30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨਵੇਂ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਵਲੋਂ ਸ਼ਹਿਰ ਦੇ ਨਾਲਿਆਂ ਦੀ ਸਫ਼ਾਈ ਦਾ ਕੰਮ ਸ਼ੁਰੂ

ਫ਼ਤਹਿਗੜ੍ਹ ਚੂੜੀਆਂ, 28 ਅਗਸਤ (ਐਮ. ਐਸ.

Ad Position 21
No active advertisement
ਅਜੀਤ ਡੈਸਕ 29-08-2026
ਫ਼ਤਹਿਗੜ੍ਹ ਚੂੜੀਆਂ, 28 ਅਗਸਤ (ਐਮ.ਐਸ. ਫੁੱਲ)-ਫ਼ਤਹਿਗੜ੍ਹ ਚੂੜੀਆਂ ਦੇ ਨਵ-ਨਿਯੁਕਤ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਨੇ ਅਹੁਦਾ ਸੰਭਾਲਦਿਆਂ ਹੀ ਸ਼ਹਿਰ ਦੀ ਨੁਹਾਰ ਬਦਲਣ ਤੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ ਲਈ ਸਰਗਰਮੀ ਸ਼ੁਰੂ ਕਰ ਦਿੱਤੀ ਹੈ। ਇਸੇ ਲੜੀ ਤਹਿਤ ਉਨ੍ਹਾਂ ਵਲੋਂ ਸ਼ਹਿਰ ਦੇ ਪ੍ਰਮੁੱਖ ਨਾਲਿਆਂ ਦੀ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ ਤਾਂ ਜੋ ਆਉਣ ਵਾਲੇ ਸਮੇਂ ’ਚ ਗੰਦੇ ਪਾਣੀ ਦੀ ਨਿਕਾਸੀ ਸੁਚਾਰੂ ਢੰਗ ਨਾਲ ਹੋ ਸਕੇ ਤੇ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਚੋਪੜਾ ਚੌਂਕ ਤੋਂ ਲੈ ਕੇ ਥਾਣੇ ਤੱਕ ਨਾਲਿਆਂ ਦੀ ਸਫ਼ਾਈ ਦੀ ਜ਼ਮੀਨੀ ਪੱਧਰ ’ਤੇ ਸਮੀਖਿਆ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਨੇ ਖ਼ੁਦ ਮੌਕੇ ’ਤੇ ਪਹੁੰਚ ਕੇ ਕੰਮ ਦੀ ਨਿਗਰਾਨੀ ਕੀਤੀ। ਉਨ੍ਹਾਂ ਸਫ਼ਾਈ ਸੇਵਕਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਾਲਿਆਂ ’ਚੋਂ ਗੰਦ ਅਤੇ ਕੂੜਾ-ਕਰਕਟ ਪੂਰੀ ਤਰ੍ਹਾਂ ਬਾਹਰ ਕੱਢਿਆ ਜਾਵੇ ਤਾਂ ਜੋ ਪਾਣੀ ਦੇ ਵਹਾਅ ਵਿਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਬੰਦ ਪਏ ਨਾਲਿਆਂ ਦੀ ਸਫ਼ਾਈ ਪਹਿਲ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਨੇ ਸ਼ਹਿਰ ਨੂੰ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਅਤੇ ਮੁੱਖ ਬਾਜ਼ਾਰਾਂ ਵਿਚ ਨਿਯਮਤ ਤੌਰ ’ਤੇ ਕੂੜਾ ਚੁੱਕਣ ਅਤੇ ਸਫ਼ਾਈ ਦਾ ਪੁਖ਼ਤਾ ਇੰਤਜ਼ਾਮ ਕੀਤਾ ਜਾਵੇਗਾ। ਨਾਲਿਆਂ ਦੀ ਸਫ਼ਾਈ ਨਾਲ ਮੱਛਰਾਂ ਤੇ ਗੰਦਗੀ ਤੋਂ ਫੈਲਣ ਵਾਲੀਆਂ ਬਿਮਾਰੀਆਂ ’ਤੇ ਠੱਲ੍ਹ ਪਵੇਗੀ। ਸ਼ਹਿਰ ਵਾਸੀਆਂ ਵਲੋਂ ਸਫ਼ਾਈ ਨਾਲ ਸਬੰਧਤ ਆਉਂਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇਗਾ। ਪ੍ਰਧਾਨ ਨੇ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ਵਿਚ ਜਾਂ ਨਾਲਿਆਂ ਵਿਚ ਕੂੜਾ ਸੁੱਟਣ ਤੋਂ ਗੁਰੇਜ਼ ਕਰਨ ਅਤੇ ਕੂੜਾ ਹਮੇਸ਼ਾ ਨਿਰਧਾਰਿਤ ਡਸਟਬਿਨਾਂ ਵਿਚ ਹੀ ਪਾਉਣ। ਇਸ ਮੌਕੇ ਕੌਂਸਲਰ ਰਜਿੰਦਰ ਸਿੰਘ ਬਿੰਦੂ, ਰਛਪਾਲ ਸਿੰਘ, ਪਰਗਟ ਸਿੰਘ ਸੋਹਲ, ਅਮਨਦੀਪ ਸਿੰਘ, ਰਣਜੋਧ ਸਿੰਘ ਦਿਓ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੱਜਣ ਕੁਮਾਰ ਦੀ ਪ੍ਰਸੰਸਾ ਵਾਲੇ ਬਿਆਨਾਂ ਨੇ ਸਿੱਖ ਕੌਮ ਦੇ ਜ਼ਖ਼ਮ ਮੁੜ ਕੀਤੇ ਤਾਜ਼ਾ-ਚੀਮਾ, ਬੁਟਰ, ਪਵਾਰ ਤੇ ਚਾਹ ਗਿੱਲ ਅਗਲੀ ਖ਼ਬਰ ਬਾਜ਼ੀਗਰ ਭਾਈਚਾਰਾ ਭਗਵੰਤ ਮਾਨ ਸਰਕਾਰ ਨਾਲ ਚਟਾਨ ਵਾਂਗ ਖੜ੍ਹਾ : ਸਰਪੰਚ ਗੁਰਮੀਤ ਸਿੰਘ ਲਾਲਕਾ
Ad Position 24