ਰਮਨ ਬਹਿਲ ਵਲੋਂ 28 ਲੱਖ ਦੀ ਲਾਗਤ ਨਾਲ ਅਮੀਪੁਰ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ
ਜੌੜਾ ਛੱਤਰਾਂ, 26 ਅਗਸਤ (ਪਰਮਜੀਤ ਸਿੰਘ ਘੁੰਮਣ)-ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਸਾਂਝੇ ਉਪਰਾਲੇ ਤਹਿਤ ਪੰਜਾਬ ਰਾਜ ਵਿਚ ਉਸਾਰੇ ਜਾ ਰਹੇ ਖੇਡ ਮੈਦਾਨਾਂ ਦੇ ਦੂਸਰੇ ਚਰਨ ਅਧੀਨ ਗ੍ਰਾਮ ਪੰਚਾਇਤ ਅਮੀਪੁਰ ਵਿਖੇ 28 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਆਧੁਨਿਕ ਖੇਡ ਮੈਦਾਨ ਦਾ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਗ
ਗ੍ਰਾਮ ਪੰਚਾਇਤ ਅਮੀਪੁਰ ਵਿਖੇ ਖੇਡ ਮੈਦਾਨ ਦੇ ਉਦਘਾਟਨ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਅਤੇ ਹੋਰ। ਤਸਵੀਰ: ਪਰਮਜੀਤ ਸਿੰਘ ਘੁੰਮਣ
20-08-2026
ਜੌੜਾ ਛੱਤਰਾਂ, 26 ਅਗਸਤ (ਪਰਮਜੀਤ ਸਿੰਘ ਘੁੰਮਣ)-ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਸਾਂਝੇ ਉਪਰਾਲੇ ਤਹਿਤ ਪੰਜਾਬ ਰਾਜ ਵਿਚ ਉਸਾਰੇ ਜਾ ਰਹੇ ਖੇਡ ਮੈਦਾਨਾਂ ਦੇ ਦੂਸਰੇ ਚਰਨ ਅਧੀਨ ਗ੍ਰਾਮ ਪੰਚਾਇਤ ਅਮੀਪੁਰ ਵਿਖੇ 28 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਆਧੁਨਿਕ ਖੇਡ ਮੈਦਾਨ ਦਾ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਵਿਚ ਆਧੁਨਿਕ ਖੇਡ ਮੈਦਾਨਾਂ ਦੀ ਉਸਾਰੀ ਸਰਕਾਰ ਦੀ ਖੇਡ ਪੱਖੀ ਸੋਚ ਦਾ ਪ੍ਰਤੀਕ ਹੈ, ਜਿਸ ਨਾਲ ਪੇਂਡੂ ਖੇਤਰਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਬਿਹਤਰ ਮੌਕੇ ਮਿਲਣਗੇ।ਉਨ੍ਹਾਂ ਦੱਸਿਆ ਕਿ 1 ਏਕੜ ਵਿਚ ਉਸਾਰੇ ਖੇਡ ਸਟੇਡੀਅਮ ਵਿਖੇ ਵਾਲੀਬਾਲ ਕੋਰਟ, ਫੈਨਸਿੰਗ, ਟਾਇਲਟ ਬਲਾਕ, ਸਟੋਰ ਰੂਮ, 8 ਆਰ.ਸੀ.ਸੀ ਬੈਂਚ, 26 ਫੁੱਟ ਲਾਈਟਾਂ, 4 ਹਾਈ ਮਾਸਟ ਲਾਇਟਾਂ , ਪਾਰਕ ਨੂੰ ਪਾਣੀ ਦੀ ਸਪਲਾਈ ਅਤੇ ਗੇਟ ਆਦਿ ਦੀ ਉਸਾਰੀ ਕੀਤੀ ਗਈ ਹੈ।ਉਨ੍ਹਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪਿੰਡਾਂ ਵਿਚ ਖੇਡਾਂ ਤੇ ਬੁਨਿਆਦੀ ਸਹੂਲਤਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।ਉਨ੍ਹਾਂ ਅਮੀਪੁਰ ਦੇ ਵਸਨੀਕਾਂ ਨੂੰ ਆਧੁਨਿਕ ਖੇਡ ਮੈਦਾਨ ਮਿਲਣ ’ਤੇ ਵਧਾਈ ਦਿੱਤੀ ਅਤੇ ਇਸ ਦੀ ਸਾਂਭ-ਸੰਭਾਲ ਅਤੇ ਸੁਚੱਜੀ ਵਰਤੋਂ ਲਈ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਹੇਮਰਾਜਪੁਰ, ਦਲਜੀਤ ਸਿੰਘ ਸਰਪੰਚ ਅਮੀਪੁਰ, ਨਿਸ਼ਾਨ ਸਿੰਘ ਸਰਪੰਚ ਜੌੜ੍ਹਾ ਛੱਤਰਾ ਅਤੇ ਸਮੂਹ ਗ੍ਰਾਮ ਪੰਚਾਇਤ ਅਮੀਪੁਰ ਸਮੇਤ ਪਿੰਡ ਦੇ ਪਤਵੰਤੇ, ਨੌਜਵਾਨ, ਖਿਡਾਰੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।