26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਖ਼ੂਨਦਾਨ ਪ੍ਰਤੀ ਜਾਗਰੂਕਤਾ ਲਈ ਰਮਾ ਚੋਪੜਾ ਮਹਾਂਵਿਦਿਆਲਿਆ ਵਲੋਂ ਵਿਸ਼ੇਸ਼ ਪ੍ਰੋਗਰਾਮ

ਪਠਾਨਕੋਟ, 26 ਅਗਸਤ (ਸੰਧੂ)- ਸ਼੍ਰੀਮਤੀ ਰਮਾ ਚੋਪੜਾ ਐੱਸ. ਡੀ ਕੰਨਿਆ ਮਹਾਵਿਦਿਆਲਿਆ ਦੇ ਐੱਨ.

Ad Position 21
No active advertisement
ਅਜੀਤ ਡੈਸਕ 27-08-2026
ਪਠਾਨਕੋਟ, 26 ਅਗਸਤ (ਸੰਧੂ)- ਸ਼੍ਰੀਮਤੀ ਰਮਾ ਚੋਪੜਾ ਐੱਸ.ਡੀ ਕੰਨਿਆ ਮਹਾਵਿਦਿਆਲਿਆ ਦੇ ਐੱਨ.ਐੱਸ.ਐੱਸ. ਵਿਭਾਗ ਵੱਲੋਂ ਵਿਦਿਆਰਥਣਾਂ ਵਿੱਚ ਖ਼ੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਖ਼ੂਨਦਾਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਖ਼ੂਨਦਾਨ ਦੀ ਮਹੱਤਤਾ ਅਤੇ ਇਸ ਰਾਹੀਂ ਲੋੜਵੰਦ ਲੋਕਾਂ ਦੀ ਜ਼ਿੰਦਗੀ ਬਚਾਉਣ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਤਹਿਤ ਵਿਦਿਆਰਥਣਾਂ ਲਈ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਵਿਦਿਆਰਥਣਾਂ ਵਲੋਂ ਖ਼ੂਨਦਾਨ ਦੀ ਮਹੱਤਤਾ ਸਬੰਧੀ ਭਾਸ਼ਣ ਵੀ ਪੇਸ਼ ਕੀਤੇ ਤੇ ਸਮਾਜ ਵਿਚ ਸਵੈਇੱਛਤ ਖ਼ੂਨਦਾਨ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨੂੰ ਇਸ ਮਹਾਨ ਕਾਰਜ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਡਾ: ਪ੍ਰਿਯੰਕਾ ਚੁੱਘ ਨੇ ਵਿਦਿਆਰਥਣਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖ਼ੂਨਦਾਨ ਮਹਾਨ ਸਮਾਜਿਕ ਤੇ ਮਾਨਵਤਾਵਾਦੀ ਕਾਰਜ ਹੈ, ਜਿਸ ਨਾਲ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਪ੍ਰੋਗਰਾਮ ਦੀ ਨੋਡਲ ਅਧਿਕਾਰੀ ਸਰਬਜੀਤ ਕੌਰ ਨੇ ਵਿਦਿਆਰਥਣਾਂ ਨੂੰ ਖ਼ੂਨਦਾਨ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਸਮਾਜ ਭਲਾਈ ਦੇ ਕਾਰਜਾਂ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਜੇ.ਐਮ.ਕੇ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਰੁਦ੍ਰਾਭਿਸ਼ੇਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਧਾਰਮਿਕ ਤੇ ਖੇਡ ਗਤੀਵਿਧੀਆਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਤੇ ਬੁਰਾਈਆਂ ਤੋਂ ਕਾਫ਼ੀ ਹੱਦ ਤੱਕ ਬਚ ਸਕਦੇ ਹਨ-ਅੰਕੁਰ ਬਾਦਲ
Ad Position 24