ਬਟਾਲਾ ਤੇ ਫਤਹਿਗੜ੍ਹ ਚੂੜੀਆਂ ਦੇ ਸਰਕਾਰੀ ਸਕੂਲਾਂ ਵਿਚ ਗਾਈਡੈਂਸ ਅਤੇ ਨਸ਼ੇ ਵਿਰੁੱਧ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ
ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵਲੋਂ ਬਟਾਲਾ ਤੇ ਫਤਹਿਗੜ੍ਹ ਚੂੜੀਆਂ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਗਾਈਡੈਂਸ ਤੇ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਪੀ.
ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵਲੋਂ ਬਟਾਲਾ ਤੇ ਫਤਹਿਗੜ੍ਹ ਚੂੜੀਆਂ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਗਾਈਡੈਂਸ ਤੇ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਲੀਵਾਲ, ਸਕੂਲ ਆਫ਼ ਐਮੀਨੈਂਸ ਲੜਕੀਆਂ ਬਟਾਲਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੀਏ-ਕੇ-ਬਾਂਗਰ ਦਾ ਦੌਰਾ ਕੀਤਾ ਗਿਆ। ਜ਼ਿਲ੍ਹਾ ਗਾਈਡੈਂਸ ਕੌਂਸਲਰ ਵਲੋਂ ਸਕੂਲਾਂ ’ਚ ਗਾਈਡੈਂਸ ਨਾਲ ਸਬੰਧਤ ਗਤੀਵਿਧੀਆਂ, ਗਾਈਡੈਂਸ ਕਾਰਨਰ, ਰਿਕਾਰਡ ਦੀ ਸੰਭਾਲ ਤੇ ਵਿਦਿਆਰਥੀਆਂ ਨੂੰ ਕਰੀਅਰ ਸਬੰਧੀ ਦਿੱਤੀ ਜਾ ਰਹੀ ਰਹਿਨੁਮਾਈ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਤੇ ਬਲਾਕ ਗਾਈਡੈਂਸ ਕੌਂਸਲਰ ਸਰਬਜੀਤ ਸਿੰਘ ਚੱਠਾ ਵਲੋਂ ਸਬੰਧਤ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਮੌਜੂਦਗੀ ਵਿਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੀਏ-ਕੇ-ਬਾਂਗਰ ਵਿਚ ਬੂਟਾ ਵੀ ਲਗਾਇਆ ਗਿਆ। ਇਸ ਮੌਕੇ ਸਕੂਲ ਆਫ਼ ਐਮੀਨੈਂਸ ਦੀ ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਸ਼ਰਮਾ, ਅਲੀਵਾਲ ਦੇ ਪ੍ਰਿੰਸੀਪਲ ਬਲਵਿੰਦਰ ਪਾਲ ਤੇ ਘਣੀਏ-ਕੇ-ਬਾਂਗਰ ਦੇ ਇੰਚਾਰਜ ਸੁਰਿੰਦਰ ਸਿੰਘ, ਲੈਕਚਰਾਰ ਹਰਪ੍ਰੀਤ ਸਿੰਘ, ਲੈਕਚਰਰ ਅਵਿਨਾਸ਼, ਡਾ. ਅਰੁਣ ਤੋਂ ਇਲਾਵਾ ਸਕੂਲਾਂ ਦਾ ਸਟਾਫ਼ ਤੇ ਵਿਦਿਆਰਥੀ ਵੀ ਮੌਜੂਦ ਸਨ।