14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਲਈ ਸਾਵਧਾਨੀਆਂ ਜ਼ਰੂਰੀ : ਐੱਸ.ਐੱਮ.ਓ. ਡਾ. ਰਵਿੰਦਰ ਸਿੰਘ

ਨੌਸ਼ਹਿਰਾ ਮੱਝਾ ਸਿੰਘ, 26 ਅਗਸਤ (ਰਵੀ ਭਗਤ)- ਬਰਸਾਤ ਦੇ ਮੌਸਮ ਵਿਚ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਗਿਆ ਹੈ। ਇਸ ਖਤਰੇ ਨੂੰ ਦੇਖਦਿਆਂ ਸਿਹਤ ਵਿਭਾਗ ਨੇ ਲੋਕਾਂ ਲਈ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਹਨ।

Ad Position 21
No active advertisement
ਐੱਸ.ਐੱਮ.ਓ. ਡਾ. ਰਵਿੰਦਰ ਸਿੰਘ 20-08-2026
ਨੌਸ਼ਹਿਰਾ ਮੱਝਾ ਸਿੰਘ, 26 ਅਗਸਤ (ਰਵੀ ਭਗਤ)- ਬਰਸਾਤ ਦੇ ਮੌਸਮ ਵਿਚ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਗਿਆ ਹੈ। ਇਸ ਖਤਰੇ ਨੂੰ ਦੇਖਦਿਆਂ ਸਿਹਤ ਵਿਭਾਗ ਨੇ ਲੋਕਾਂ ਲਈ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸਬੰਧੀ ਕਮਿਊਨਿਟੀ ਹੈਲਥ ਸੈਂਟਰ ਨੌਸ਼ਹਿਰਾ ਮੱਝਾ ਸਿੰਘ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਦੂਸ਼ਿਤ ਪਾਣੀ ਨਾਲ ਹੈਜ਼ਾ, ਦਸਤ, ਹੈਪੇਟਾਈਟਿਸ ਏ ਅਤੇ ਟਾਈਫਾਈਡ ਵਰਗੀਆਂ ਬਿਮਾਰੀਆਂ ਤੇਜ਼ੀ ਨਾਲ ਫ਼ੈਲ ਸਕਦੀਆਂ ਹਨ, ਖਾਸ ਕਰਕੇ ਬੱਚਿਆਂ ਲਈ ਇਹ ਬਿਮਾਰੀਆਂ ਜ਼ਿਆਦਾ ਖਤਰਨਾਕ ਹਨ। ਬਿਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਐੱਸ.ਐੱਮ.ਓ. ਡਾ. ਰਵਿੰਦਰ ਸਿੰਘ ਨੇ ਕਿਹਾ ਕਿ ਸਿਹਤਮੰਦ ਖਾਣਾ ਖਾਓ, ਇਸ ਮੌਸਮ ਵਿਚ ਬਾਹਰ ਦਾ ਖਾਣਾ ਖਾਣ ਤੋਂ ਪ੍ਰਹੇਜ਼ ਕਰੋ ਅਤੇ ਸਿਰਫ਼ ਘਰ ਦਾ ਬਣਿਆਂ ਤਾਜ਼ਾ ਭੋਜਨ ਹੀ ਖਾਓ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਦਸਤ, ਉਲਟੀਆਂ ਜਾਂ ਬੁਖਾਰ ਵਰਗੇ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਰੰਤ ਡਾਕਟਰੀ ਸਹਾਇਤਾ ਲਈ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕਰਨ।
Ad Position 22
No active advertisement
ਪਿਛਲੀ ਖ਼ਬਰ ਪਸ਼ੂ ਪਾਲਕ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਪਸ਼ੂਆਂ ਨੂੰ ਵੈਕਸੀਨ ਜ਼ਰੂਰ ਲਗਵਾਉਣ- ਡਾ: ਵਿਜੇ ਕੁਮਾਰ ਅਗਲੀ ਖ਼ਬਰ ਪਲਵਿੰਦਰ ਸਿੰਘ ਕਾਹਲੋਂ, ਕੈਪਟਨ ਸੁਰਜਨ ਸਿੰਘ, ਗੁਰਪ੍ਰੀਤ ਸਿੰਘ ਭੇਜਾ
Ad Position 24