ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂਆਂ ਦੀ ਮੀਟਿੰਗ
ਦੀਨਾਨਗਰ, 28 ਅਗਸਤ (ਸੋਢੀ/ਘੁੰਮਣ/ਸ਼ਰਮਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂਆਂ ਦੀ ਮੀਟਿੰਗ ਦੀਨਾਨਗਰ ਨਜ਼ਦੀਕੀ ਪਿੰਡ ਮਗਰਾਲਾ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਉਪ ਪ੍ਰਧਾਨ ਗੁਰਮੀਤ ਸਿੰਘ ਮਗਰਾਲਾ ਤੇ ਬਲਾਕ ਪ੍ਰਧਾਨ ਬਲਬੀਰ ਸਿੰਘ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਦੀਨਾਨਗਰ, 28 ਅਗਸਤ (ਸੋਢੀ/ਘੁੰਮਣ/ਸ਼ਰਮਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂਆਂ ਦੀ ਮੀਟਿੰਗ ਦੀਨਾਨਗਰ ਨਜ਼ਦੀਕੀ ਪਿੰਡ ਮਗਰਾਲਾ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਉਪ ਪ੍ਰਧਾਨ ਗੁਰਮੀਤ ਸਿੰਘ ਮਗਰਾਲਾ ਤੇ ਬਲਾਕ ਪ੍ਰਧਾਨ ਬਲਬੀਰ ਸਿੰਘ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਜਿਸ ’ਚ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ’ਚ ਜ਼ਿਲ੍ਹੇ ਭਰ ਤੋਂ ਕਿਸਾਨ ਆਗੂ ਸ਼ਾਮਿਲ ਹੋਏ। ਮੀਟਿੰਗ ’ਚ ਕਿਸਾਨਾਂ ਦੇ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕਰਨ ਦੇ ਨਾਲ ਨਾਲ ਇਕ ਸਤੰਬਰ ਤੋਂ ਚੰਡੀਗੜ੍ਹ ਵਿਖੇ ਸ਼ੁਰੂ ਕੀਤੇ ਜਾਣ ਵਾਲੇ ਰੋਸ ਧਰਨੇ ਸਬੰਧੀ ਵਿਚਾਰ ਚਰਚਾ। ਵੱਖ- ਵੱਖ ਕਿਸਾਨ ਆਗੂਆਂ ਨੇ ਕੇਂਦਰ ਦੀਆਂ ਕਿਸਾਨ ਮਾਰੂ ਨੀਤੀਆਂ ਦੀ ਕੜੇ ਸ਼ਬਦਾਂ ਵਿਚ ਨਿੰਦਾ ਕੀਤੀ। ਉਂਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਖੇਤੀ ਤੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਂਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਾ ਕਰਕੇ ਕਿਸਾਨਾਂ ਨਾਲ ਸਭ ਤੋਂ ਵੱਡੀ ਧੋਖੇਬਾਜੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਸਤੰਬਰ ਤੋਂ ਚੰਡੀਗੜ੍ਹ ਵਿਖੇ ਸ਼ੁਰੂ ਕੀਤੇ ਜਾ ਰਹੇ ਰੋਸ ਧਰਨੇ ਵਿਚ ਜਿੱਥੇ ਸੂਬੇ ਭਰ ’ਚੋਂ ਕਿਸਾਨ ਸ਼ਾਮਿਲ ਹੋਣਗੇ, ਉਥੇ ਹੀ ਜਿਲਾ ਗੁਰਦਾਸਪੁਰ ਤੋਂ ਵੀ ਵੱਡੀ ਗਿਣਤੀ ਵਿਚ ਕਿਸਾਨ ਰੋਸ ਧਰਨੇ ਵਿਚ ਸ਼ਾਮਿਲ ਹੋਣਗੇ। ਇਸ ਮੌਕੇ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਕੰਗ, ਡੇਰਾ ਬਾਬਾ ਨਾਨਕ ਬਲਾਕ ਦੇ ਪ੍ਰਧਾਨ ਸੁਖਦੇਵ ਸਿੰਘ, ਸ਼੍ਰੀ ਹਰਗੋਬਿੰਦਪੁਰ ਦੇ ਬਲਾਕ ਪ੍ਰਧਾਨ ਅਜੈਬ ਸਿੰਘ, ਕਾਹਨੂੰਵਾਨ ਦੇ ਬਲਾਕ ਪ੍ਰਧਾਨ ਤਰਸੇਮ ਸਿੰਘ, ਕਸ਼ਮੀਰ ਸਿੰਘ, ਸਵਰਨ ਸਿੰਘ, ਅਜੈਬ ਸਿੰਘ ਘੇਸਲ, ਗੁਰਪ੍ਰੀਤ ਸਿੰਘ ਸਿੰਘੋਵਾਲ, ਰਜਿੰਦਰਪਾਲ ਸਿੰਘ ਦੀਨਾਨਗਰ, ਦਰਸ਼ਨ ਸਿੰਘ, ਲਖਵਿੰਦਰ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ, ਲਖਬੀਰ ਸਿੰਘ, ਹਰਜੀਤ ਸਿੰਘ, ਦਲਵੀਰ ਸਿੰਘ, ਅਨੰਦ ਸਿੰਘ, ਗੁਰਦੀਪ ਸਿੰਘ ਕੋਠੇ ਜੱਟਾਂ, ਜਸਵਿੰਦਰ ਸਿੰਘ, ਪ੍ਰੇਮ ਸਿੰਘ ਮਗਰਾਲਾ, ਜਸਵਿੰਦਰ ਸਿੰਘ ਮਗਰਾਲਾ, ਕੁਲਬੀਰ ਸਿੰਘ ਤੇ ਗੁਰਮੀਤ ਸਿੰਘ ਵੀ ਹਾਜ਼ਰ ਸਨ ।