ਐਨ.ਐਚ.ਐਮ. ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਡ ਜਾਮ, ਪੰਜਾਬ ਸਰਕਾਰ ਖ਼ਿਲਾਫ਼ ਜਤਾਇਆ ਰੋਸ
ਪਠਾਨਕੋਟ, 25 ਅਗਸਤ (ਸੁਮਿਤ)-ਨੈਸ਼ਨਲ ਹੈਲਥ ਮਿਸ਼ਨ (ਐਨ. ਐਚ.
ਪਠਾਨਕੋਟ, 25 ਅਗਸਤ (ਸੁਮਿਤ)-ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਦੀਪਿਕਾ ਸ਼ਰਮਾ ਦੀ ਅਗਵਾਈ ਹੇਠ ਜ਼ੋਰਦਾਰ ਪ੍ਰਦਰਸ਼ਨ ਕੀਤਾ । ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸੜਕ ’ਤੇ ਜਾਮ ਲਗਾਇਆ ਤੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟਾਇਆ । ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ । ਉਨ੍ਹਾਂ ਕਿਹਾ ਕਿ ਲਗਾਤਾਰ ਮੰਗਾਂ ਉਠਾਉਣ ਦੇ ਬਾਵਜੂਦ ਕੋਈ ਹੱਲ ਨਾ ਹੋਣ ਕਾਰਨ ਉਨ੍ਹਾਂ ਨੂੰ ਸੜਕਾਂ ’ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਿਆ । ਜ਼ਿਲ੍ਹਾ ਪ੍ਰਧਾਨ ਦੀਪਿਕਾ ਸ਼ਰਮਾ ਨੇ ਕਿਹਾ ਕਿ ਐਨ.ਐਚ.ਐਮ. ਕਰਮਚਾਰੀ ਸਿਹਤ ਵਿਭਾਗ ਦੀਆਂ ਸੇਵਾਵਾਂ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ । ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ । ਉਨ੍ਹਾਂ ਸਰਕਾਰ ਤੋਂ ਮੰਗਾਂ ਨੂੰ ਜਲਦ ਪ੍ਰਵਾਨ ਕਰਕੇ ਕਰਮਚਾਰੀਆਂ ਨੂੰ ਰਾਹਤ ਦੇਣ ਦੀ ਅਪੀਲ ਕੀਤੀ । ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ।