14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬੀਬੀ ਜਤਿੰਦਰ ਕੌਰ ਰੰਧਾਵਾ ਨੇ ਕਲਾਨੌਰ ’ਚ ਮਹਿਲਾਵਾਂ ਨਾਲ ਮੀਟਿੰਗ ਕਰਕੇ ਰਣਨੀਤੀ ਬਣਾਈ

ਕਲਾਨੌਰ, 26 ਅਗਸਤ (ਪੁਰੇਵਾਲ)- ਮੈਂਬਰ ਪਾਰਲੀਮੈਂਟ ਸ: ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ ’ਤੇ ਸਥਾਨਕ ਕਸਬੇ ’ਚ ਕਾਂਗਰਸੀ ਆਗੂ ਜਸਪਾਲ ਸਿੰਘ ਨੈਪੀ ਕਾਹਲੋਂ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ, ਜਿਸ ’ਚ ਵੱਡੀ ਗਿਣਤੀ ਵਿਚ ਮਹਿਲਾਵਾਂ ਵਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ’ਚ ਬੀਬੀ ਜਤਿੰਦਰ ਕੌਰ ਰੰਧਾਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 20-08-2026
ਕਲਾਨੌਰ, 26 ਅਗਸਤ (ਪੁਰੇਵਾਲ)- ਮੈਂਬਰ ਪਾਰਲੀਮੈਂਟ ਸ: ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ ’ਤੇ ਸਥਾਨਕ ਕਸਬੇ ’ਚ ਕਾਂਗਰਸੀ ਆਗੂ ਜਸਪਾਲ ਸਿੰਘ ਨੈਪੀ ਕਾਹਲੋਂ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ, ਜਿਸ ’ਚ ਵੱਡੀ ਗਿਣਤੀ ਵਿਚ ਮਹਿਲਾਵਾਂ ਵਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ’ਚ ਬੀਬੀ ਜਤਿੰਦਰ ਕੌਰ ਰੰਧਾਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਦੌਰਾਨ ਮਹਿਲਾ ਕਾਂਗਰਸੀ ਵਰਕਰਾਂ ਵਲੋਂ ਆਪਸ ’ਚ ਵਿਚਾਰ ਚਰਚਾ ਕਰਦਿਆਂ ਹੋਇਆਂ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸੁਝਾਅ ਸਾਂਝੇ ਕੀਤੇ ਗਏ। ਗੱਲਬਾਤ ਕਰਨ ਉਪਰੰਤ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਕਾਂਗਰਸ ਦੀਆਂ ਮਹਿਲਾ ਵਰਕਰ ਕਾਂਗਰਸ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਾਂਗਰਸ ਦੀ ਮਜ਼ਬੂਤੀ ਲਈ ਮਹਿਲਾਵਾਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਰੰਧਾਵਾ ਪਰਿਵਾਰ ਵਰਕਰਾਂ ਦੇ ਹਰ ਦੁੱਖ ਦੀ ਭਾਈਵਾਲ ਹੈ। ਬੀਬੀ ਜਤਿੰਦਰ ਕੌਰ ਨੇ ਕਿਹਾ ਕਿ ਕਾਂਗਰਸ ਦੀਆਂ ਮਹਿਲਾ ਵਰਕਰਾਂ ਦੇ ਸੁਝਾਅ ਸ: ਸੁਖਜਿੰਦਰ ਸਿੰਘ ਰੰਧਾਵਾ ਦੇ ਧਿਆਨ ’ਚ ਲਿਆਉਣਗੇ ਅਤੇ ਕਾਂਗਰਸੀ ਵਰਕਰਾਂ ਦੇ ਉਤਸ਼ਾਹ ਤੇ ਮਜ਼ਬੂਤੀ ਲਈ ਹਰ ਸੰਭਵ ਕਦਮ ਪੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਭਰ ’ਚ ਕਾਂਗਰਸ ਦੇ ਹੱਕ ’ਚ ਹਵਾ ਹੈ ਅਤੇ ਕਾਂਗਰਸ ਦਿਨ ਪ੍ਰਤੀ ਦਿਨ ਮਜ਼ਬੂਤ ਹੋ ਰਹੀ ਹੈ। ਸ: ਰੰਧਾਵਾ ਨੇ ਕਿਹਾ ਕਿ ਲੋਕ ਹੁਣ ਕਾਂਗਰਸ ਦੇ ਕਾਰਜਕਾਲ ਨੂੰ ਯਾਦ ਕਰ ਰਹੇ ਹਨ। ਇਸ ਮੌਕੇ ਗੁਰਲੀਨ ਕੌਰ, ਅਮਰਪ੍ਰੀਤ ਕੌਰ, ਰਣਜੀਤ ਕੌਰ, ਸੁਰਿੰਦਰ ਕੌਰ, ਸੁਖਜਿੰਦਰ ਕੌਰ, ਸੁਖਵੰਤ ਕੌਰ, ਜਗਦੀਪ ਕੌਰ, ਸੁਖਰਾਜ ਕੌਰ, ਨਰਿੰਦਰ ਕੌਰ, ਮਨਜੀਤ ਕੌਰ, ਰੋਬਲਪ੍ਰੀਤ ਕੌਰ, ਜਸਪਾਲ ਸਿੰਘ ਨੈਪੀ ਕਾਹਲੋਂ, ਹਰਪਾਲ ਸਿੰਘ ਕਾਹਲੋਂ ਸਮੇਤ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ 30 ਨੂੰ ਅਗਲੀ ਖ਼ਬਰ ਪਸ਼ੂ ਪਾਲਕ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਪਸ਼ੂਆਂ ਨੂੰ ਵੈਕਸੀਨ ਜ਼ਰੂਰ ਲਗਵਾਉਣ- ਡਾ: ਵਿਜੇ ਕੁਮਾਰ
Ad Position 24