ਸਾਈਬਰ ਅਪਰਾਧਾਂ ਤੇ ਆਨਲਾਈਨ ਧੋਖਾਧੜੀ ਤੋਂ ਬਚਾਅ ਸਬੰਧੀ ਸੈਮੀਨਾਰ ਲਗਾਇਆ
ਘਰੋਟਾ, 26 ਅਗਸਤ (ਸੰਜੀਵ ਗੁਪਤਾ)-ਡਿਪਸ ਸਕੂਲ ਨਾਲਾ ਵਿਖੇ ਵਿਦਿਆਰਥੀਆਂ ਨੂੰ ਡਿਜੀਟਲ ਦੁਨੀਆ ਵਿਚ ਸੁਰੱਖਿਅਤ ਰਹਿਣ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਾਈਬਰ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਹ ਸੈਮੀਨਾਰ ਸਕੂਲ ਦੀ ਉਪ-ਪ੍ਰਿੰਸੀਪਲ ਰੀਟਾ ਦੀ ਅਗਵਾਈ ਹੇਠ ਕਰਵਾਇਆ ਗਿਆ।
ਘਰੋਟਾ, 26 ਅਗਸਤ (ਸੰਜੀਵ ਗੁਪਤਾ)-ਡਿਪਸ ਸਕੂਲ ਨਾਲਾ ਵਿਖੇ ਵਿਦਿਆਰਥੀਆਂ ਨੂੰ ਡਿਜੀਟਲ ਦੁਨੀਆ ਵਿਚ ਸੁਰੱਖਿਅਤ ਰਹਿਣ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਾਈਬਰ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਹ ਸੈਮੀਨਾਰ ਸਕੂਲ ਦੀ ਉਪ-ਪ੍ਰਿੰਸੀਪਲ ਰੀਟਾ ਦੀ ਅਗਵਾਈ ਹੇਠ ਕਰਵਾਇਆ ਗਿਆ। ਸੈਮੀਨਾਰ ਵਿਚ ਪੰਜਾਬ ਗ੍ਰਾਮੀਣ ਬੈਂਕ ਦੇ ਮੈਨੇਜਰ ਮੁਨੀਸ਼ ਬਿਸ਼ਨੋਈ ਅਤੇ ਫਾਈਨੈਂਸ਼ੀਅਲ ਲਿਟਰੇਸੀ ਕਾਊਂਸਲਰ ਰਾਜਿੰਦਰ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਾਈਬਰ ਅਪਰਾਧਾਂ ਅਤੇ ਆਨਲਾਈਨ ਧੋਖਾਧੜੀ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ। ਮਾਹਿਰਾਂ ਨੇ ਵਿਦਿਆਰਥੀਆਂ ਨੂੰ ਆਨਲਾਈਨ ਫਰਾਡ, ਨੈਟ ਬੈਂਕਿੰਗ ਫਰਾਡ ਕਾਲਾਂ, ਓ.ਟੀ.ਪੀ ਸਕੈਮ, ਫਿਸ਼ਿੰਗ ਤੇ ਡਿਜੀਟਲ ਸੁਰੱਖਿਆ ਬਾਰੇ ਜਾਗਰੂਕ ਕੀਤਾ। ।ਇਸ ਦੌਰਾਨ ਕੇਂਦਰ ਸਰਕਾਰ ਦੀਆਂ ਵੱਖ-ਵੱਖ ਵਿੱਤੀ ਜਾਗਰੂਕਤਾ ਯੋਜਨਾਵਾਂ, ਸਾਈਬਰ ਫਰਾਡ ਤੋਂ ਬਚਾਅ ਤੇ ਬੈਂਕਿੰਗ ਸੁਰੱਖਿਆ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਮੈਨੇਜਰ ਮੁਨੀਸ਼ ਬਿਸ਼ਨੋਈ ਨੇ ਕਿਹਾ ਕਿ ਡਿਜੀਟਲ ਯੁੱਗ ਵਿਚ ਸਾਵਧਾਨੀ ਹੀ ਸਾਈਬਰ ਅਪਰਾਧ ਤੋਂ ਬਚਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਵਿਦਿਆਰਥੀਆਂ ਨੂੰ ਕਿਸੇ ਵੀ ਸ਼ੱਕੀ ਕਾਲ, ਲਿੰਕ ਜਾਂ ਸੰਦੇਸ਼ ’ਤੇ ਤੁਰੰਤ ਕਾਰਵਾਈ ਕਰਨ ਤੋਂ ਬਚਣ ਅਤੇ ਪਹਿਲਾਂ ਉਸ ਦੀ ਸਚਾਈ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਗਈ।