29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪ੍ਰਿੰ. ਸੁਲੱਖਣ ਸਿੰਘ ਵਲੋਂ ਪਿੰਡ ਭੰਬੋਈ ’ਚ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਵਿਚਾਰਿਆ

ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਉਪ ਚੇਅਰਮੈਨ ਪੰਜਾਬ ਕਾਂਗਰਸ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਭੰਬੋਈ ਵਿਚ ਲਖਵਿੰਦਰ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਵਿਚਾਰਿਆ ਤੇ ਸਰਕਾਰ ਪਾਸੋਂ ਉਨ੍ਹਾਂ ਦਾ ਹੱਲ ਕਰਨ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 29-08-2026
ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਉਪ ਚੇਅਰਮੈਨ ਪੰਜਾਬ ਕਾਂਗਰਸ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਭੰਬੋਈ ਵਿਚ ਲਖਵਿੰਦਰ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਵਿਚਾਰਿਆ ਤੇ ਸਰਕਾਰ ਪਾਸੋਂ ਉਨ੍ਹਾਂ ਦਾ ਹੱਲ ਕਰਨ ਦੀ ਮੰਗ ਕੀਤੀ। ਪ੍ਰਿੰ. ਸੁਲੱਖਣ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਪਿਛਲੇ ਦਿਨੀਂ ਡੀ.ਏ.ਪੀ. ਖਾਦ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ, ਜੋ ਕਿ ਅਤਿ ਨਿੰਦਣਯੋਗ ਹੈ, ਕਿਉਂਕਿ ਛੋਟੇ ਕਿਸਾਨ ਤਾਂ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਇਸ ਦੀ ਆਮਦਨ ਘੱਟ ਤੇ ਖਰਚ ਵਧ ਰਿਹਾ ਹੈ, ਜਿਸ ਕਾਰਨ ਕਿਸਾਨ ਕਰਜ਼ਾਈ ਹੋ ਰਿਹਾ ਹੈ। ਇਸੇ ਤਰ੍ਹਾਂ ਮਨਰੇਗਾ ਦੇ ਮਜ਼ਦੂਰਾਂ ਦਾ ਹਾਲ ਬਹੁਤ ਮਾੜਾ ਹੈ, ਜਦੋਂ ਭਾਰਤ ਸਰਕਾਰ ਨੇ ਵੀ.ਬੀ. ਜੀ.ਰਾਮ.ਜੀ. ਯੋਜਨਾ ਲੈ ਕੇ ਆਈ ਹੈ, ਉਸ ਦਾ ਦੇਸ਼ ਦੇ ਨਰੇਗਾ ਮਜ਼ਦੂਰਾਂ ’ਤੇ ਬਹੁਤ ਮਾੜਾ ਅਸਰ ਪਿਆ ਹੈ, ਕਿਉਂਕਿ ਪੰਜਾਬ ਸਰਕਾਰ ਤਾਂ 10 ਫ਼ੀਸਦੀ ਹਿੱਸਾ ਪਾਉਣ ਦੇ ਯੋਗ ਨਹੀਂ ਹੈ, ਹੁਣ 40 ਫ਼ੀਸਦੀ ਹਿੱਸਾ ਕਿਥੋਂ ਪਾਵੇਗੀ? ਇਹ ਨਰੇਗਾ ਮਜ਼ਦੂਰਾਂ ਦੇ ਚੁੱਲੇ ਪੈਣੇ ਸ਼ੁਰੂ ਹੋ ਗਏ ਹਨ, ਉਤੋਂ ਮਹਿੰਗਾਈ ਦੀ ਮਾਰ ਮਜ਼ਦੂਰਾਂ ਨੂੰ ਝੱਲਣੀ ਬਹੁਤ ਮੁਸ਼ਕਲ ਹੋ ਗਈ ਹੈ। 65-68 ਰੁਪਏ ਕਿੱਲੋ ਖੰਡ ਦਾ ਮੁੱਲ ਹੋ ਗਿਆ ਹੈ, ਜੋ ਮਜ਼ਦੂਰਾਂ ਲਈ ਬਹੁਤ ਮਾਰੂ ਹੈ। ਗੈਸ ਸਿਲੰਡਰ ਦੀ ਕੀਮਤ ਵੀ ਵਧਦੀ ਜਾ ਰਹੀ ਹੈ, ਕੰਮ ਨਾ ਮਿਲਣ ਦੀ ਸੂਰਤ ਵਿਚ ਗੁਜਾਰਾ ਭੱਤਾ ਮਿਲਦਾ ਸੀ, ਉਹ ਵੀ ਨਹੀਂ ਮਿਲ ਰਿਹਾ। ਪ੍ਰਿੰ. ਸੁਲੱਖਣ ਸਿੰਘ ਨੇ ਕਿਹਾ ਕਿ ਲੋਕ ਹੁਣ ਮਨ ਬਣਾ ਬੈਠੇ ਹਨ ਤੇ ਇਸ ਸਰਕਾਰ ਨੂੰ ਚਲਦਾ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ, ਨਿਰਵੈਲ ਸਿੰਘ, ਸਤਨਾਮ ਸਿੰਘ, ਸੁਖਵਿੰਦਰ ਸਿੰਘ, ਸਨੋਬਰ ਸਿੰਘ, ਮਹਿੰਦਰ ਸਿੰਘ, ਭੁਪਿੰਦਰ ਸਿੰਘ ਸ਼ਾਹ, ਸਤਨਾਮ ਸਿੰਘ ਫ਼ੌਜੀ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਮਸ਼ੇਰ ਸਿੰਘ ਨੇ ਹਲਕੇ ’ਚ ਰਿਕਾਰਡ ਤੋੜ ਕਰਵਾਏ ਵਿਕਾਸ-ਸਰਪੰਚ ਜੱਜ, ਸੁਰਜੀਤ ਸਿੰਘ ਅਤੇ ਨੰਬਰਦਾਰ ਹਰਬੰਸ ਅਗਲੀ ਖ਼ਬਰ ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ’ਚ ਰੱਖੜੀ ਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ
Ad Position 24