ਪੰਜਾਬ ਸਰਕਾਰ ਨੇ ਆਪਣੇ ਵਾਅਦੇ ਪੂਰੇ ਕਰਕੇ ਹਰ ਵਰਗ ਨੂੰ ਦਿੱਤੀ ਰਾਹਤ- ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਨਿੱਕੇ ਘੁੰਮਣ, 28 ਅਗਸਤ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਸਦਕਾ ਪੰਜਾਬ ਦਾ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਤੇ ਖੁਸ਼ਹਾਲ ਹੈ।
ਨਿੱਕੇ ਘੁੰਮਣ, 28 ਅਗਸਤ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਸਦਕਾ ਪੰਜਾਬ ਦਾ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਤੇ ਖੁਸ਼ਹਾਲ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਖੇਡਾਂ ਅਤੇ ਬੁਨਿਆਦੀ ਢਾਂਚੇ ਸਮੇਤ ਵੱਖ-ਵੱਖ ਖੇਤਰਾਂ ਵਿਚ ਅਹਿਮ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਭਾਜਪਾ ਵਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨਾ ਕਰਨ ਦੇ ਫ਼ੈਸਲੇ ਸਬੰਧੀ ਕਿਹਾ ਕਿ ਇਹ ਸੂਬੇ ਦੀ ਸਿਆਸਤ ਵਿਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਸਥਿਤੀ ਦਾ ਸਬੂਤ ਹੈ। ਸ: ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੇ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਅੱਗੇ ਲਿਜਾਣ ਲਈ ਵਚਨਬੱਧ ਹੈ। ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਵਲੋਂ ਕੀਤੇ ਵਿਕਾਸ ਅਤੇ ਲੋਕ-ਭਲਾਈ ਦੇ ਕੰਮਾਂ ਨੂੰ ਲੈ ਕੇ ਲੋਕਾਂ ਦੀ ਕਚਹਿਰੀ ਵਿਚ ਜਾਵੇਗੀ ਅਤੇ ਇਨ੍ਹਾਂ ਕੰਮਾਂ ਦੇ ਆਧਾਰ ’ਤੇ ਲੋਕਾਂ ਤੋਂ ਮੁੜ ਸਮਰਥਨ ਦੀ ਮੰਗ ਕਰੇਗੀ।