30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਊਧਨਵਾਲ ’ਚ ਆਮ ਆਦਮੀ ਕਲੀਨਿਕ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਊਧਨਵਾਲ, 28 ਅਗਸਤ (ਪਰਗਟ ਸਿੰਘ)-ਪੰਜਾਬ ਸਰਕਾਰ ਤੇ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਦੇ ਹੁਕਮਾਂ ਤਹਿਤ ਤੇ ਐਸ. ਐਮ.

Ad Position 21
No active advertisement
ਅਜੀਤ ਡੈਸਕ 29-08-2026
ਊਧਨਵਾਲ, 28 ਅਗਸਤ (ਪਰਗਟ ਸਿੰਘ)-ਪੰਜਾਬ ਸਰਕਾਰ ਤੇ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਦੇ ਹੁਕਮਾਂ ਤਹਿਤ ਤੇ ਐਸ.ਐਮ.ਓ. ਸੀ.ਐਚ.ਸੀ ਭਾਮ ਡਾਕਟਰ ਹੇਮਲਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਥਾਨਕ ਕਸਬੇ ਦੇ ਆਮ ਆਦਮੀ ਕਲੀਨਿਕ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ। ਕੈਂਪ ’ਚ ਡਾਕਟਰ ਸੁਮੀਤ ਸੈਣੀ ਨੋਡਲ ਅਫਸਰ ਦੀ ਨਿਗਰਾਨੀ ਹੇਠ ਅਪਥਾਲਮਿਕ ਅਫ਼ਸਰ ਕਾਰਤਿਕ ਗੁਲਾਟੀ ਵਲੋਂ ਮਰੀਜ਼ਾਂ ਦੀ ਮੁਫਤ ਅੱਖਾਂ ਦੀ ਜਾਂਚ ਕੀਤੀ ਗਈ। ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਅਪਥਾਲਮਿਕ ਅਫਸਰ ਕਾਰਤਿਕ ਗੁਲਾਟੀ ਨੇ ਦੱਸਿਆ ਕਿ ਕੈਂਪ ’ਚ ਕਰੀਬ 165 ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ 95 ਯੋਗ ਲਾਭਪਾਤਰੀਆਂ ਨੂੰ ਮੁਫ਼ਤ ਐਨਕਾਂ ਵੀ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ, ਬਲਵਿੰਦਰ ਸਿੰਘ ਸਰਪੰਚ ਧੰਨੇ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਿੱਤਰਪਾਲ ਸਿੰਘ ਦੌਲਤਪੁਰ, ਕਰਨੈਲ ਸਿੰਘ ਬੁੱ... ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਨੇ ਕੋਟਲੀ ਸੂਰਤ ਮੱਲ੍ਹੀ ’ਚ ਕੀਤਾ ਮਾਰਚ
Ad Position 24