29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪਿੰਡ ਵਰਸੋਲਾ ਵਿਖੇ ਬਾਬਾ ਗੁੱਜਾ ਪੀਰ ਛਿੰਝ ਮੇਲੇ ’ਚ ਕੈਬਨਿਟ ਮੰਤਰੀ ਸਮੇਤ ਵੱਖ-ਵੱਖ ਆਗੂਆਂ ਨੇ ਕੀਤੀ ਸ਼ਿਰਕਤ

ਗੁਰਦਾਸਪੁਰ, 26 ਅਗਸਤ (ਚੱਕਰਾਜਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਯਤਨ ਕੀਤੇ ਗਏ ਹਨ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.

Ad Position 21
No active advertisement
ਅਜੀਤ ਡੈਸਕ 27-08-2026
ਗੁਰਦਾਸਪੁਰ, 26 ਅਗਸਤ (ਚੱਕਰਾਜਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਯਤਨ ਕੀਤੇ ਗਏ ਹਨ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਅੱਜ ਬਾਬਾ ਗੁੱਜਾ ਪੀਰ ਛਿੰਝ ਮੇਲੇ ਵਰਸੋਲਾ ਵਿਖੇ ਸੰਬੋਧਨ ਦੌਰਾਨ ਕੀਤਾ। ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਅਤੇ ਵਾਈਸ ਚੇਅਰਮੈਨ ਮਨਦੀਪ ਸਿੰਘ ਗਿੱਲ, ਐੱਸ.ਡੀ.ਐੱਮ ਅਸ਼ੋਕ ਕੁਮਾਰ, ਟਰੱਸਟੀ ਜਗਜੀਤ ਸਿੰਘ ਪਿੰਟਾ, ਅਜੇ ਬਹਿਲ, ਚੇਅਰਮੈਨ ਮਾਰਕੀਟ ਕਮੇਟੀ ਦੀਨਾਨਗਰ ਜਸਬੀਰ ਸਿੰਘ ਕਠਿਆਲੀ, ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ, ਕੁਲਵਿੰਦਰ ਕੌਰ ਸਰਪੰਚ ਵਰਸੋਲਾ, ਸੁੱਚਾ ਸਿੰਘ ਫੌਜੀ, ਗੋਲਡੀ ਸਾਬਕਾ ਸਰਪੰਚ, ਤਰਸੇਮ ਲਾਲ ਮੈਂਬਰ ਪੰਚਾਇਤ , ਸਰਪੰਚ ਜਸਪਾਲ ਸਿੰਘ, ਡਾ: ਜਗਵਿੰਦਰ ਸਿੰਘ ਸਮੇਤ ਪਿੰਡਾਂ ਦੇ ਸਰਪੰਚ ਅਤੇ ਲੋਕ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਆਪਣੇ ਅਖਤਿਆਰੀ ਫੰਡ ਵਿਚੋਂ 5 ਲੱਖ ਰੁਪਏ ਵਿਕਾਸ ਕੰਮਾਂ ਲਈ ਦੇਣ ਦਾ ਐਲਾਨ ਕੀਤਾ। ਇਸ ਮੇਲੇ ਵਿਚ ਪੰਜਾਬ ਅਤੇ ਹਰਿਆਣਾ ਦੇ ਉੱਚਕੋਟੀ ਦੇ ਖਿਡਾਰੀਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਲੋਂ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਿੰਦਾ ਸ਼ੌਂਕੀ, ਪੰਜਾਬ ਕੌਰ ਅਤੇ ਜੀਨਤ ਕੌਰ ਵਲੋਂ ਸੱਭਿਆਚਾਰਕ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਨੇ ਛਿੰਝ ਮੇਲਾ ਵਰਸੋਲਾ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੇਲੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਨੇ ਲੋਕਹਿਤ ਵਿਚ ਵੱਡੇ ਫੈਸਲੇ ਲਏ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਮਕੌੜਾ ਪੱਤਣ ’ਤੇ ਪੁੱਲ ਦੇ ਨਿਰਮਾਣ ਕਰਨ ਲਈ ਮੁੱਖ ਮੰਤਰੀ ਪੰਜਾਬ ਵਲੋਂ 100 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਪੁੱਲ ਦੇ ਨਿਰਮਾਣ ਲਈ ਟੈਂਡਰ ਲੱਗ ਗਿਆ ਹੈ। ਇਸ ਤੋਂ ਪਹਿਲਾਂ ਹਲਕਾ ਇੰਚਾਰਜ ਰਮਨ ਬਹਿਲ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਵਿਧਾਇਕ ਗੁਰਦੀਪ ਸਿੰਘ ਰੰਧਾਵਾ ਸਮੇਤ ਛਿੰਝ ਮੇਲੇ ਵਿਚ ਪਹੁੰਚੀਆਂ ਸਖਸੀਅਤਾਂਅਤੇ ਪਿੰਡਾਂ ਦੇ ਪੰਚਾਂ, ਸਰਪੰਚਾਂ ਤੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਪਿੰਡ ਵਰਸੋਲਾ ਦੀ ਪੰਚਾਇਤ ਅਤੇ ਕਲੱਬ ਦੀ ਪੂਰੀ ਟੀਮ ਨੂੰ ਛਿੰਝ ਮੇਲਾ ਕਰਵਾਉਣ ਦੀ ਵਧਾਈ ਦਿੱਤੀ। ਇਸ ਮੌਕੇ ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਵੀ ਸੰਬੋਧਨ ਕੀਤਾ ਗਿਆ। ਅੰਤ ਵਿਚ ਵੱਖ ਵੱਖ ਸਖਸੀਅਤਾਂ ਨੂੰ ਪੰਚਾਇਤ ਅਤੇ ਕਲੱਬ ਦੇ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵਲੋਂ ਜਾਗਰੂਕਤਾ ਪ੍ਰੋਗਰਾਮ
Ad Position 24