28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਐੱਨ.ਆਰ.ਆਈ. ਕੁਲਬੀਰ ਸਿੰਘ ਘੁੰਮਣ ਜਰਮਨ ਵਲੋਂ ਰੋਸ ਦਾ

ਨਿੱਕੇ ਘੁੰਮਣ, 27 ਅਗਸਤ (ਸਤਬੀਰ ਸਿੰਘ ਘੁੰਮਣ)-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ’ਤੇ ਐੱਨ. ਆਰ.

Ad Position 21
No active advertisement
ਅਜੀਤ ਡੈਸਕ 28-08-2026
ਨਿੱਕੇ ਘੁੰਮਣ, 27 ਅਗਸਤ (ਸਤਬੀਰ ਸਿੰਘ ਘੁੰਮਣ)-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ’ਤੇ ਐੱਨ.ਆਰ.ਆਈ. ਕੁਲਬੀਰ ਸਿੰਘ ਘੁੰਮਣ ਜਰਮਨ ਨੇ ਸਖ਼ਤ ਰੋਸ ਦਾ ਪ੍ਰਗਟਾਵਾ ਕਰਦਿਆਂ ਬੰਦੀ ਸਿੰਘਾਂ ਨਾਲ ਬਰਾਬਰੀ ਵਾਲਾ ਵਿਵਹਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਕ ਪਾਸੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਜਾਂ ਫਰਲੋ ਦਿੱਤੀ ਜਾ ਰਹੀ ਹੈ, ਉੱਥੇ ਦੂਜੇ ਪਾਸੇ ਲੰਮੇ ਸਮੇਂ ਤੋਂ ਜ਼ੇਲ੍ਹ ਵਿਚ ਬੰਦ ਬੰਦੀ ਸਿੰਘਾਂ ਦੇ ਮਾਮਲਿਆਂ ਨੂੰ ਲਟਕਾਇਆ ਜਾ ਰਿਹਾ ਹੈ। ਕੁਲਬੀਰ ਸਿੰਘ ਘੁੰਮਣ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਬਜ਼ੁਰਗ ਮਾਤਾ ਦੀ ਨਾਜ਼ੁਕ ਸਿਹਤ ਨੂੰ ਦੇਖਦਿਆਂ ਮਨੁੱਖੀ ਆਧਾਰ ’ਤੇ ਉਨ੍ਹਾਂ ਨੂੰ ਤੁਰੰਤ ਪੈਰੋਲ ’ਤੇ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਂ ਦੀ ਸਿਹਤ ਤੇ ਪੁੱਤਰ ਨਾਲ ਮੁਲਾਕਾਤ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਸਰਕਾਰ ਨੂੰ ਇਸ ਮਾਮਲੇ ਵਿਚ ਦੇਰੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਸਬੰਧੀ ਪੰਜਾਬ ਦੇ ਗਵਰਨਰ ਨੂੰ ਲਿਖਤੀ ਸਹਿਮਤੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਹ ਭਰੋਸਾ ਵੀ ਪ੍ਰਗਟਾਇਆ ਗਿਆ ਹੈ ਕਿ ਜੇਕਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਨੂੰ ਮਿਲਣ ਲਈ ਪੈਰੋਲ ’ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਜਾਂ ਕਿਸੇ ਹੋਰ ਫਿਰਕੇ ਤੇ ਭਾਈਚਾਰੇ ਦੀ ਅਮਨ-ਸ਼ਾਂਤੀ ਨੂੰ ਕੋਈ ਖਤਰਾ ਨਹੀਂ ਹੋਵੇਗਾ। ਕੁਲਬੀਰ ਸਿੰਘ ਘੁੰਮਣ ਨੇ ਸਵਾਲ ਉਠਾਇਆ ਕਿ ਜੇਕਰ ਪੰਜਾਬ ਸਰਕਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸਬੰਧੀ ਕੇਂਦਰ ਸਰਕਾਰ ਨੂੰ ਆਪਣੀ ਸਹਿਮਤੀ ਤੇ ਸੁਰੱਖਿਆ ਸਬੰਧੀ ਭਰੋਸਾ ਦੇ ਰਹੀ ਹੈ ਤਾਂ ਕੇਂਦਰ ਸਰਕਾਰ ਨੂੰ ਪੈਰੋਲ ਦੇਣ ਵਿਚ ਕੀ ਇਤਰਾਜ਼ ਹੈ। ਐੱਨ.ਆਰ.ਆਈ. ਆਗੂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਉਨ੍ਹਾਂ ਦੀ ਬਜ਼ੁਰਗ ਮਾਤਾ ਦੀ ਨਾਜ਼ੁਕ ਸਿਹਤ ਨੂੰ ਦੇਖਦਿਆਂ ਤੁਰੰਤ ਪੈਰੋਲ ’ਤੇ ਰਿਹਾਅ ਕਰਨ ਲਈ ਲੋੜੀਂਦਾ ਹੁਕਮ ਜਾਰੀ ਕੀਤਾ ਜਾਵੇ ਤੇ ਜਿਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਕਾਨੂੰਨੀ ਤੌਰ ’ਤੇ ਬਣਦੀ ਹੈ, ਉਨ੍ਹਾਂ ਦੇ ਮਾਮਲਿਆਂ ਦਾ ਵੀ ਨਿਆਂਸੰਗਤ ਹੱਲ ਕੱਢਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਰੱਖੜੀ ਦੇ ਤਿਉਹਾਰ ’ਤੇ ਵਿਸ਼ੇਸ਼ ਮੁਕਾਬਲੇ ਕਰਵਾਏ ਸੁਖਜਿੰਦਰ ਗਰੁੱਪ ਦੇ ਚੇਅਰਮੈਨ ਸਵਿੰਦਰ... ਅਗਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀ. ਸੈਕੰ. ਸਕੂਲ ਨਬੀਪੁਰ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਆ...
Ad Position 24