26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਹੈਰੋਇਨ ਸਮੇਤ ਦੋਸ਼ੀ ਗ੍ਰਿਫ਼ਤਾਰ

ਤਿੱਬੜ, 25 ਅਗਸਤ (ਸੋਹਨ ਮਲਿਕ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਤਿੱਬੜ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 26-08-2026
ਤਿੱਬੜ, 25 ਅਗਸਤ (ਸੋਹਨ ਮਲਿਕ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਤਿੱਬੜ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਹਰਮਿੰਦਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਸੁਖਪਾਲ ਸਿੰਘ ਸਮੇਤ ਪੁਲਿਸ ਟੀਮ ਵਲੋਂ ਤਿੱਬੜ ਇਲਾਕੇ ਦਾ ਦੌਰਾ ਕੀਤਾ ਜਾ ਰਿਹਾ ਸੀ ਕਿ ਇਸੇ ਦੌਰਾਨ ਨੇੜੇ ਪਿੰਡ ਮੁਸਤਫਾਬਾਦ ਜੱਟਾਂ ਤੋਂ ਦੋਸ਼ੀ ਦੀਪਕ ਕੁਮਾਰ ਪੁੱਤਰ ਅਮਨ ਕੁਮਾਰ ਵਾਸੀ ਨੰਗਲ ਕੋਟਲੀ ਮੁਹੱਲਾ ਗੁਰਦਾਸਪੁਰ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ ਗਿਆ। ਜਿਸ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ ਮੋਮੀ ਲਿਫਾਫੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਉਕਤ ਦੋਸ਼ੀ ਖਿਲਾਫ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਡਿਪਲੋਮਾ ਇੰਜੀਨੀਅਰਿੰਗ ਕੋਰਸਾਂ ’ਚ ਦਾਖ਼ਲੇ ਲਈ 14 ਸਤੰਬਰ ਤੱਕ ਵਧਾਈ ਅਗਲੀ ਖ਼ਬਰ ਸ਼੍ਰੀ ਗੁਰੂ ਹਰਕ੍ਰਿਸ਼ਨ ਮਾਡਰਨ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ
Ad Position 24