26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਿਜਲੀ ਮੁਲਾਜ਼ਮ ਸਮੂਹਿਰ ਛੁੱਟੀ ਲੈ ਕੇ ਕੱਲ੍ਹ ਕਰਨਗੇ ਦਫਤਰ ਬੰਦ-ਰਣਜੀਤ ਟੋਨਾ

ਗੁਰਦਾਸਪੁਰ, 25 ਅਗਸਤ (ਅਸ਼ੋਕ ਸ਼ਰਮਾ)-ਟੈਕਨੀਕਲ ਸਰਵਿਸਿਜ ਯੂਨੀਅਨ ਦੇ ਪੁਰਾਣਾ ਸ਼ਾਲਾ ਸਬ ਡਵੀਜਨ ਦੇ ਸਕੱਤਰ ਅਤੇ ਮੰਡਲ ਗੁਰਦਾਸਪੁਰ ਦੇ ਸਹਾਇਕ ਸਕੱਤਰ ਰਣਜੀਤ ਸਿੰਘ ਟੋਨਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਸਰਕਲ ਵਰਕਿੰਗ ਕਮੇਟੀ ਗੁਰਦਾਸਪੁਰ ਦੇ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਕੋਲੋਂ ਮੰਗਾਂ ਮਨਵਾਉਣ ਤੇ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਦੇ ਫੈਸਲੇ ਨੂੰ ਲਾਗੂ ਕਰਵਾ ਕੇ 18 ਫੀਸਦੀ ਡੀ. ਏ, ਉਸ ਦਾ ਬਕਾਇਆ ਜਾਰੀ ਕਰਵਾਉਣ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ, 17-7-20 ਦੇ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਸਕੇਲਾਂ ਦੀ ਬਜਾਏ ਪੰਜਾਬ ਦੇ ਸਕੇਲ ਦਿਵਾਉਣ ਤੇ ਹੋਰ ਮੰਗਾਂ ਲਾਗੂ ਕਰਵਾਉਣ ਲਈ ਪੈਨਸ਼ਨਰ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਤੇ ਸੰਘਰਸ਼ਸ਼ੀਲ ਮੋਰਚੇ ਵਲੋਂ 27 ਅਗਸਤ ਨੂੰ ਮਹਾਂਬੰਦ ਕੀਤਾ ਜਾ ਰਿਹਾ ਹੈ, ਜਿਸ ’ਚ ਪੁਰਾਣਾ ਸ਼ਾਲਾ ਸਬ ਡਵੀਜਨ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਪੈਨਸ਼ਨਰਾਂ ਸਮੇਤ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ ਤਾਂ ਜੋ ਪੰਜਾਬ ਸਰਕਾਰ ਕੋਲੋਂ ਮੰਗਾਂ ਲਾਗੂ ਕਰਵਾਈਆਂ ਜਾਣ।

Ad Position 21
No active advertisement
ਅਜੀਤ ਡੈਸਕ 26-08-2026
ਗੁਰਦਾਸਪੁਰ, 25 ਅਗਸਤ (ਅਸ਼ੋਕ ਸ਼ਰਮਾ)-ਟੈਕਨੀਕਲ ਸਰਵਿਸਿਜ ਯੂਨੀਅਨ ਦੇ ਪੁਰਾਣਾ ਸ਼ਾਲਾ ਸਬ ਡਵੀਜਨ ਦੇ ਸਕੱਤਰ ਅਤੇ ਮੰਡਲ ਗੁਰਦਾਸਪੁਰ ਦੇ ਸਹਾਇਕ ਸਕੱਤਰ ਰਣਜੀਤ ਸਿੰਘ ਟੋਨਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਸਰਕਲ ਵਰਕਿੰਗ ਕਮੇਟੀ ਗੁਰਦਾਸਪੁਰ ਦੇ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਕੋਲੋਂ ਮੰਗਾਂ ਮਨਵਾਉਣ ਤੇ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਦੇ ਫੈਸਲੇ ਨੂੰ ਲਾਗੂ ਕਰਵਾ ਕੇ 18 ਫੀਸਦੀ ਡੀ.ਏ, ਉਸ ਦਾ ਬਕਾਇਆ ਜਾਰੀ ਕਰਵਾਉਣ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ, 17-7-20 ਦੇ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਸਕੇਲਾਂ ਦੀ ਬਜਾਏ ਪੰਜਾਬ ਦੇ ਸਕੇਲ ਦਿਵਾਉਣ ਤੇ ਹੋਰ ਮੰਗਾਂ ਲਾਗੂ ਕਰਵਾਉਣ ਲਈ ਪੈਨਸ਼ਨਰ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਤੇ ਸੰਘਰਸ਼ਸ਼ੀਲ ਮੋਰਚੇ ਵਲੋਂ 27 ਅਗਸਤ ਨੂੰ ਮਹਾਂਬੰਦ ਕੀਤਾ ਜਾ ਰਿਹਾ ਹੈ, ਜਿਸ ’ਚ ਪੁਰਾਣਾ ਸ਼ਾਲਾ ਸਬ ਡਵੀਜਨ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਪੈਨਸ਼ਨਰਾਂ ਸਮੇਤ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ ਤਾਂ ਜੋ ਪੰਜਾਬ ਸਰਕਾਰ ਕੋਲੋਂ ਮੰਗਾਂ ਲਾਗੂ ਕਰਵਾਈਆਂ ਜਾਣ। ਇਸ ਸਬੰਧੀ ਪੁਰਾਣਾ ਸ਼ਾਲਾ ਸਬ ਡਵੀਜਨ ਵਿਚ ਗੁਰਦੇਵ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕਰਕੇ ਬਾਅਦ ਵਿਚ ਕਾਫਲੇ ਦੇ ਰੂਪ ਵਿਚ ਗੁਰਦਾਸਪੁਰ ਪਹੁੰਚਿਆ ਜਾਵੇਗਾ। ਇਸ ਮੌਕੇ ਗੁਰਵਿੰਦਰ ਸਿੰਘ ਫੌਜੀ, ਗੁਰਦਿਆਲ ਸਿੰਘ, ਗੁਰਦੇਵ ਸਿੰਘ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਜਾਂ ਹੋਰਾਂ ਨੂੰ ਸਜ਼ਾ ਕੱਟਣ ਤੋਂ ਬਾਅਦ ਰਿਹਾਅ ਨਾ ਕਰਨਾ ਗੈਰ ਕਾਨੂੰਨੀ ਹੀ ਨਹੀਂ ਸਗੋਂ ਪਾਪ ਹੈ-ਪ੍ਰਿੰਸੀਪਲ... ਅਗਲੀ ਖ਼ਬਰ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰਿਆਂ ਤੇ ਨੁਮਾਇੰਦਿਆਂ...
Ad Position 24