ਯੂਨਾਈਟਿਡ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ
ਬਟਾਲਾ, 26 ਅਗਸਤ (ਸਤਿੰਦਰ ਸਿੰਘ)-ਯੂਨਾਈਟਿਡ ਪੈਨਸ਼ਨਰਜ਼ ਐਸ਼ੋਸਿਏਸ਼ਨ (ਪਾਵਰਕਾਮ ਤੇ ਟਰਾਂਸਕੋ) ਦੇ ਸ਼ਹਿਰੀ ਤੇ ਦਿਹਾਤੀ ਮੰਡਲ ਦੀ ਵਿਸ਼ੇਸ ਮੀਟਿੰਗ ਮੁਖਤਾਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਮਨਜੀਤ ਸਿੰਘ ਸੂਬਾ ਸਕੱਤਰ ਕਰਮਚਾਰੀ ਦਲ, ਹਰਜੀਤ ਸਿੰਘ ਟਰਪਈ ਕਨਵੀਨਰ ਨੇ ਵਿਸ਼ੇਸ਼ ਤੌਰ ’ਤੇ ਪਹੁੰਚੇ।
ਬਟਾਲਾ, 26 ਅਗਸਤ (ਸਤਿੰਦਰ ਸਿੰਘ)-ਯੂਨਾਈਟਿਡ ਪੈਨਸ਼ਨਰਜ਼ ਐਸ਼ੋਸਿਏਸ਼ਨ (ਪਾਵਰਕਾਮ ਤੇ ਟਰਾਂਸਕੋ) ਦੇ ਸ਼ਹਿਰੀ ਤੇ ਦਿਹਾਤੀ ਮੰਡਲ ਦੀ ਵਿਸ਼ੇਸ ਮੀਟਿੰਗ ਮੁਖਤਾਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਮਨਜੀਤ ਸਿੰਘ ਸੂਬਾ ਸਕੱਤਰ ਕਰਮਚਾਰੀ ਦਲ, ਹਰਜੀਤ ਸਿੰਘ ਟਰਪਈ ਕਨਵੀਨਰ ਨੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਦੌਰਾਨ ਮੁਲਾਜਮਾਂ ਦੀ ਮੰਗਾਂ ਸੰਬੰਧੀ ਵਿਚਾਰ ਵਟਾਂਦਰਾਂ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸੇਵਾ ਮੁਕਤ ਕਰਮਚਾਰੀਆਂ ਦੀਆਂ ਮੰਗਾਂ ਕਾਫੀ ਲੰਮੇ ਸਮੇਂ ਤੋਂ ਲਟਕੀਆਂ ਹੌਈਆਂ ਹਨ ਜਿਨ੍ਹਾਂ ਦੇ ਹੱਲ ਲਈ ਸੰਬੰੰਧਿਤ ਵਿਭਾਗ ਦੇ ਐਕਸੀਅਨ ਨੂੰ ਵੀ ਜਾਣੂ ਕਰਵਾਇਆ ਗਿਆ ਹੈ ਪਰ ਕੋਈ ਹਲ ਨਾ ਹੋਣ ਕਾਰਨ ਮੁਲਾਜਮਾਂ ਵਿਚ ਗੁੱਸੇ ਤੇ ਰੋਸ਼ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ 4 ਸਤੰਬਰ ਨੂੰ ਉਪ ਮੰਡਲ ਬਟਾਲਾ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਸੁਰਜੀਤ ਸਿੰਘ ਅਮਰਗੜ੍ਹ, ਰੋਬਨ ਮਸੀਹ ਭੁੱਲਰ, ਹਰਦੀਪ ਸਿੰਘ, ਸਰਬਜੀਤ ਸਿੰਘ ਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ।