29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ’ਚ ਰੱਖੜੀ ਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ

ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਸੁੰਦਰ ਰੱਖੜੀ ਬਣਾਉਣ ਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲੇ ’ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਰੰਗ-ਬਰੰਗੀਆਂ ਆਕਰਸ਼ਕ ਰੱਖੜੀਆਂ ਤੇ ਬਹੁਤ ਸੁੰਦਰ ਗ੍ਰੀਟਿੰਗ ਕਾਰਡ ਵੀ ਤਿਆਰ ਕੀਤੇ।

Ad Position 21
No active advertisement
ਅਜੀਤ ਡੈਸਕ 29-08-2026
ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਸੁੰਦਰ ਰੱਖੜੀ ਬਣਾਉਣ ਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲੇ ’ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਰੰਗ-ਬਰੰਗੀਆਂ ਆਕਰਸ਼ਕ ਰੱਖੜੀਆਂ ਤੇ ਬਹੁਤ ਸੁੰਦਰ ਗ੍ਰੀਟਿੰਗ ਕਾਰਡ ਵੀ ਤਿਆਰ ਕੀਤੇ। ਕਾਰਡਾਂ ਉੱਪਰ ਵਿਦਿਆਰਥੀਆਂ ਨੇ ਰੱਖੜੀ ਦੇ ਤਿਉਹਾਰ ਨਾਲ ਸਬੰਧਤ ਵਿਚਾਰ ਵੀ ਲਿਖੇ। ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਾਰੇ ਵਿਦਿਆਰਥੀਆਂ ਨੇ ਆਪਣੀ ਕਲਪਨਾ ਤੇ ਰਚਨਾਤਮਕ ਸੋਚ ਦਾ ਪ੍ਰਦਰਸ਼ਨ ਕੀਤਾ। ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਸਮਰਪਿਤ ਦਿਵਸ ਯਾਦਗਾਰ ਬਣ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਕੁਲਬੀਰ ਕੌਰ ਵਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਰੱਖੜੀ ਭੈਣ-ਭਰਾ ਦੇ ਪਿਆਰ, ਸਨੇਹ ਤੇ ਆਪਸੀ ਸਤਿਕਾਰ ਦਾ ਪ੍ਰਤੀਕ ਹੈ। ਵਿਦਿਆਰਥੀਆਂ ਨੂੰ ਇਸ ਤਿਉਹਾਰ ਨਾਲ ਜੁੜੀਆਂ ਇਤਿਹਾਸਕ ਕਥਾਵਾਂ ਤੇ ਪ੍ਰੰਪਰਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਅਜਿਹੀਆਂ ਗਤੀਵਿਧੀਆਂ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰ. ਸੁਲੱਖਣ ਸਿੰਘ ਵਲੋਂ ਪਿੰਡ ਭੰਬੋਈ ’ਚ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਵ... ਅਗਲੀ ਖ਼ਬਰ ਡਾ. ਐੱਮ.ਆਰ.ਐੱਸ. ਭੱਲਾ ਸਕੂਲ ਵਿਖੇ ਰੱਖੜੀ, ਕਲਾ ਤੇ ਪ੍ਰਦਰਸ਼ਨੀ ਮੁਕਾਬਲੇ ਕਰਵਾਏੇ
Ad Position 24