26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਵਿਆਹ ਪੁਰਬ ’ਤੇ ਜੋੜਾ ਘਰ ਸੇਵਾ ਸੁਸਾਇਟੀ ਸੰਗਤਾਂ ਲਈ ਤਿਆਰ ਕਰੇਗੀ 15 ਟਨ ਮਠਿਆਈ-ਮੀਤ ਪ੍ਰਧਾਨ ਸਤਨਾਮ ਸਿੰਘ ਸਮਰੱਥ

ਬਟਾਲਾ, 25 ਅਗਸਤ (ਹਰਦੇਵ ਸਿੰਘ ਸੰਧੂ)-ਸ਼ਹਿਰ ਬਟਾਲਾ ’ਚ ਧਾਰਮਿਕ ਤੇ ਸਮਾਜਿਕ ਸੇਵਾਵਾਂ ਲਈ ਹਮੇਸ਼ਾ ਤੱਤਪਰ ਰਹਿਣ ਵਾਲੀ ਜੋੜਾ ਘਰ ਸੇਵਾ ਸੁਸਾਇਟੀ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਦੀ ਇਕ ਇਕੱਤਰਤਾ ਮੀਤ ਪ੍ਰਧਾਨ ਸਤਨਾਮ ਸਿੰਘ ਸਮਰੱਥ ਦੀ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ਵਿਸ਼ਵਕਰਮਾ ਰੋਡ ਸਿੰਬਲ ਬਟਾਲਾ ਵਿਖੇ ਹੋਈ। ਇਸ ਮੌਕੇ 18 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ ਵਿਆਹ ਪੁਰਬ ’ਚ ਸ਼ਾਮਲ ਹੋਣ ਵਾਲੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਲਈ ਹਰ ਸਾਲ ਸੁਸਾਇਟੀ ਵਲੋਂ ਤਿਆਰ ਕੀਤੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਮਠਿਆਈਆਂ ਤੇ ਕੀਤੀਆਂ ਜਾਂਦੀਆਂ ਹੋਰ ਸੇਵਾਵਾਂ ਲਈ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-08-2026
ਬਟਾਲਾ, 25 ਅਗਸਤ (ਹਰਦੇਵ ਸਿੰਘ ਸੰਧੂ)-ਸ਼ਹਿਰ ਬਟਾਲਾ ’ਚ ਧਾਰਮਿਕ ਤੇ ਸਮਾਜਿਕ ਸੇਵਾਵਾਂ ਲਈ ਹਮੇਸ਼ਾ ਤੱਤਪਰ ਰਹਿਣ ਵਾਲੀ ਜੋੜਾ ਘਰ ਸੇਵਾ ਸੁਸਾਇਟੀ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਦੀ ਇਕ ਇਕੱਤਰਤਾ ਮੀਤ ਪ੍ਰਧਾਨ ਸਤਨਾਮ ਸਿੰਘ ਸਮਰੱਥ ਦੀ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ਵਿਸ਼ਵਕਰਮਾ ਰੋਡ ਸਿੰਬਲ ਬਟਾਲਾ ਵਿਖੇ ਹੋਈ। ਇਸ ਮੌਕੇ 18 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ ਵਿਆਹ ਪੁਰਬ ’ਚ ਸ਼ਾਮਲ ਹੋਣ ਵਾਲੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਲਈ ਹਰ ਸਾਲ ਸੁਸਾਇਟੀ ਵਲੋਂ ਤਿਆਰ ਕੀਤੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਮਠਿਆਈਆਂ ਤੇ ਕੀਤੀਆਂ ਜਾਂਦੀਆਂ ਹੋਰ ਸੇਵਾਵਾਂ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਬਾਰੇ ਮੀਤ ਪ੍ਰਧਾਨ ਸਤਨਾਮ ਸਿੰਘ ਸਮਰੱਥ ਨੇ ਦੱਸਿਆ ਕਿ ਸੁਸਾਇਟੀ ਵਲੋਂ ਹਰ ਸਾਲ ਮਠਿਆਈਆਂ ਤਿਆਰ ਕੀਤੀਆਂ ਜਾਂਦੀਆਂ ਹਨ, ਜਿਸ ਵਿਚ ਸ਼ੱਕਰਪਾਰੇ, ਸੇਵੀਆਂ, ਮੱਠੀਆਂ, ਲੂਣ ਵਾਲੀਆਂ ਸੇਵੀਆਂ, ਕਾਠੀਆਂ, ਵੇਸਣ ਬੂੰਦੀ ਆਦਿ ਹੋਰ ਕਈ ਤਰਾਂ ਦੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਸੰਗਤਾਂ ’ਚ ਵਰਤਾਉਣ ਲਈ ਕਰੀਬ 15 ਟਨ ਤੋਂ ਵੱਧ ਮਠਿਆਈਆਂ ਤਿਆਰ ਕੀਤੀਆਂ ਜਾਣਗੀਆਂ। ਸਮਰੱਥ ਨੇ ਕਿਹਾ ਕਿ ਇਹ ਮਠਿਆਈਆਂ ਇਕ ਸਤੰਬਰ ਤੋਂ ਬਣਾਉਣੀਆਂ ਸ਼ੁਰੂ ਹੋਣਗੀਆਂ, ਜੋ 15 ਸਤੰਬਰ ਤੱਕ ਤਿਆਰ ਹੋਣਗੀਆਂ। ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਸੈਣੀ, ਸੁੱਖਾ ਸਿੰਘ ਲੰਗਾਹ, ਮੇਜਰ ਸਿੰਘ ਉਮਰਪੁਰਾ, ਲਖਬੀਰ ਸਿੰਘ ਠੇਕੇਦਾਰ, ਭੁਪਿੰਦਰ ਸਿੰਘ, ਅਮਰਜੀਤ ਸਿੰਘ ਬਾਜ, ਡਾ. ਇੰਦਰਜੀਤ ਸਿੰਘ ਬਾਜਵਾ, ਹਰਪ੍ਰੀਤ ਸਿੰਘ ਚੀਮਾ, ਪ੍ਰਦੀਪ ਸਿੰਘ, ਨਪਿੰਦਰ ਸਿੰਘ, ਰਵਿੰਦਰ ਸਿੰਘ, ਰਵੀ ਗਿੱਲ, ਸੁਖਮਨਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮਾਂ ਨੇ ਮਾਹਲ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਬੰਦੀ ਸਿੰਘਾਂ ਜਾਂ ਹੋਰਾਂ ਨੂੰ ਸਜ਼ਾ ਕੱਟਣ ਤੋਂ ਬਾਅਦ ਰਿਹਾਅ ਨਾ ਕਰਨਾ ਗੈਰ ਕਾਨੂੰਨੀ ਹੀ ਨਹੀਂ ਸਗੋਂ ਪਾਪ ਹੈ-ਪ੍ਰਿੰਸੀਪਲ...
Ad Position 24