30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਜੀ.ਐੱਸ. ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਬੀ.ਐੱਸ.ਐੱਫ. ਜਵਾਨਾਂ ਨੂੰ ਬੰਨ੍ਹੀਆਂ ਰੱਖੜੀਆਂ

ਕੋਟਲੀ ਸੂਰਤ ਮੱਲ੍ਹੀ, 28 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ. ਐੱਸ.

Ad Position 21
No active advertisement
ਅਜੀਤ ਡੈਸਕ 29-08-2026
ਕੋਟਲੀ ਸੂਰਤ ਮੱਲ੍ਹੀ, 28 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਦੀਆਂ 11ਵੀਂ ਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ 113 ਬਟਾਲੀਅਨ ਬੀ.ਐੱਸ.ਐੱਫ., ਹੈੱਡਕੁਆਰਟਰ ਸ਼ਿਕਾਰ ਵਿਖੇ ਰੱਖੜੀ ਦਾ ਪਵਿੱਤਰ ਤਿਉਹਾਰ ਬੜੇ ਪਿਆਰ, ਉਤਸ਼ਾਹ ਤੇ ਸਤਿਕਾਰ ਨਾਲ ਮਨਾਇਆ ਗਿਆ। ਪ੍ਰਿੰਸੀਪਲ ਸੋਨੀਆ ਮਹਾਜਨ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥਣਾਂ ਨੇ ਦੇਸ਼ ਦੀ ਸੁਰੱਖਿਆ ਲਈ ਆਪਣੀਆਂ ਸੇਵਾਵਾਂ ਨਿਭਾ ਰਹੇ ਬੀ.ਐੱਸ.ਐੱਫ. ਦੇ ਜਵਾਨਾਂ ਦੇ ਗੁੱਟ ਤੇ ਰੱਖੜੀਆਂ ਬੰਨ੍ਹ ਕੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਅਤੇ ਦੇਸ਼ ਪ੍ਰਤੀ ਸਤਿਕਾਰ ਦੀ ਭਾਵਨਾ ਪ੍ਰਗਟ ਕੀਤੀ। ਵਿਦਿਆਰਥਣਾਂ ਨੇ ਜਵਾਨਾਂ ਨਾਲ ਰੱਖੜੀ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਉਨ੍ਹਾਂ ਦੀ ਦੇਸ਼ ਸੇਵਾ, ਹਿੰਮਤ ਅਤੇ ਸਮਰਪਣ ਲਈ ਧੰਨਵਾਦ ਕੀਤਾ। ਇਸ ਮੌਕੇ 113 ਬਟਾਲੀਅਨ ਦੇ ਅਫ਼ਸਰ ਸ੍ਰੀ ਸੰਜੇ ਬਿਸ਼ਨੋਈ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਦੀ ਮੌਜੂਦਗੀ ਵਿਚ ਇਹ ਸਮਾਗਮ ਬੜੇ ਸੁਚੱਜੇ ਢੰਗ ਨਾਲ ਕਰਵਾਇਆ ਗਿਆ। ਵਿਦਿਆਰਥਣਾਂ ਦੇ ਨਾਲ ਸਕੂਲ ਦੀ ਉਪ ਪ੍ਰਿੰਸੀਪਲ ਭਗਵੰਤ ਕੌਰ ਅਤੇ ਮਨਿੰਦਰ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਨੇ ਵੀ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਰੱਖੜੀਆਂ ਬੰਨ੍ਹ ਕੇ ਉਨ੍ਹਾਂ ਪ੍ਰਤੀ ਆਪਣਾ ਸਤਿਕਾਰ ਤੇ ਪਿਆਰ ਪ੍ਰਗਟ ਕੀਤਾ। ਪ੍ਰਿੰਸੀਪਲ ਸੋਨੀਆ ਮਹਾਜਨ, ਡਾਇਰੈਕਟਰ ਅਯੋਧ ਸਿੰਘ, ਐੱਮ.ਡੀ. ਹਰਦਿਆਲ ਸਿੰਘ ਅਤੇ ਚੇਅਰਪਰਸਨ ਬਲਜਿੰਦਰ ਕੌਰ ਨੇ ਇਸ ਉਪਰਾਲੇ ਦੀ ਭਰਪੂਰ ਸ਼ਾਲਾਘਾ ਕੀਤੀ। ਸਕੂਲ ਪ੍ਰਬੰਧਨ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਆਪਣਾ ਫਰਜ਼ ਨਿਭਾਉਣ ਵਾਲੇ ਬੀ.ਐੱਸ.ਐੱਫ. ਦੇ ਜਵਾਨਾਂ ਨਾਲ ਰੱਖੜੀ ਦੀਆਂ ਖੁਸ਼ੀਆਂ ਸਾਂਝੀਆਂ ਕਰਨਾ ਵਿਦਿਆਰਥਣਾਂ ਲਈ ਮਾਣ ਵਾਲੀ ਗੱਲ ਹੈ।
Ad Position 22
No active advertisement
ਪਿਛਲੀ ਖ਼ਬਰ ਵਿਜੇ ਸੋਨੀ ਦੀ ਅਗਵਾਈ ’ਚ ਵਰਕਰਾਂ ਦਾ ਵੱਡਾ ਜਥਾ ਬਾਬਾ ਬਕਾਲਾ ਸਾਹਿਬ ਵਿਖੇ ਭਾਜਪਾ ਰੈਲੀ ’ਚ ਪਹੁੰਚਿਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਪੁਰ ’ਚੋਂ ਚੋਰਾਂ ਵਲੋਂ 2 ਗੈਸ ਸਿਲੰਡਰ, ਲੈਬ ਦਾ ਸਾਮਾਨ ਤੇ ਸੀਸੀਟੀਵੀ ਦਾ ਡੀਵੀਆਰ ਚੋਰੀ
Ad Position 24