25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨਾਜਾਇਜ਼ ਮਾਈਨਿੰਗ ਤੇ ਨਸ਼ੇ ਦੀ ਹੋ ਰਹੀ ਹੋਮ ਡਲਿਵਰੀ-ਟੀਨਾ ਚੌਧਰੀ

ਪਠਾਨਕੋਟ, 25 ਅਗਸਤ (ਆਸ਼ੀਸ਼ ਸ਼ਰਮਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਰਾਜਸੀ ਬੁਲਾਰਾ ਤੇ ਹਲਕਾ ਭੋਆ ਤੋਂ ਸੀਨੀਅਰ ਆਗੂ ਟੀਨਾ ਚੌਧਰੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਤਿੱਖੇ ਹਮਲੇ ਕੀਤੇ । ਉਨ੍ਹਾਂ ਸੂਬੇ ’ਚ ਹੋਏ 500 ਕਰੋੜ ਰੁਪਏ ਦੇ ਬੀਜ ਘੁਟਾਲੇ, ਹਲਕਾ ਭੋਆ ’ਚ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ, ਨਸ਼ਿਆਂ ਦੀ ਸ਼ਰੇਆਮ ਵਿੱਕਰੀ ਤੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਨਾ ਮਿਲਣ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਿਆ ।

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸ ਬੁਲਾਰਾ ਟੀਨਾ ਚੌਧਰੀ । ਤਸਵੀਰ: ਆਸ਼ੀਸ਼ ਸ਼ਰਮਾ 26-08-2026
ਪਠਾਨਕੋਟ, 25 ਅਗਸਤ (ਆਸ਼ੀਸ਼ ਸ਼ਰਮਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਰਾਜਸੀ ਬੁਲਾਰਾ ਤੇ ਹਲਕਾ ਭੋਆ ਤੋਂ ਸੀਨੀਅਰ ਆਗੂ ਟੀਨਾ ਚੌਧਰੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਤਿੱਖੇ ਹਮਲੇ ਕੀਤੇ । ਉਨ੍ਹਾਂ ਸੂਬੇ ’ਚ ਹੋਏ 500 ਕਰੋੜ ਰੁਪਏ ਦੇ ਬੀਜ ਘੁਟਾਲੇ, ਹਲਕਾ ਭੋਆ ’ਚ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ, ਨਸ਼ਿਆਂ ਦੀ ਸ਼ਰੇਆਮ ਵਿੱਕਰੀ ਤੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਨਾ ਮਿਲਣ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਿਆ । ਇਸ ਮੌਕੇ ਜ਼ਿਲ੍ਹਾ ਸਕੱਤਰ, ਪੰਚ-ਸਰਪੰਚ ਤੇ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਮੌਜੂਦ ਸਨ । ਟੀਨਾ ਚੌਧਰੀ ਨੇ ਵੱਡਾ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ‘ਹਾਈਬ੍ਰਿਡ ਸੀਡ’ ਦੇ ਨਾਂਅ ‘ਤੇ 500 ਕਰੋੜ ਰੁਪਏ ਤੋਂ ਵੱਧ ਦਾ ਘੁਟਾਲਾ ਹੋਇਆ ਹੈ । ਉਨ੍ਹਾਂ ਦੱਸਿਆ ਕਿ ‘ਨਵਦੁਰਗਾ ਟ੍ਰੇਡਿੰਗ ਕੰਪਨੀ’ ਨੂੰ ਟੈਂਡਰ ਦੇ ਕੇ ਜਾਅਲੀ ਬਿੱਲ ਬਣਾਏ ਗਏ, ਪਰ ਕਿਸਾਨਾਂ ਤੱਕ ਬੀਜ ਨਹੀਂ ਪਹੁੰਚਿਆ । ਇਹ ਮਾਮਲਾ ਮਾਰਕਫੈਡ ਤੇ ਵੇਰਕਾ ਵਰਗੇ ਅਦਾਰਿਆਂ ਨਾਲ ਜੁੜਿਆ ਹੈ, ਜੋ ਮੁੱਖ ਮੰਤਰੀ ਭਗਵੰਤ ਮਾਨ ਦੇ ਅਧੀਨ ਆਉਂਦੇ ਹਨ । ਉਨ੍ਹਾਂ ਕਿਹਾ ਕਿ ਕਿਸਾਨ ਵਿੰਗ ਦੇ ਪ੍ਰਧਾਨ ਚਰਨਜੀਤ ਸਿੰਘ ਬਰਾੜ ਤੇ ਜਨਹਿਤ ਅਧਿਕਾਰ ਵੈਲਫੇਅਰ ਐਸੋਸੀਏਸ਼ਨ ਦੇ ਮਨਜੀਤ ਸਿੰਘ ਨਾਲ ਮਿਲ ਕੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ‘ਤੇ ਅਦਾਲਤ ਨੇ ਸਰਕਾਰ ਤੋਂ ਜਵਾਬ ਮੰਗਿਆ ਹੈ । ਉਨ੍ਹਾਂ ਸਵਾਲ ਕੀਤਾ ਕਿ ਈ.ਡੀ. ਅਤੇ ਸੀ.ਬੀ.ਆਈ. ਇਸ ਘੁਟਾਲੇ ਦੀ ਜਾਂਚ ਕਿਉਂ ਨਹੀਂ ਕਰ ਰਹੀਆਂ ? ਉਨ੍ਹਾਂ ਗੈਰ-ਕਾਨੂੰਨੀ ਮਾਈਨਿੰਗ ‘ਤੇ ਬੋਲਦਿਆਂ ਕਿਹਾ ਕਿ ਸਰਹੱਦੀ ਖੇਤਰ ਵਿਚ ਗੈਰ ਕਾਨੂੰਨੀ ਮਾਈਨਿੰਗ ਜ਼ੋਰਾਂ ’ਤੇ ਹੈ, ਜੋ ਨਿਯਮਾਂ ਨੂੰ ਛਿੱਕੇ ਟੰਗ ਕੇ ਦੇਸ਼ ਦੀ ਸੁਰੱਖਿਆ ਨੂੰ ਖਤਰੇ ਵਿਚ ਪਾ ਰਹੀ ਹੈ । ਉਨ੍ਹਾਂ ਕਿਹਾ ਕਿ 92 ਏਕੜ ਜ਼ਮੀਨ ‘ਤੇ ਈ.ਡੀ. ਦੀ ਰੇਡ ਤੋਂ ਬਾਅਦ ਵੀ ਕੋਈ ਰਿਪੋਰਟ ਸਾਹਮਣੇ ਨਹੀਂ ਆਈ । ਭਾਜਪਾ ਆਗੂ ਅਸ਼ਵਨੀ ਸ਼ਰਮਾ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਉਹ ਸਿਰਫ਼ ਵੀਡੀਓ ਬਣਾ ਕੇ ਵਾਪਸ ਆ ਗਏ, ਪਰ ਐਨ.ਜੀ.ਟੀ. ਜਾਂ ਕੇਂਦਰ ਤੋਂ ਕੋਈ ਸਖ਼ਤ ਕਾਰਵਾਈ ਨਹੀਂ ਕਰਵਾਈ, ਜਿਸ ਤੋਂ ਆਮ ਆਦਮੀ ਪਾਰਟੀ ਅਤੇ ਭਾਜਪਾ ਦੀ ਮਿਲੀਭੁਗਤ ਸਾਫ਼ ਨਜ਼ਰ ਆਉਂਦੀ ਹੈ । ਨਸ਼ਿਆਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ 3 ਮਹੀਨਿਆਂ ‘ਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ਸਰਕਾਰ ਦੇ ਰਾਜ ‘ਚ ਅੱਜ ‘ਚਿੱਟੇ’ ਦੀ ਜੋਮੈਟੋ ਅਤੇ ਸਵਿਗੀ ਵਾਂਗ ਹੋਮ ਡਿਲਿਵਰੀ ਹੋ ਰਹੀ ਹੈ । ਇਸ ਮੌਕੇ ਜਨਰਲ ਸਕੱਤਰ ਪਰਮ ਸ਼ਰਮਾ, ਜ਼ਿਲ੍ਹਾ ਕਾਂਗਰਸ ਸਕੱਤਰ ਸਤਿੰਦਰ ਸਿੰਘ, ਯੂਥ ਕਾਂਗਰਸ ਆਗੂ ਪ੍ਰਿੰਸ ਸਲਾਰੀਆ, ਰਜੀਵ ਕੁਮਾਰ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ 27 ਅਗਸਤ ਨੂੰ ਸਮੂਹਿਕ ਛੁੱਟੀ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਉਣਗੇ ਸਿੱਖਿਆ ਵਿਭਾਗ ਦੇ ਮੁਲਾਜ਼ਮ ਅਗਲੀ ਖ਼ਬਰ ਮਹਾਂਵੀਰ ਵਿਆਯਾਮਸ਼ਾਲਾ ਸ਼ੰਕਰ ਅਖਾੜੇ ਦੇ ਗੋਲੂ ਤੇ ਅੰਸ਼ੂ ਨੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਰੌਸ਼ਨ ਕੀਤਾ ਅਖਾੜ...
Ad Position 24