ਗੁਰੂ ਨਾਨਕ ਕਾਲਜ ਬਟਾਲਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਕਾਮਰਸ ਤੇ ਇਕਨਾਮਿਕਸ ਵਿਭਾਗ ਵਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਸੁੰਦਰ ਤੇ ਰਚਨਾਤਮਕ ਰੱਖੜੀਆਂ ਦੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ, ਜੋ ਕਾਲਜ ਦੇ ਹੋਰਨਾਂ ਵਿਦਿਆਰਥੀਆਂ ਲਈ ਖਿੱਚ ਦਾ ਕੇਂਦਰ ਰਹੀ।
ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਕਾਮਰਸ ਤੇ ਇਕਨਾਮਿਕਸ ਵਿਭਾਗ ਵਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਸੁੰਦਰ ਤੇ ਰਚਨਾਤਮਕ ਰੱਖੜੀਆਂ ਦੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ, ਜੋ ਕਾਲਜ ਦੇ ਹੋਰਨਾਂ ਵਿਦਿਆਰਥੀਆਂ ਲਈ ਖਿੱਚ ਦਾ ਕੇਂਦਰ ਰਹੀ। ਸਮਾਗਮ ’ਚ ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਕਸੀਅਨ ਜਤਿੰਦਰਪਾਲ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥਣਾਂ ਨੇ ਵਿਦਿਆਰਥੀਆਂ ਦੇ ਗੁੱਟ ’ਤੇ ਰੱਖੜੀਆਂ ਬੰਨ੍ਹ ਕੇ ਭੈਣ-ਭਰਾ ਦੇ ਪਵਿੱਤਰ ਪਿਆਰ, ਸਨੇਹ ਤੇ ਆਪਸੀ ਸਾਂਝ ਦਾ ਸੁਨੇਹਾ ਦਿੱਤਾ। ਕਾਲਜ ਦੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਰਵਾਇਤਾਂ ਤੇ ਕਦਰਾਂ-ਕੀਮਤਾਂ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥਣਾਂ ਵਲੋਂ ਹੱਥੀਂ ਤਿਆਰ ਕੀਤੀਆਂ ਰੱਖੜੀਆਂ ਦੀ ਪ੍ਰਦਰਸ਼ਨੀ ਲਗਾਉਣ ਦੇ ਉਪਰਾਲੇ ਦੀ ਸ਼ਾਲਾਘਾ ਕੀਤੀ। ਇਸ ਮੌਕੇ ਪ੍ਰੋ. ਰਾਜਬੀਰ ਕੌਰ ਮੁਖੀ ਕਾਮਰਸ ਵਿਭਾਗ, ਪ੍ਰੋ. ਸ਼ੁੱਭਦੀਪ ਕੌਰ ਤੇ ਪ੍ਰੋ. ਅਮਨਪ੍ਰੀਤ ਕੌਰ ਮੁਖੀ ਇਕਨਾਮਿਕਸ ਵਿਭਾਗ ਸਮੇਤ ਦੂਜੈ ਵਿਭਾਗ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ। ਸਮਾਗਮ ਦੌਰਾਨ ਵਿਦਿਆਰਥੀਆਂ ’ਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।