29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਕਰਵਾਏ ਵਿਕਾਸ ਕਾਰਜਾਂ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ-ਆਗੂ

ਕਿਲ੍ਹਾ ਲਾਲ ਸਿੰਘ, 28 ਅਗਸਤ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡਾਂ ਦਾ ਸਾਬਕਾ ਮੰਤਰੀ ਤੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਜੋ ਵਿਕਾਸ ਹੋਇਆ ਹੈ, ਉਸ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ, ਜੋ ਪੂਰੇ ਪੰਜਾਬ ਅੰਦਰ ਇਕ ਮਿਸਾਲ ਹੈ, ਪਰ ਜਦੋਂ ਦੀ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਸਾਰੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਇਸ ਪਾਰਟੀ ਕੋਲ ਪੰਜਾਬ ਦੀ ਤਰੱਕੀ, ਵਿਕਾਸ ਤੇ ਖੁਸ਼ਹਾਲੀ ਲਈ ਕੋਈ ਯੋਜਨਾ ਨਹੀਂ ਹੈ।

Ad Position 21
No active advertisement
ਅਜੀਤ ਡੈਸਕ 29-08-2026
ਕਿਲ੍ਹਾ ਲਾਲ ਸਿੰਘ, 28 ਅਗਸਤ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡਾਂ ਦਾ ਸਾਬਕਾ ਮੰਤਰੀ ਤੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਜੋ ਵਿਕਾਸ ਹੋਇਆ ਹੈ, ਉਸ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ, ਜੋ ਪੂਰੇ ਪੰਜਾਬ ਅੰਦਰ ਇਕ ਮਿਸਾਲ ਹੈ, ਪਰ ਜਦੋਂ ਦੀ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਸਾਰੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਇਸ ਪਾਰਟੀ ਕੋਲ ਪੰਜਾਬ ਦੀ ਤਰੱਕੀ, ਵਿਕਾਸ ਤੇ ਖੁਸ਼ਹਾਲੀ ਲਈ ਕੋਈ ਯੋਜਨਾ ਨਹੀਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਬਖਤਾਵਰ ਸਿੰਘ ਚੋਰਾਂਵਾਲੀ, ਸਾਬਕਾ ਸਰਪੰਚ ਮਨਮੋਹਨ ਸਿੰਘ ਨਾਮਧਾਰੀ, ਸਾਬਕਾ ਸਰਪੰਚ ਗੁਰਨਾਮ ਸਿੰਘ ਬੱਚੋ ਕਾ ਥੇਹ, ਸਾਬਕਾ ਸਰਪੰਚ ਸੰਤੋਖ ਕੁਮਾਰ ਬਾਲੇਵਾਲ ਨੇ ਕੀਤਾ। ਇਨ੍ਹਾਂ ਕਾਂਗਰਸੀ ਆਗੂਆਂ ਨੇ ਕਿਹਾ ਕਿ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਘੜੀ ਜਾਵੇਗੀ ਤੇ ਜਲਦੀ ਹੀ ਸਰਕਲ ਕਿਲ੍ਹਾ ਲਾਲ ਸਿੰਘ ਦੇ ਕਾਂਗਰਸੀ ਵਰਕਰਾਂ ਦੀ ਵੱਡੀ ਮੀਟਿੰਗ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਦੀ ਅਗਵਾਈ ਹੇਠ ਕਰਵਾਈ ਜਾਵੇਗੀ। ਇਨ੍ਹਾਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਕੋਈ ਵਜੂਦ ਨਹੀਂ ਹੈ ਤੇ ਉਹ ਆਪਸੀ ਖਿੱਚੋਤਾਣ ਦਾ ਸ਼ਿਕਾਰ ਹੋ ਚੁੱਕੀ ਹੈ ਤੇ ਜਿੰਨੇ ਮਰਜ਼ੀ ਹਲਕਾ ਇੰਚਾਰਜ ਬਦਲ ਲੈਣ ਲੋਕ ਇਸ ਪਾਰਟੀ ਦਾ ਸਾਥ ਨਹੀਂ ਦੇਣਗੇ। ਇਸ ਹਲਕੇ ਦੇ ਲੋਕ ਬਾਜਵਾ ਪਰਿਵਾਰ ਨੂੰ ਪਿਆਰ ਕਰਦੇ ਹਨ ਤੇ ਇਸ ਵਾਰ ਵੀ ਵੱਡੀ ਲੀਡ ਨਾਲ ਉਨ੍ਹਾਂ ਨੂੰ ਜਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਹਰਦਿਆਲ ਸਿੰਘ ਗਜ਼ਨੀਪੁਰ ਵਲੋਂ ਬੀਬੀ ਰਾਜਵਿੰਦਰ ਕੌਰ ਭਗਵਾਨਪੁਰ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਕਸ਼ਯਪ ਰਾਜਪੂਤ ਮਹਾਂ ਸਭਾ ਪੰਜਾਬ ਦੀ ਅਹਿਮ ਮੀਟਿੰਗ, ਸਰਕਾਰ ਪਾਸੋਂ ਭਲਾਈ ਬੋਰਡ ਬਣਾਉਣ ਤੇ ਹੋਰ ਮੰਗਾਂ ਰੱਖੀਆਂ
Ad Position 24