30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਵਿਜੇ ਸੋਨੀ ਦੀ ਅਗਵਾਈ ’ਚ ਵਰਕਰਾਂ ਦਾ ਵੱਡਾ ਜਥਾ ਬਾਬਾ ਬਕਾਲਾ ਸਾਹਿਬ ਵਿਖੇ ਭਾਜਪਾ ਰੈਲੀ ’ਚ ਪਹੁੰਚਿਆ

ਕੋਟਲੀ ਸੂਰਤ ਮੱਲ੍ਹੀ, 28 ਅਗਸਤ (ਕੁਲਦੀਪ ਸਿੰਘ ਨਾਗਰਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਤੇ ਉੱਘੇ ਕਾਰੋਬਾਰੀ ਵਿਜੇ ਕੁਮਾਰ ਸੋਨੀ ਦੀ ਅਗਵਾਈ ’ਚ ਕਸਬਾ ਕੋਟਲੀ ਸੂਰਤ ਮੱਲ੍ਹੀ ਤੋਂ ਭਾਜਪਾ ਵਰਕਰਾ ਦਾ ਵੱਡਾ ਜਥਾ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ’ਤੇ ਭਾਜਪਾ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ਗਈ ਵਿਸ਼ਾਲ ਕਾਨਫਰੰਸ ’ਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਭਾਜਪਾ ਆਗੂ ਵਿਜੇ ਕੁਮਾਰ ਸੋਨੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ 2 ਬੱਸਾਂ ਤੇ 5 ਗੱਡੀਆਂ ਦਾ ਇਕ ਵੱਡਾ ਜਥਾ ਰੱਖੜ ਪੁੰਨਿਆ ’ਤੇ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚਿਆ ਹੈ।

Ad Position 21
No active advertisement
ਅਜੀਤ ਡੈਸਕ 29-08-2026
ਕੋਟਲੀ ਸੂਰਤ ਮੱਲ੍ਹੀ, 28 ਅਗਸਤ (ਕੁਲਦੀਪ ਸਿੰਘ ਨਾਗਰਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਤੇ ਉੱਘੇ ਕਾਰੋਬਾਰੀ ਵਿਜੇ ਕੁਮਾਰ ਸੋਨੀ ਦੀ ਅਗਵਾਈ ’ਚ ਕਸਬਾ ਕੋਟਲੀ ਸੂਰਤ ਮੱਲ੍ਹੀ ਤੋਂ ਭਾਜਪਾ ਵਰਕਰਾ ਦਾ ਵੱਡਾ ਜਥਾ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ’ਤੇ ਭਾਜਪਾ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ਗਈ ਵਿਸ਼ਾਲ ਕਾਨਫਰੰਸ ’ਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਭਾਜਪਾ ਆਗੂ ਵਿਜੇ ਕੁਮਾਰ ਸੋਨੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ 2 ਬੱਸਾਂ ਤੇ 5 ਗੱਡੀਆਂ ਦਾ ਇਕ ਵੱਡਾ ਜਥਾ ਰੱਖੜ ਪੁੰਨਿਆ ’ਤੇ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਲੋਕਾਂ ਦਾ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਬਿਸਤਰਾ ਗੋਲ ਕਰਨ ਲਈ ਉਤਾਵਲੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਲੋਕ ਭਾਜਪਾ ਦੀ ਸਰਕਾਰ ਬਣਾਉਣ ਲਈ ਇਕਜੁੱਟ ਹੋ ਗਏ ਹਨ ਤੇ ਧੜਾਧੜ ਭਾਜਪਾ ਨਾਲ ਜੁੜ ਕੇ ਲੋਕ ਮਾਣ ਮਹਿਸੂਸ ਕਰ ਰਹੇ ਹਨ । ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰਾਜੂ ਪੰਡਿਤ, ਮੰਡਲ ਪ੍ਰਧਾਨ ਪਵਨ ਕੁਮਾਰ ਦੇਹੜ, ਅਭੀ ਕੁਮਾਰ ਸੋਨੀ, ਕੰਵਲਜੀਤ ਸਿੰਘ ਗੱਗੂ, ਰਜਿੰਦਰ ਕੁਮਾਰ ਸੋਨੀ, ਜਨਕ ਰਾਜ ਸੋਨੀ, ਗੁਰਮੀਤ ਸਿੰਘ ਭੁੱਲਰ, ਸੋਨੂੰ ਮਸੀਹ ਰਾਏਚੱਕ, ਵਾਰਿਸ ਮਸੀਹ ਖੁਸੀਪੁਰ, ਸਚਿਨ ਰਾਏਚੱਕ, ਸਿੰਦਾ ਹਲਵਾਈ, ਪਲਵਿੰਦਰ ਸਿੰਘ, ਹਰਬੰਸ ਹਲਵਾਈ, ਰਾਕੇਸ਼ ਮਸੀਹ, ਜੁਗਰਾਜ ਸਿੰਘ ਮੰਮਣ, ਕੰਵਲ ਪੱਡਾ, ਹੀਰਾ ਮਸੀਹ, ਰਾਜੇਸ ਮਸੀਹ, ਜਸਨਪ੍ਰੀਤ ਸਿੰਘ, ਮੱਤੀ ਮਸੀਹ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਮਨਦੀਪ ਸਿੰਘ ਰੰਗੜ-ਨੰਗਲ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਬਾਬਾ ਬਕਾਲਾ ਸ... ਅਗਲੀ ਖ਼ਬਰ ਜੀ.ਐੱਸ. ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਬੀ.ਐੱਸ.ਐੱਫ. ਜਵਾਨਾਂ ਨੂੰ ਬੰਨ੍ਹੀਆਂ ਰੱਖੜੀਆਂ
Ad Position 24