ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ
ਪਠਾਨਕੋਟ, 26 ਅਗਸਤ (ਵਿਨੋਦ)-ਪਠਾਨਕੋਟ-ਜਲੰਧਰ ਰੇਲਵੇ ਸੈਕਸ਼ਨ ‘ਤੇ ਇਕ ਦਰਦਨਾਕ ਹਾਦਸੇ ਵਿਚ ਲਗਪਗ 40 ਸਾਲ ਦੇ ਇਕ ਅਣਪਛਾਤੇ ਵਿਅਕਤੀ ਦੀ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ । ਮ੍ਰਿਤਕ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ ।
ਪਠਾਨਕੋਟ, 26 ਅਗਸਤ (ਵਿਨੋਦ)-ਪਠਾਨਕੋਟ-ਜਲੰਧਰ ਰੇਲਵੇ ਸੈਕਸ਼ਨ ‘ਤੇ ਇਕ ਦਰਦਨਾਕ ਹਾਦਸੇ ਵਿਚ ਲਗਪਗ 40 ਸਾਲ ਦੇ ਇਕ ਅਣਪਛਾਤੇ ਵਿਅਕਤੀ ਦੀ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ । ਮ੍ਰਿਤਕ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ । ਜੀ.ਆਰ.ਪੀ. ਪੁਲਿਸ ਨੇ ਲਾਸ਼ ਨੂੰ ਪਹਿਚਾਣ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਹੈ । ਜਾਣਕਾਰੀ ਅਨੁਸਾਰ ਇਹ ਹਾਦਸਾ ਪਠਾਨਕੋਟ-ਕੰਦੌਰੀ ਰੇਲਵੇ ਸਟੇਸ਼ਨਾਂ ਦੇ ਵਿਚਕਾਰ ਕਿੱਲੋਮੀਟਰ ਨੰਬਰ-110 ਦੇ ਨੇੜੇ ਵਾਪਰਿਆ । ਰੇਲਵੇ ਕਰਮਚਾਰੀ ਇੰਜਣ ਦੇ ਉੱਪਰੋਂ ਓਵਰਹੈੱਡ ਤਾਰਾਂ ਦੀ ਜਾਂਚ ਕਰਦੇ ਸਮੇਂ ਜਾਂਚ ਕਰ ਰਹੇ ਸਨ ਕਿ ਇਸ ਦੌਰਾਨ ਵਿਅਕਤੀ ਰੇਲਗੱਡੀ ਦੀ ਲਪੇਟ ਵਿਚ ਆ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ । ਹਾਦਸੇ ਤੋਂ ਬਾਅਦ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਪਠਾਨਕੋਟ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਘਟਨਾ ਦੀ ਜਾਣਕਾਰੀ ਮਿਲਣ ‘ਤੇ ਜੀ.ਆਰ.ਪੀ. ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ । ਪਠਾਨਕੋਟ ਵਿਚ ਜੀ.ਆਰ.ਪੀ. ਚੌਕੀ ਦੇ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ । ਉਹ ਲਗਪਗ 40 ਸਾਲ ਦਾ ਜਾਪਦਾ ਹੈ । ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ, ਤਾਂ ਜੋ ਪਰਿਵਾਰਕ ਮੈਂਬਰ ਜਾਂ ਜਾਣਕਾਰ ਉਸ ਦੀ ਪਹਿਚਾਣ ਕਰ ਸਕਣ । ਪੁਲਿਸ ਮ੍ਰਿਤਕ ਦੀ ਪਹਿਚਾਣ ਲਈ ਜ਼ਰੂਰੀ ਕਦਮ ਚੁੱਕ ਰਹੀ ਹੈ ।