ਪਲਵਿੰਦਰ ਸਿੰਘ ਕਾਹਲੋਂ, ਕੈਪਟਨ ਸੁਰਜਨ ਸਿੰਘ, ਗੁਰਪ੍ਰੀਤ ਸਿੰਘ ਭੇਜਾ
ਕਿਲ੍ਹਾ ਲਾਲ ਸਿੰਘ, 26 ਅਗਸਤ (ਬਲਬੀਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਅੱਜ ਵੱਡੀਆਂ ਰਾਜਨੀਤਿਕ ਪਾਰਟੀਆਂ ਦੇ ਆਗੂ ‘ਆਪ’ ’ਚ ਸ਼ਾਮਿਲ ਹੋ ਕੇ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਭਲਾਈ ਲਈ ਕੰਮ ਕਰਨਾ ਚਾਹੁੰਦੇ ਹਨ, ਕਿਉਂਕਿ ਇਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਵਾਸੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਨੇਕਾਂ ਯੋਜਨਾਵਾਂ ਹੋਂਦ ਵਿਚ ਲਿਆਂਦੀਆਂ ਹਨ, ਜਿਸ ਨਾਲ ਆਮ ਆਦਮੀ ਖੁਸ਼ਹਾਲ ਹੋਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਪ੍ਰਧਾਨ ਸਰਪੰਚ ਪਲਵਿੰਦਰ ਸਿੰਘ ਕਾਹਲੋਂ, ਬਲਾਕ ਪ੍ਰਧਾਨ ਸਰਪੰਚ ਕੈਪਟਨ ਸੁਰਜਨ ਸਿੰਘ ਚੰਦੂਮਾਂਜਾ, ਸਰਪੰਚ ਗੁਰਪ੍ਰੀਤ ਸਿੰਘ ਭੇਜਾ ਕਾਹਲੋਂ ਨੇ ਕੀਤਾ।
ਕਿਲ੍ਹਾ ਲਾਲ ਸਿੰਘ, 26 ਅਗਸਤ (ਬਲਬੀਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਅੱਜ ਵੱਡੀਆਂ ਰਾਜਨੀਤਿਕ ਪਾਰਟੀਆਂ ਦੇ ਆਗੂ ‘ਆਪ’ ’ਚ ਸ਼ਾਮਿਲ ਹੋ ਕੇ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਭਲਾਈ ਲਈ ਕੰਮ ਕਰਨਾ ਚਾਹੁੰਦੇ ਹਨ, ਕਿਉਂਕਿ ਇਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਵਾਸੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਨੇਕਾਂ ਯੋਜਨਾਵਾਂ ਹੋਂਦ ਵਿਚ ਲਿਆਂਦੀਆਂ ਹਨ, ਜਿਸ ਨਾਲ ਆਮ ਆਦਮੀ ਖੁਸ਼ਹਾਲ ਹੋਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਪ੍ਰਧਾਨ ਸਰਪੰਚ ਪਲਵਿੰਦਰ ਸਿੰਘ ਕਾਹਲੋਂ, ਬਲਾਕ ਪ੍ਰਧਾਨ ਸਰਪੰਚ ਕੈਪਟਨ ਸੁਰਜਨ ਸਿੰਘ ਚੰਦੂਮਾਂਜਾ, ਸਰਪੰਚ ਗੁਰਪ੍ਰੀਤ ਸਿੰਘ ਭੇਜਾ ਕਾਹਲੋਂ ਨੇ ਕੀਤਾ। ਇਨ੍ਹਾਂ ‘ਆਪ’ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਪੂਰਾ ਕਰ ਦਿੱਤਾ ਹੈ। ਪਿੰਡਾਂ ਅੰਦਰ ਖੇਡ ਸਟੇਡੀਅਮ, ਨੌਜਵਾਨਾਂ ਨੂੰ ਸਪੋਰਟਸ ਕਿੱਟਾਂ, ਬੀਬੀਆਂ ਦੇ ਖਾਤੇ ਵਿਚ 1000 ਤੋਂ 1500 ਰੁਪਏ ਅਤੇ ਬਿਜਲੀ ਦੇ ਬਿਲ ਮੁਆਫ਼ ਕੀਤੇ ਹਨ। ਇਨ੍ਹਾਂ ਯੋਜਨਾਵਾਂ ਦਾ ਲਾਭ ਹਰ ਇਕ ਪੰਜਾਬ ਵਾਸੀ ਨੂੰ ਮਿਲ ਰਿਹਾ ਹੈ, ਜਿਸ ਤੋਂ ਸੂਬੇ ਦੇ ਲੋਕ ਖੁਸ਼ ਹਨ। ਇਸ ਲਈ 2027 ਵਿਚ ਲੋਕ ਫਿਰ ਤੋਂ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਹੁਣ ਤੋਂ ਹੀ ਪੱਬਾਂ ਭਾਰ ਹਨ।