30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮਾਸਟਰ ਸੁੱਚਾ ਸਿੰਘ ਰੰਧਾਵਾ, ਲਖਵਿੰਦਰ ਸਿੰਘ ਬੱਲ, ਗੁਰਜਿੰਦਰ ਸਿੰਘ ਮੱਲ੍ਹੀ, ਨਰਿੰਦਰ ਸਿੰਘ ਮਿੰਟਾ ਰੰਧਾਵਾ ‘ ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ- ਆਗੂ

ਫ਼ਤਹਿਗੜ੍ਹ ਚੂੜੀਆਂ, 28 ਅਗਸਤ (ਐਮ. ਐਸ.

Ad Position 21
No active advertisement
ਅਜੀਤ ਡੈਸਕ 29-08-2026
ਫ਼ਤਹਿਗੜ੍ਹ ਚੂੜੀਆਂ, 28 ਅਗਸਤ (ਐਮ.ਐਸ. ਫੁੱਲ)-ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਮਾਸਟਰ ਸੁੱਚਾ ਸਿੰਘ ਰੰਧਾਵਾ, ਸਾਬਕਾ ਉਪ ਪ੍ਰਧਾਨ ਲਖਵਿੰਦਰ ਸਿੰਘ ਬੱਲ, ਸਾਬਕਾ ਕੌਸਲਰ ਗੁਰਜਿੰਦਰ ਸਿੰਘ ਮੱਲ੍ਹੀ, ਨਰਿੰਦਰ ਸਿੰਘ ਮਿੰਟਾ ਰੰਧਾਵਾ ਨੇ ਦਾਅਵਾ ਕੀਤਾ ਕਿ ਸੂਬੇ ਵਿਚ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੋਵੇਗਾ, ਕਿਉਂਕਿ ਮੌਜੂਦਾ ‘ਆਪ’ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਪੰਜਾਬ ਨੂੰ ਭਾਰੀ ਕਰਜ਼ੇ ਦੇ ਬੋਝ ਹੇਠ ਦੱਬਣ ਦੇ ਨਾਲ-ਨਾਲ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵੀ ਬੁਰੀ ਤਰ੍ਹਾਂ ਵਿਗਾੜ ਦਿੱਤਾ ਹੈ, ਜਿਸ ਕਾਰਨ ਲੋਕ ਮੁੜ ਤੋਂ ਸੂਬੇ ’ਚ ਅਕਾਲੀ ਦਲ ਦੀ ਲੋਕਪੱਖੀ ਤੇ ਵਿਕਾਸਮਈ ਸਰਕਾਰ ਵੇਖਣਾ ਚਾਹੁੰਦੇ ਹਨ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਫਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ ਹਰ ਇਮਾਨਦਾਰ ਤੇ ਮਿਹਨਤੀ ਵਰਕਰ ਨਾਲ ਚਟਾਨ ਵਾਂਗ ਖੜ੍ਹੇ ਹਨ, ਇਸ ਲਈ ਵਰਕਰਾਂ ਨੂੰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਭੁਪਿੰਦਰ ਸਿੰਘ ਲਾਡੀ, ਗੋਲਡੀ ਦਾਲਮ, ਪ੍ਰਤਾਪ ਭੱਟੀ, ਕੁਲਦੀਪ ਸਿੰਘ ਸੰਘੇੜਾ ਅਗਲੀ ਖ਼ਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪਿੰਡ ਧਾਰੋਵਾਲੀ ਵਿਖੇ ਪੰਚਾਂ, ਸਰਪੰਚਾਂ, ਬਲਾਕ ਪ੍ਰਧਾਨਾਂ ਤੇ ਚੇਅਰਮੈਨਾਂ ਨਾਲ ਮੀਟਿੰਗ
Ad Position 24