28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਫਸਲੀ ਰਹਿੰਦ ਖੂੰਹਦ ਦੇ ਪ੍ਰਬੰਧ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ

ਗੁਰਦਾਸਪੁਰ, 26 ਅਗਸਤ (ਚੱਕਰਾਜਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵਲੋਂ ਬਲਾਕ ਪੱਧਰੀ ਫ਼ਸਲੀ ਰਹਿੰਦ ਖੂੰਹਦ ਦੇ ਪ੍ਰਬੰਧ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ: ਸਰਬਜੀਤ ਸਿੰਘ ਔਲਖ ਨੇ ਪਰਾਲੀ ਨੂੰ ਸੰਭਾਲਣ ਵਿਚ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕੀਤੀਆਂ ਗਤੀਵਿਧੀਆਂ ਬਾਰੇ ਸਾਂਝ ਪਾਈ।

Ad Position 21
No active advertisement
ਅਜੀਤ ਡੈਸਕ 27-08-2026
ਗੁਰਦਾਸਪੁਰ, 26 ਅਗਸਤ (ਚੱਕਰਾਜਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵਲੋਂ ਬਲਾਕ ਪੱਧਰੀ ਫ਼ਸਲੀ ਰਹਿੰਦ ਖੂੰਹਦ ਦੇ ਪ੍ਰਬੰਧ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ: ਸਰਬਜੀਤ ਸਿੰਘ ਔਲਖ ਨੇ ਪਰਾਲੀ ਨੂੰ ਸੰਭਾਲਣ ਵਿਚ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕੀਤੀਆਂ ਗਤੀਵਿਧੀਆਂ ਬਾਰੇ ਸਾਂਝ ਪਾਈ। ਉਨ੍ਹਾਂ ਇਸ ਗੱਲ ’ਤੇ ਜੋਰ ਦਿੱਤਾ ਕਿ ਕਿਸਾਨ ਪਰਾਲੀ ਪ੍ਰਬੰਧਨ ਸਾਝੇ ਤੌਰ ’ਤੇ ਕਰਨ ਤਾਂ ਜੋ ਇਸ ਤੋਂ ਪੂਰਾ ਫਾਇਦਾ ਲਿਆ ਜਾ ਸਕੇ। ਡਾ: ਮਨਦੀਪ ਸਿੰਘ ਨੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਤੇ ਹਾੜੀ ਦੀਆਂ ਨਵੀਆਂ ਫਸਲਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਜਦੋਂ ਕਿ ਖੇਤੀਬਾੜੀ ਮਹਿਕਮੇ ਦੇ ਅਧਿਕਾਰੀਆਂ ਨੇ ਵੀ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ। ਅਗਾਂਹਵਧੂ ਕਿਸਾਨਾਂ ਨੇ ਪਰਾਲੀ ਦੀ ਸਾਂਭ ਸੰਭਾਲ ਦੇ ਤਜਰਬੇ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਪੂਰਾ ਸਟਾਫ ਹੜਤਾਲ ’ਤੇ ਜਾਣ ਕਾਰਨ ਦਿਹਾਤੀ ਖੇਤਰ ਦੇ ਮੁਹੱਲਾ ਕਲੀਨਿਕਾਂ ਨੂੰ ਲੱਗੇ ਤਾਲੇ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਜ਼ਿਲਾ ਗੁਰਦਾਸਪੁਰ ਦਾ ਵਫਦ ਐਸ.ਡੀ.ਐਮ. ਨੂੰ ਮਿਲਿਆ
Ad Position 24