29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਬੰਨ੍ਹੀ ਰੱਖੜੀ-ਭੈਣਾਂ ਨੂੰ ਹੈਲਮਟ ਕੀਤੇ ਭੇਟ

ਪਠਾਨਕੋਟ, 26 ਅਗਸਤ (ਸੁਮਿਤ)-ਰੱਖੜੀ ਦੇ ਤਿਉਹਾਰ ਮੌਕੇ ਲਾਈਟਾਂ ਵਾਲੇ ਚੌਕ ਵਿਖੇ ਭਾਵਪੂਰਤ ਮਾਹੌਲ ਦੇਖਣ ਨੂੰ ਮਿਲਿਆ। ਆਂਚਲ ਪਠਾਨਕੋਟ ਸੰਘ ਦੀ ਰਮਾ, ਪ੍ਰਮੁੱਖ ਡਿੰਪਲ ਅਤੇ ਆਚਾਰਿਆ ਕੋਮਲ ਨੇ ਟ੍ਰੈਫਿਕ ਪੁਲਿਸ ਇੰਚਾਰਜ ਬ੍ਰਹਮ ਦੱਤ ਸਮੇਤ ਪੁਲਿਸ ਮੁਲਾਜ਼ਮਾਂ ਦੀਆਂ ਕਲਾਈਆਂ ’ਤੇ ਰੱਖੜੀ ਬੰਨ੍ਹੀ ਅਤੇ ਉਨ੍ਹਾਂ ਦੀ ਲੰਮੀ ਉਮਰ ਤੇ ਸੁਰੱਖਿਅਤ ਜੀਵਨ ਦੀ ਕਾਮਨਾ ਕੀਤੀ।

Ad Position 21
No active advertisement
ਅਜੀਤ ਡੈਸਕ 27-08-2026
ਪਠਾਨਕੋਟ, 26 ਅਗਸਤ (ਸੁਮਿਤ)-ਰੱਖੜੀ ਦੇ ਤਿਉਹਾਰ ਮੌਕੇ ਲਾਈਟਾਂ ਵਾਲੇ ਚੌਕ ਵਿਖੇ ਭਾਵਪੂਰਤ ਮਾਹੌਲ ਦੇਖਣ ਨੂੰ ਮਿਲਿਆ। ਆਂਚਲ ਪਠਾਨਕੋਟ ਸੰਘ ਦੀ ਰਮਾ, ਪ੍ਰਮੁੱਖ ਡਿੰਪਲ ਅਤੇ ਆਚਾਰਿਆ ਕੋਮਲ ਨੇ ਟ੍ਰੈਫਿਕ ਪੁਲਿਸ ਇੰਚਾਰਜ ਬ੍ਰਹਮ ਦੱਤ ਸਮੇਤ ਪੁਲਿਸ ਮੁਲਾਜ਼ਮਾਂ ਦੀਆਂ ਕਲਾਈਆਂ ’ਤੇ ਰੱਖੜੀ ਬੰਨ੍ਹੀ ਅਤੇ ਉਨ੍ਹਾਂ ਦੀ ਲੰਮੀ ਉਮਰ ਤੇ ਸੁਰੱਖਿਅਤ ਜੀਵਨ ਦੀ ਕਾਮਨਾ ਕੀਤੀ। ਇਸ ਮੌਕੇ ਟ੍ਰੈਫਿਕ ਪੁਲਿਸ ਵਲੋਂ ਵੀ ਭੈਣਾਂ ਨੂੰ ਸੜਕ ਸੁਰੱਖਿਆ ਦਾ ਸੰਦੇਸ਼ ਦਿੰਦਿਆਂ ਹੈਲਮਟ ਭੇਟ ਕੀਤੇ ਗਏ। ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਪਹਿਨਣਾ ਬੇਹੱਦ ਜ਼ਰੂਰੀ ਹੈ ਅਤੇ ਇਹ ਹਾਦਸੇ ਦੀ ਸਥਿਤੀ ਵਿਚ ਕੀਮਤੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਰੱਖੜੀ ਮੌਕੇ ਕਰਵਾਏ ਇਸ ਉਪਰਾਲੇ ਨੇ ਪੁਲਿਸ ਤੇ ਆਮ ਲੋਕਾਂ ਦਰਮਿਆਨ ਭਾਈਚਾਰੇ, ਸਨੇਹ ਅਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬੀ.ਐਸ.ਐਫ. ਦੇ ਜਵਾਨਾਂ ਨੂੰ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਉਹਾਰ ਅਗਲੀ ਖ਼ਬਰ 2014 ਤੋਂ 2022 ਤੱਕ 100 ਸਭ ਤੋਂ ਅਮੀਰਾਂ ਦੀ ਦੌਲਤ 21.1 ਤੋਂ ਵੱਧ ਕੇ 62.9 ਲੱਖ ਕਰੋੜ ਹੋਈ -ਅਮਿਤ ਵਿੱਜ
Ad Position 24