29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਬੱਬਰੀ ਵਿਖੇ ਸਮਾਗਮ

ਗੁਰਦਾਸਪੁਰ, 28 ਅਗਸਤ (ਚੱਕਰਾਜਾ)-ਰੱਖੜੀ ਦੇ ਪਵਿੱਤਰ ਤਿਉਹਾਰ ਦੇ ਸਬੰਧ ’ਚ ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਬੱਬਰੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਪੰਜਾਬ ਸਰਕਾਰ ਵਲੋਂ ਨਸ਼ਾ ਛੁਡਾਊ ਮੁਹਿੰਮ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਦੇ ਐਂਬੈਸਡਰ ਅਤੇ ‘ਸੂਰਮਾ’ ਦਾ ਖਿਤਾਬ ਪ੍ਰਾਪਤ ਪੰਕਜ ਮਹਾਜਨ ਵਿਸ਼ੇਸ਼ ਤੌਰ ’ਤੇ ਪਹੁੰਚੇ ।

Ad Position 21
No active advertisement
ਅਜੀਤ ਡੈਸਕ 29-08-2026
ਗੁਰਦਾਸਪੁਰ, 28 ਅਗਸਤ (ਚੱਕਰਾਜਾ)-ਰੱਖੜੀ ਦੇ ਪਵਿੱਤਰ ਤਿਉਹਾਰ ਦੇ ਸਬੰਧ ’ਚ ਨਸ਼ਾ ਛੁਡਾਊ ਕੇਂਦਰ ਸਿਵਲ ਹਸਪਤਾਲ ਬੱਬਰੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਪੰਜਾਬ ਸਰਕਾਰ ਵਲੋਂ ਨਸ਼ਾ ਛੁਡਾਊ ਮੁਹਿੰਮ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਦੇ ਐਂਬੈਸਡਰ ਅਤੇ ‘ਸੂਰਮਾ’ ਦਾ ਖਿਤਾਬ ਪ੍ਰਾਪਤ ਪੰਕਜ ਮਹਾਜਨ ਵਿਸ਼ੇਸ਼ ਤੌਰ ’ਤੇ ਪਹੁੰਚੇ । ਇਸ ਮੌਕੇ ਪੰਕਜ ਮਹਾਜਨ ਨੇ ਸਮੂਹ ਪੰਜਾਬ ਵਾਸੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਤੇ ਖਾਸ ਤੌਰ ’ਤੇ ਉਨ੍ਹਾਂ ਭੈਣਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਦੇ ਭਰਾਵਾਂ ਨੇ ਨਸ਼ਾ ਛੱਡ ਦਿੱਤਾ ਹੈ ਜਾਂ ਨਸ਼ਾ ਛੱਡਣ ਲਈ ਇਲਾਜ ਕਰਵਾ ਰਹੇ ਹਨ । ਉਨ੍ਹਾਂ ਕਿਹਾ ਕਿ ਅੱਜ ਉਹ ਇਨ੍ਹਾਂ ਭੈਣਾਂ ਤੇ ਭਰਾਵਾਂ ਦੀ ਆਸ ਬਣ ਕੇ ਨਸ਼ਾ ਛੁਡਾਊ ਕੇਂਦਰ ਵਿਖੇ ਪਹੁੰਚੇ ਹਨ । ਪੰਕਜ ਮਹਾਜਨ ਨੇ ਕਿਹਾ ਕਿ ਅਸੀਂ ਅਕਸਰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਨਾਅਰਾ ਸੁਣਦੇ ਹਾਂ, ਪਰ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ‘ਨਸ਼ੇ ਤੋਂ ਹਟਾਓ, ਬੇਟਾ ਬਚਾਓ’ ਦਾ ਸੁਨੇਹਾ ਵੀ ਘਰ-ਘਰ ਤੱਕ ਪਹੁੰਚਾਈਏ । ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣੀ ਮਰਜ਼ੀ ਨਾਲ ਨਸ਼ੇ ਦਾ ਆਦੀ ਨਹੀਂ ਬਣਨਾ ਚਾਹੁੰਦਾ । ਉਨ੍ਹਾਂ ਪੰਜਾਬ ਸਰਕਾਰ ਵਲੋਂ ਨਸ਼ਾ ਛੁਡਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਤੇ ਸਰਗਰਮ ਹੈ ਤੇ ਸੂਬੇ ’ਚੋਂ ਨਸ਼ੇ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਉਨ੍ਹਾਂ ਨੂੰ ਵੱਖ-ਵੱਖ ਨਸ਼ਾ ਛੁਡਾਊ ਕੇਂਦਰਾਂ ਵਿਚ ਸੱਦਾ ਦਿੱਤਾ ਜਾਂਦਾ ਹੈ, ਤਾਂ ਜੋ ਉਹ ਆਪਣੇ ਤਜਰਬੇ ਰਾਹੀਂ ਨਸ਼ਾ ਛੱਡਣ ਵਾਲੇ ਭਰਾਵਾਂ ਨੂੰ ਪ੍ਰੇਰਿਤ ਕਰ ਸਕਣ ਤੇ ਉਨ੍ਹਾਂ ਨੂੰ ਨਸ਼ੇ ਦੀ ਲਤ ਤੋਂ ਬਾਹਰ ਆਉਣ ਲਈ ਹੌਂਸਲਾ ਦੇ ਸਕਣ । ਇਸ ਮੌਕੇ ਡੀ.ਐਮ.ਸੀ. ਡਾ: ਰਵਿੰਦਰ ਸਿੰਘ, ਮੈਨੇਜਰ ਅਜੀਤ ਸਿੰਘ, ਡਾ: ਮਿੱਤਰੀ, ਕਾਊਂਸਲਰ ਰਾਹੁਲ, ਅਜੇ ਤੋਂ ਇਲਾਵਾ ਨਸ਼ਾ ਛੱਡਣ ਲਈ ਕੇਂਦਰ ਵਿਚ ਇਲਾਜ ਕਰਵਾ ਰਹੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਅਤੇ ਸ਼ਹਿਰਾਂ ਵਿਚ ਬਿਜਲੀ ਦੇ ਵਾਰ-ਵਾਰ ਕੱਟਾਂ ਨੇ ਲੋਕਾਂ ਦਾ ਜੀਵਨ ਕੀਤਾ ਦੁੱਭਰ ਅਗਲੀ ਖ਼ਬਰ ਸ਼ਮਸ਼ੇਰ ਸਿੰਘ ਨੇ ਹਲਕੇ ’ਚ ਰਿਕਾਰਡ ਤੋੜ ਕਰਵਾਏ ਵਿਕਾਸ-ਸਰਪੰਚ ਜੱਜ, ਸੁਰਜੀਤ ਸਿੰਘ ਅਤੇ ਨੰਬਰਦਾਰ ਹਰਬੰਸ
Ad Position 24