.ਏ. ਸਮੈਸਟਰ ਦੂਜਾ ਦੇ ਨਤੀਜੇ ’ਚ ਅੱਵਲ ਆਈਆਂ ਵਿਦਿਆਰਥਣਾਂ
Ad Position 24