26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮਹਿੰਗਾਈ ਦੀ ਮਾਰ ਤੋਂ ਆਮ ਜਨਤਾ ਬੇਹਾਲ

ਪਠਾਨਕੋਟ, 25 ਅਗਸਤ (ਸੰਧੂ)-ਖਾਣ-ਪੀਣ ਦੀਆਂ ਵਸਤਾਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਸਮਾਜ ਸੇਵਕ ਸਤਨਾਮ ਸਿੰਘ ਨੇ ਸਰਕਾਰ ਤੋਂ ਮਹਿੰਗਾਈ ’ਤੇ ਤੁਰੰਤ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਉਣ ਦੀ ਮੰਗ ਕੀਤੀ ਹੈ । ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਦੇ ਭਾਅ ਲਗਾਤਾਰ ਵਧਣ ਕਾਰਨ ਆਮ ਤੇ ਗਰੀਬ ਪਰਿਵਾਰਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 26-08-2026
ਪਠਾਨਕੋਟ, 25 ਅਗਸਤ (ਸੰਧੂ)-ਖਾਣ-ਪੀਣ ਦੀਆਂ ਵਸਤਾਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਸਮਾਜ ਸੇਵਕ ਸਤਨਾਮ ਸਿੰਘ ਨੇ ਸਰਕਾਰ ਤੋਂ ਮਹਿੰਗਾਈ ’ਤੇ ਤੁਰੰਤ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਉਣ ਦੀ ਮੰਗ ਕੀਤੀ ਹੈ । ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਦੇ ਭਾਅ ਲਗਾਤਾਰ ਵਧਣ ਕਾਰਨ ਆਮ ਤੇ ਗਰੀਬ ਪਰਿਵਾਰਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ । ਸਤਨਾਮ ਸਿੰਘ ਨੇ ਕਿਹਾ ਕਿ ਮਹਿਜ਼ ਇਕ ਹਫ਼ਤੇ ਦੇ ਅੰਦਰ ਖੰਡ ਦੀ ਕੀਮਤ ਵਿਚ ਕਰੀਬ 25 ਰੁਪਏ ਪ੍ਰਤੀ ਕਿੱਲੋ ਤੱਕ ਦਾ ਵਾਧਾ ਹੋਣਾ ਚਿੰਤਾ ਦਾ ਵਿਸ਼ਾ ਹੈ । ਇਸ ਤੋਂ ਇਲਾਵਾ ਸਬਜ਼ੀਆਂ, ਦਾਲਾਂ ਤੇ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਸੀਮਤ ਆਮਦਨ ਤੇ ਵੱਧਦੇ ਖਰਚਿਆਂ ਕਾਰਨ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰਨ ’ਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ । ਇਸ ਦੇ ਨਾਲ ਹੀ ਬਾਜ਼ਾਰ ਵਿਚ ਜਮ੍ਹਾਂਖੋਰੀ ਤੇ ਮੁਨਾਫਾਖੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਆਮ ਲੋਕਾਂ ਨੂੰ ਵਧਦੀ ਮਹਿੰਗਾਈ ਤੋਂ ਰਾਹਤ ਮਿਲ ਸਕੇ ।
Ad Position 22
No active advertisement
ਪਿਛਲੀ ਖ਼ਬਰ ਬਜਰੰਗ ਨਾਟਕ ਕਲੱਬ ਦੀ ਮੀਟਿੰਗ ’ਚ ਨਵੀਂ ਕਾਰਜਕਾਰਨੀ ਦਾ ਗਠਨ ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਕਰਨਾ ਸਰਕਾਰ ਦੀ ਮੁੱਖ ਤਰਜੀਹ-ਅਨਿਲ ਠਾਕੁਰ
Ad Position 24