27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਅੰਬੇਡਕਰ ਭਵਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਯੁਕਤ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਪਠਾਨਕੋਟ, 26 ਅਗਸਤ (ਸੰਧੂ)-ਸੰਯੁਕਤ ਕਮੇਟੀ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਮਿਸ਼ਨ ਜ਼ਿਲ੍ਹਾ ਪਠਾਨਕੋਟ ਵਲੋਂ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਮਲਿਕਪੁਰ ਵਿਖੇ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਨੂੰ ਮੰਗ-ਪੱਤਰ ਸੌਂਪ ਕੇ ਜ਼ਿਲ੍ਹੇ ਨਾਲ ਸਬੰਧਿਤ ਵੱਖ-ਵੱਖ ਗੰਭੀਰ ਮਸਲਿਆਂ ਦੇ ਤੁਰੰਤ ਹੱਲ ਦੀ ਮੰਗ ਕੀਤੀ ਗਈ । ਆਗੂਆਂ ਕਿਹਾ ਕਿ ਸਾਲ 2016 ਵਿਚ ਪੰਜਾਬ ਸਰਕਾਰ ਵਲੋਂ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਸਥਾਪਿਤ ਕਰਨ ਦੇ ਨਾਲ ਅੰਬੇਡਕਰ ਭਵਨ ਬਣਾਉਣ ਲਈ ਮਨਜ਼ੂਰੀ ਤੇ ਬਜਟ ਦਿੱਤਾ ਗਿਆ ਸੀ, ਪਰ ਪਠਾਨਕੋਟ ਵਿਚ ਅੰਬੇਡਕਰ ਭਵਨ ਦਾ ਨਿਰਮਾਣ ਅਜੇ ਤੱਕ ਲੰਬਿਤ ਹੈ ।

Ad Position 21
No active advertisement
ਅਜੀਤ ਡੈਸਕ 27-08-2026
ਪਠਾਨਕੋਟ, 26 ਅਗਸਤ (ਸੰਧੂ)-ਸੰਯੁਕਤ ਕਮੇਟੀ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਮਿਸ਼ਨ ਜ਼ਿਲ੍ਹਾ ਪਠਾਨਕੋਟ ਵਲੋਂ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਮਲਿਕਪੁਰ ਵਿਖੇ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਨੂੰ ਮੰਗ-ਪੱਤਰ ਸੌਂਪ ਕੇ ਜ਼ਿਲ੍ਹੇ ਨਾਲ ਸਬੰਧਿਤ ਵੱਖ-ਵੱਖ ਗੰਭੀਰ ਮਸਲਿਆਂ ਦੇ ਤੁਰੰਤ ਹੱਲ ਦੀ ਮੰਗ ਕੀਤੀ ਗਈ । ਆਗੂਆਂ ਕਿਹਾ ਕਿ ਸਾਲ 2016 ਵਿਚ ਪੰਜਾਬ ਸਰਕਾਰ ਵਲੋਂ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਸਥਾਪਿਤ ਕਰਨ ਦੇ ਨਾਲ ਅੰਬੇਡਕਰ ਭਵਨ ਬਣਾਉਣ ਲਈ ਮਨਜ਼ੂਰੀ ਤੇ ਬਜਟ ਦਿੱਤਾ ਗਿਆ ਸੀ, ਪਰ ਪਠਾਨਕੋਟ ਵਿਚ ਅੰਬੇਡਕਰ ਭਵਨ ਦਾ ਨਿਰਮਾਣ ਅਜੇ ਤੱਕ ਲੰਬਿਤ ਹੈ । ਇਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਦੀ ਮੰਗ ਕੀਤੀ ਗਈ । ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਸਿੱਖਿਆ, ਸਿਹਤ ਅਤੇ ਸਫ਼ਾਈ ਪ੍ਰਬੰਧਾਂ ਵਿਚ ਸੁਧਾਰ, ਸਕੂਲਾਂ ਵਿਚ ਭਾਰਤੀ ਸੰਵਿਧਾਨ ਦੀ ਸਿੱਖਿਆ ਲਾਜ਼ਮੀ ਕਰਨ, ਵਿਦਿਆਰਥੀਆਂ ਲਈ ਸਰਕਾਰੀ ਇੰਜੀਨੀਅਰਿੰਗ ਅਤੇ ਪਾਲੀਟੈਕਨਿਕ ਕਾਲਜ ਸਥਾਪਿਤ ਕਰਨ , ਪਠਾਨਕੋਟ-ਚੰਡੀਗੜ੍ਹ ਸਿੱਧੀ ਰੇਲ ਸੇਵਾ ਸ਼ੁਰੂ ਕਰਨ ਦੀ ਮੰਗ ਵੀ ਰੱਖੀ ਗਈ। ਕਮੇਟੀ ਨੇ ਨਰੋਟ ਜੈਮਲ ਸਿੰਘ ਨੂੰ ਸਬ-ਡਵੀਜ਼ਨ ਬਣਾਉਣ, ਕੀੜੀ ਮੰਗਿਆਲ ਤੋਂ ਨਰੋਟ ਜੈਮਲ ਸਿੰਘ ਦਰਮਿਆਨ ਰਾਵੀ ਦਰਿਆ ’ਤੇ ਪੱਕਾ ਪੁਲ ਬਣਾਉਣ ਅਤੇ ਧਾਰ ਸਬ-ਡਵੀਜ਼ਨ ਵਿਚ ਬਿਜਲੀ, ਪਾਣੀ, ਸੜਕਾਂ ਤੇ ਆਵਾਜਾਈ ਸਹੂਲਤਾਂ ਵਿਚ ਸੁਧਾਰ ਦੀ ਮੰਗ ਕੀਤੀ । ਇਸ ਮੌਕੇ ਸੁਜਾਨਪੁਰ ਅਤੇ ਦੁਨੇਰਾ ਵਿਖੇ ਪੱਕੇ ਬੱਸ ਸਟੈਂਡ ਬਣਾਉਣ, ‘ਮੇਰਾ ਘਰ, ਮੇਰਾ ਅਧਿਕਾਰ’ ਯੋਜਨਾ ਨੂੰ ਜ਼ਿਲ੍ਹੇ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਵੱਧ ਰਹੀਆਂ ਅਪਰਾਧਿਕ ਘਟਨਾਵਾਂ ’ਤੇ ਸਖ਼ਤੀ ਨਾਲ ਰੋਕ ਲਗਾਉਣ ਦੀ ਮੰਗ ਵੀ ਕੀਤੀ ਗਈ। ਕਮੇਟੀ ਨੇ ਪ੍ਰਸ਼ਾਸਨ ਤੋਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ । ਇਸ ਮੌਕੇ ਮਨੋਹਰ ਲਾਲ, ਵੀਰਿੰਦਰ ਪਾਲ ਸਿੰਘ, ਸ਼ਿਵ ਦਿਆਲ, ਸੋਮ ਰਾਜ ਡੀ.ਐਸ.ਪੀ., ਡਾ: ਸਰੂਪ ਕੁਮਾਰ, ਅਸ਼ੋਕ ਕੁਮਾਰ, ਦੇਸ ਰਾਜ, ਕਾਂਤ ਰਾਜ, ਬਲਦੇਵ ਰਾਜ, ਅਮਰਜੀਤ, ਜਸਪਾਲ, ਕੁਲਦੀਪ ਕੁਮਾਰ, ਓਮ ਪ੍ਰਕਾਸ਼, ਕਿਸ਼ੋਰ ਚੰਦ, ਦਿਆਲ ਪਾਲ, ਬੂਟਾ ਰਾਮ ਅਤੇ ਭੰਡਾਰੀ ਰਾਮ ਸਮੇਤ ਹੋਰ ਮੈਂਬਰ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਤੇ ਖੇਡ ਗਤੀਵਿਧੀਆਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਤੇ ਬੁਰਾਈਆਂ ਤੋਂ ਕਾਫ਼ੀ ਹੱਦ ਤੱਕ ਬਚ ਸਕਦੇ ਹਨ-ਅੰਕੁਰ ਬਾਦਲ ਅਗਲੀ ਖ਼ਬਰ ਸਾਈਬਰ ਅਪਰਾਧਾਂ ਤੇ ਆਨਲਾਈਨ ਧੋਖਾਧੜੀ ਤੋਂ ਬਚਾਅ ਸਬੰਧੀ ਸੈਮੀਨਾਰ ਲਗਾਇਆ
Ad Position 24