27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਧਾਰਮਿਕ ਤੇ ਖੇਡ ਗਤੀਵਿਧੀਆਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਤੇ ਬੁਰਾਈਆਂ ਤੋਂ ਕਾਫ਼ੀ ਹੱਦ ਤੱਕ ਬਚ ਸਕਦੇ ਹਨ-ਅੰਕੁਰ ਬਾਦਲ

ਪਠਾਨਕੋਟ, 26 ਅਗਸਤ (ਸੁਮਿਤ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਧਾਰਮਿਕ ਗਤੀਵਿਧੀਆਂ ਦੇ ਨਾਲ-ਨਾਲ ਖੇਡਾਂ ਵਿਚ ਨੌਜਵਾਨਾਂ ਦੀ ਭਾਗੀਦਾਰੀ ਵਧਾ ਕੇ ਉਨ੍ਹਾਂ ਨੂੰ ਸਿਹਤਮੰਦਅਤੇ ਬਿਹਤਰ ਭਵਿੱਖ ਵੱਲ ਪ੍ਰੇਰਿਤ ਕੀਤਾ ਜਾ ਸਕਦਾ ਹੈ।

Ad Position 21
No active advertisement
ਅੰਕੁਰ ਬਾਦਲ 27-08-2026
ਪਠਾਨਕੋਟ, 26 ਅਗਸਤ (ਸੁਮਿਤ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਧਾਰਮਿਕ ਗਤੀਵਿਧੀਆਂ ਦੇ ਨਾਲ-ਨਾਲ ਖੇਡਾਂ ਵਿਚ ਨੌਜਵਾਨਾਂ ਦੀ ਭਾਗੀਦਾਰੀ ਵਧਾ ਕੇ ਉਨ੍ਹਾਂ ਨੂੰ ਸਿਹਤਮੰਦਅਤੇ ਬਿਹਤਰ ਭਵਿੱਖ ਵੱਲ ਪ੍ਰੇਰਿਤ ਕੀਤਾ ਜਾ ਸਕਦਾ ਹੈ। ਇਹ ਗੱਲ ਭਾਜਪਾ ਦੇ ਯੁਵਾ ਆਗੂ ਅਤੇ ਸਮਾਜ ਸੇਵਕ ਅੰਕੁਰ ਬਾਦਲ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਹੀ। ਅੰਕੁਰ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਨੌਜਵਾਨ ਵੱਖ-ਵੱਖ ਕਿਸਮ ਦੇ ਨਸ਼ਿਆਂ ਅਤੇ ਗਲਤ ਸੰਗਤ ਦਾ ਸ਼ਿਕਾਰ ਹੋ ਰਹੇ ਹਨ, ਜਿਸ ਦਾ ਅਸਰ ਉਨ੍ਹਾਂ ਦੀ ਸਿਹਤ ਦੇ ਨਾਲ-ਨਾਲ ਪਰਿਵਾਰ ਅਤੇ ਸਮਾਜ ’ਤੇ ਵੀ ਪੈ ਰਿਹਾ ਹੈ। ਅਜਿਹੇ ਹਾਲਾਤ ਵਿਚ ਮਾਪਿਆਂ, ਸਮਾਜਿਕ ਸੰਸਥਾਵਾਂ ਅਤੇ ਧਾਰਮਿਕ ਸੰਗਠਨਾਂ ਨੂੰ ਮਿਲ ਕੇ ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾਉਣ ਲਈ ਯਤਨ ਕਰਨੇ ਚਾਹੀਦੇ ਹਨ। ਖੇਡਾਂ ਰਾਹੀਂ ਨੌਜਵਾਨਾਂ ਵਿਚ ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਅਗਵਾਈ ਦੀ ਸਮਰੱਥਾ ਵੀ ਵਿਕਸਿਤ ਹੁੰਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ, ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਸਾਥੀਆਂ ਨੂੰ ਵੀ ਸਕਾਰਾਤਮਕ ਦਿਸ਼ਾ ਵੱਲ ਅੱਗੇ ਵਧਣ ਲਈ ਪ੍ਰੇਰਿਤ ਕਰਨ ।
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਪ੍ਰਤੀ ਜਾਗਰੂਕਤਾ ਲਈ ਰਮਾ ਚੋਪੜਾ ਮਹਾਂਵਿਦਿਆਲਿਆ ਵਲੋਂ ਵਿਸ਼ੇਸ਼ ਪ੍ਰੋਗਰਾਮ ਅਗਲੀ ਖ਼ਬਰ ਅੰਬੇਡਕਰ ਭਵਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਯੁਕਤ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
Ad Position 24