ਓਠੀਆਂ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਅੱਜ
ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਤੇ ਡਿਪਟੀ ਡਾਇਰੈਕਟਰ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ 29 ਅਗਸਤ ਨੂੰ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਵਿਦਿਅਕ ਅਦਾਰਿਆਂ ਵਿਖੇ ਹੋਣਗੇ। ਇਸ ਸਬੰਧੀ ਪ੍ਰਿੰਸੀਪਲ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਜਾਣਗੇ।
ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਤੇ ਡਿਪਟੀ ਡਾਇਰੈਕਟਰ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ 29 ਅਗਸਤ ਨੂੰ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਵਿਦਿਅਕ ਅਦਾਰਿਆਂ ਵਿਖੇ ਹੋਣਗੇ। ਇਸ ਸਬੰਧੀ ਪ੍ਰਿੰਸੀਪਲ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਜਾਣਗੇ। ਉਪਰੰਤ ਸਮਾਗਮ ਹੋਣਗੇ। ਇਸ ਮੌਕੇ ਸਕੂਲ ਸਟਾਫ਼ ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਸ਼ਰਨਜੀਤ ਕੌਰ, ਬਲਜੀਤ ਕੌਰ, ਪਰਮਿੰਦਰ ਕੌਰ, ਗੁਰਜੀਤ ਕੌਰ, ਰਮਨਦੀਪ ਕੌਰ, ਤਵਲੀਨ ਕੌਰ, ਪ੍ਰਭਦੀਪ ਕੌਰ, ਪਰਮਜੀਤ ਕੌਰ, ਅਮਰਜੋਤ ਕੌਰ, ਅਨੁਰਾਗ ਕੌਰ, ਕੋਮਲਪ੍ਰੀਤ ਕੌਰ, ਹਰਪ੍ਰੀਤ ਕੌਰ, ਰਾਜਵਿੰਦਰ ਕੌਰ, ਗਗਨਦੀਪ ਕੌਰ, ਹਰਜੀਤ ਕੌਰ, ਜੈਦੀਪ ਸਿੰਘ, ਜਸਬੀਰ ਕੌਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।