ਗੁਰੂ ਨਾਨਕ ਕਾਲਜ ਬਟਾਲਾ ਦੇ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ
ਬਟਾਲਾ, 26 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਕਾਮਰਸ ਵਿਭਾਗ ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਨਤੀਜਿਆਂ ਵਿਚੋਂ ਵਧੀਆ ਅੰਕ ਹਾਸਲ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥਣ ਮਨਜੋਤ ਕੌਰ ਨੇ 78 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਰਮਨਦੀਪ ਕੌਰ ਨੇ 76 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਅਰਸ਼ਪ੍ਰੀਤ ਕੌਰ ਨੇ 72 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ।
ਬਟਾਲਾ, 26 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਕਾਮਰਸ ਵਿਭਾਗ ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਨਤੀਜਿਆਂ ਵਿਚੋਂ ਵਧੀਆ ਅੰਕ ਹਾਸਲ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥਣ ਮਨਜੋਤ ਕੌਰ ਨੇ 78 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਰਮਨਦੀਪ ਕੌਰ ਨੇ 76 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਅਰਸ਼ਪ੍ਰੀਤ ਕੌਰ ਨੇ 72 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਦੀ ਸੁਚੱਜੀ ਅਗਵਾਈ ਤੇ ਕਾਲਜ ਵਲੋਂ ਮੁਹੱਈਆ ਕਰਵਾਏ ਜਾ ਰਹੇ ਵਧੀਆ ਵਿੱਦਿਅਕ ਮਾਹੌਲ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਮਿਹਨਤ ਤੇ ਲਗਨ ਨਾਲ ਸਿੱਖਿਆ ਦੇ ਖੇਤਰ ਵਿਚ ਨਵੀਆਂ ਪ੍ਰਾਪਤੀਆਂ ਹਾਸਲ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਕਾਮਰਸ ਵਿਭਾਗ ਦੀ ਮੁਖੀ ਪ੍ਰੋ. ਰਾਜਬੀਰ ਕੌਰ, ਪ੍ਰੋ. ਸ਼ੁਭਦੀਪ ਕੌਰ ਅਤੇ ਪ੍ਰੋ. ਅਮਨਪ੍ਰੀਤ ਕੌਰ ਨੇ ਵੀ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।