30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਹਲਕੇ ਅੰਦਰ ਵੋਟਾਂ ਦੀ ਸੁਧਾਈ ਲਈ ਪਿੰਡ ਮੁੰਨਣ ਕਲਾਂ ਵਿਖੇ ਬੀ.ਐਲ.ਓ. ਵਲੋਂ ਕੈਂਪ ਲਗਾਇਆ

ਘੱਲੂਘਾਰਾ ਸਾਹਿਬ, 28 ਅਗਸਤ (ਪਰਮ ਮਿਨਹਾਸ)-ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਵੋਟਾਂ ਦੀ ਸੁਧਾਈ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਸ ਤਹਿਤ ਪਿੰਡ ਮੁੰਨਣ ਕਲਾਂ ਵਿਖੇ ਬੀ.

Ad Position 21
No active advertisement
ਅਜੀਤ ਡੈਸਕ 29-08-2026
ਘੱਲੂਘਾਰਾ ਸਾਹਿਬ, 28 ਅਗਸਤ (ਪਰਮ ਮਿਨਹਾਸ)-ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਵੋਟਾਂ ਦੀ ਸੁਧਾਈ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਸ ਤਹਿਤ ਪਿੰਡ ਮੁੰਨਣ ਕਲਾਂ ਵਿਖੇ ਬੀ.ਐਲ.ਓ. ਵਲੋਂ ਨਵੀਆਂ ਵੋਟਾਂ ਬਣਾਉਣ ਤੇ ਪੁਰਾਣੀਆਂ ਵੋਟਾਂ ਵਿਚ ਸੋਧ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਦਵਿੰਦਰ ਸਿੰਘ ਸੋਨਾ ਵਲੋਂ ਬੀ.ਐਲ.ਓ. ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਦਵਿੰਦਰ ਸਿੰਘ ਸੋਨਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਨੂੰ ਦਰੁਸਤ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਯੋਗ ਵਿਅਕਤੀ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 18 ਸਾਲ ਪੂਰੀ ਹੋ ਚੁੱਕੀ ਹੈ, ਉਹ ਆਪਣੀ ਵੋਟ ਜ਼ਰੂਰ ਬਣਵਾਉਣ ਤੇ ਜਿਨ੍ਹਾਂ ਦੀਆਂ ਵੋਟਾਂ ਵਿੱਚ ਕੋਈ ਗਲਤੀ ਹੈ ਉਹ ਉਸ ਦੀ ਦਰੁਸਤੀ ਕਰਵਾ ਲੈਣ। ਬੀ.ਐਲ.ਓ. ਨੇ ਦੱਸਿਆ ਕਿ ਵੋਟ ਬਣਾਉਣ ਲਈ ਆਧਾਰ ਕਾਰਡ ਅਤੇ ਇਕ ਫੋਟੋ ਲਿਆਉਣੀ ਲਾਜ਼ਮੀ ਹੈ।ਇਸ ਮੌਕੇ ਨਰਿੰਦਰ ਸਿੰਘ ਲੰਬੜਦਾਰ, ਗੁਰਜੀਤ ਸਿੰਘ, ਲਾਭ ਸਿੰਘ, ਅਨੈਤ ਮਸੀਹ, ਦੌਲਤ ਮਸੀਹ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ਤੇ ਫਤਹਿਗੜ੍ਹ ਚੂੜੀਆਂ ਦੇ ਸਰਕਾਰੀ ਸਕੂਲਾਂ ਵਿਚ ਗਾਈਡੈਂਸ ਅਤੇ ਨਸ਼ੇ ਵਿਰੁੱਧ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕ... ਅਗਲੀ ਖ਼ਬਰ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਪੂਰੇ ਕਰਕੇ ਹਰ ਵਰਗ ਨੂੰ ਦਿੱਤੀ ਰਾਹਤ- ਵਿਧਾਇਕ ਗੁਰਦੀਪ ਸਿੰਘ ਰੰਧਾਵਾ
Ad Position 24