27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰੇ-ਰਮਨਦੀਪ ਸਿੰਘ ਸੰਧੂ

ਬਟਾਲਾ, 27 ਅਗਸਤ (ਸਤਿੰਦਰ ਸਿੰਘ)-ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪੁਰਾਣੀ ਪੈਨਸ਼ਨ ਬਹਾਲੀ, ਡੀ. ਏ.

Ad Position 21
No active advertisement
ਅਜੀਤ ਡੈਸਕ 28-08-2026
ਬਟਾਲਾ, 27 ਅਗਸਤ (ਸਤਿੰਦਰ ਸਿੰਘ)-ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪੁਰਾਣੀ ਪੈਨਸ਼ਨ ਬਹਾਲੀ, ਡੀ.ਏ. ਤੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਸਮੇਤ ਹੋਰ ਭਖਦੀਆਂ ਮੰਗਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਤੁਰੰਤ ਹੱਲ ਰਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਸੀਨੀਅਰ ਅਕਾਲੀ ਆਗੂ ਰਮਨਦੀਪ ਸਿੰਘ ਸੰਧੂ ਨੇ ਸਾਥੀਆਂ ਸਮੇਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੀ ਮਹਾਂ ਹੜਤਾਲ ਤੋਂ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਤੇ ਇਸ ਤੋਂ ਸਾਰਾ ਮੁਲਾਜ਼ਮ ਤੇ ਪੈਨਸ਼ਨਰ ਵਰਗ ਬੁਰੀ ਤਰ੍ਹਾਂ ਦੁਖੀ ਹੋ ਚੁੱਕਾ ਹੈ, ਜਿਸ ਲਈ ਉਨ੍ਹਾਂ ਨੂੰ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਜਾਣਾ ਪਿਆ ਹੈ। ਮੁਲਾਜ਼ਮਾਂ ਦੀ ਇਸ ਹੜਤਾਲ ਕਾਰਨ ਸਾਰੇ ਪੰਜਾਬ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੀ ਹੋਰ ਲੀਡਰਸ਼ਿਪ ਨੂੰ ਇਨ੍ਹਾਂ ਮੁਲਾਜ਼ਮਾਂ ਦੀ ਗੱਲ ਸੁਣ ਹੱਲ ਕੱਢਣਾ ਚਾਹੀਦਾ ਹੈ, ਨਾ ਕਿ ਲਾਅਰੇ-ਲੱਪੇ ਲਾ ਕੇ ਢੰਗ ਟਪਾਉਣਾ ਚਾਹੀਦਾ ਹੈ। ਰਮਨਦੀਪ ਸਿੰਘ ਸੰਧੂ ਨੇ ਕਿਹਾ ਕਿ ‘ਆਪ’ ਸਰਕਾਰ ਆਪਣੇ ਕਾਰਜਕਾਲ ਦੌਰਾਨ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ, ਜਿਸ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਸਬਕ ਸਿਖਾਉਣ ਲਈ ਲੋਕ ਕਾਹਲੇ ਹੋਏ ਪਏ ਹਨ। ਇਸ ਮੌਕੇ ਹੋਰ ਵੀ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਮੁਲਾਜ਼ਮ ਸਾਂਝਾ ਮੰਚ ਬਟਾਲਾ ਵਲੋਂ ਮਹਾਂ ਹੜਤਾਲ ’ਚ ਭਰਵੀਂ ਸ਼ਮੂਲੀਅਤ ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੈਂਬਰਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ
Ad Position 24