30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੱਜਣ ਕੁਮਾਰ ਦੀ ਪ੍ਰਸੰਸਾ ਵਾਲੇ ਬਿਆਨਾਂ ਨੇ ਸਿੱਖ ਕੌਮ ਦੇ ਜ਼ਖ਼ਮ ਮੁੜ ਕੀਤੇ ਤਾਜ਼ਾ-ਚੀਮਾ, ਬੁਟਰ, ਪਵਾਰ ਤੇ ਚਾਹ ਗਿੱਲ

ਵਡਾਲਾ ਗ੍ਰੰਥੀਆਂ, 28 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)- ਪੰਚ ਸਰਪੰਚ ਯੂਨੀਅਨ ਦੇ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਸਤਿੰਦਰਪਾਲ ਸਿੰਘ ਚੀਮਾ, ਡਾ. ਲਖਬੀਰ ਸਿੰਘ ਬੁਟਰ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਪਵਾਰ ਤੇ ਸਾਬਕਾ ਸਰਪੰਚ ਕੁਲਬੀਰ ਸਿੰਘ ਚਾਹ ਗਿੱਲ ਨੇ ਭਾਰੀ ਰੋਸ ਪ੍ਰਗਟ ਕਰਦਿਆਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਸਿੱਖ ਪਰਿਵਾਰਾਂ ਦੇ ਦਿਲਾਂ ਵਿੱਚ ਹਰੇ ਹਨ।

Ad Position 21
No active advertisement
ਅਜੀਤ ਡੈਸਕ 29-08-2026
ਵਡਾਲਾ ਗ੍ਰੰਥੀਆਂ, 28 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)- ਪੰਚ ਸਰਪੰਚ ਯੂਨੀਅਨ ਦੇ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਸਤਿੰਦਰਪਾਲ ਸਿੰਘ ਚੀਮਾ, ਡਾ. ਲਖਬੀਰ ਸਿੰਘ ਬੁਟਰ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਪਵਾਰ ਤੇ ਸਾਬਕਾ ਸਰਪੰਚ ਕੁਲਬੀਰ ਸਿੰਘ ਚਾਹ ਗਿੱਲ ਨੇ ਭਾਰੀ ਰੋਸ ਪ੍ਰਗਟ ਕਰਦਿਆਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਸਿੱਖ ਪਰਿਵਾਰਾਂ ਦੇ ਦਿਲਾਂ ਵਿੱਚ ਹਰੇ ਹਨ। ਅਜਿਹੇ ਦਰਦਨਾਕ ਇਤਿਹਾਸ ਨਾਲ ਜੁੜੇ ਵਿਅਕਤੀ ਦੀ ਕਿਸੇ ਵੀ ਤਰ੍ਹਾਂ ਪ੍ਰਸ਼ੰਸਾ ਕਰਨਾ ਜਾਂ ਉਸਨੂੰ ‘ਰੋਲ ਮਾਡਲ’ ਵਜੋਂ ਪੇਸ਼ ਕਰਨਾ ਪੀੜਤਾਂ ਦੇ ਦੁੱਖ ਅਤੇ ਇਨਸਾਫ਼ ਦੀ ਲੰਬੇ ਸਮੇਂ ਤੋਂ ਚੱਲ ਰਹੀ ਲੜਾਈ ਦਾ ਅਪਮਾਨ ਹੈ। ਆਗੂਆਂ ਨੇ ਕਿਹਾ ਕਿ ਲੋਕਤੰਤਰ ’ਚ ਹਰ ਵਿਅਕਤੀ ਨੂੰ ਆਪਣੀ ਰਾਏ ਪ੍ਰਗਟ ਕਰਨ ਦਾ ਅਧਿਕਾਰ ਹੈ, ਪਰ ਜਦੋਂ ਕਿਸੇ ਬਿਆਨ ਨਾਲ ਕਿਸੇ ਕੌਮ ਦੇ ਹਜ਼ਾਰਾਂ ਪੀੜਤ ਪਰਿਵਾਰਾਂ ਦੇ ਜ਼ਖ਼ਮ ਮੁੜ ਹਰੇ ਹੋਣ ਤਾਂ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਇਤਿਹਾਸ, ਤੱਥਾਂ ਤੇ ਪੀੜਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਆਪਣੇ ਇਤਿਹਾਸ ਤੇ ਆਪਣੇ ਸ਼ਹੀਦਾਂ ਦੀ ਯਾਦ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਕਰ ਸਕਦੀ ਤੇ ਪੀੜਤਾਂ ਦੇ ਜ਼ਖ਼ਮਾਂ ’ਤੇ ਮਲ੍ਹਮ ਲਗਾਉਣ ਦੀ ਬਜਾਏ ਉਨ੍ਹਾਂ ਨੂੰ ਹੋਰ ਡੂੰਘਾ ਕਰਨ ਵਾਲੇ ਬਿਆਨਾਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮਿਸ਼ਨ 2027 ਤਹਿਤ ਮਸੀਹ ਭਾਈਚਾਰੇ ਨੇ ਭਾਜਪਾ ਛੱਡ ਕੇ ਰਣਜੀਤ ਸਿੰਘ ਕਾਹਲੋਂ ਨੂੰ ਦਿੱਤਾ ਸਮਰਥਨ ਅਗਲੀ ਖ਼ਬਰ ਨਵੇਂ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਵਲੋਂ ਸ਼ਹਿਰ ਦੇ ਨਾਲਿਆਂ ਦੀ ਸਫ਼ਾਈ ਦਾ ਕੰਮ ਸ਼ੁਰੂ
Ad Position 24