ਅੱਵਲ ਆਈਆਂ ਵਿਦਿਆਰਥਣਾਂ
ਪੰਡਤ ਮੋਹਨ ਲਾਲ ਐੱਸ. ਡੀ. ਕਾਲਜ ਦੀਆਂ ਵਿਦਿਆਰਥਣਾਂ ਨੇ ਜੀ. ਐੱਨ. ਡੀ. ਯੂ. ਦੇ ਨਤੀਜਿਆਂ ਵਿਚ ਮਾਰੀਆਂ ਮੱਲਾਂ
ਫ਼ਤਹਿਗੜ੍ਹ ਚੂੜੀਆਂ, 28 ਅਗਸਤ (ਐੱਮ. ਐੱਸ.
ਫ਼ਤਹਿਗੜ੍ਹ ਚੂੜੀਆਂ, 28 ਅਗਸਤ (ਐੱਮ.ਐੱਸ. ਫੁੱਲ)-ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ਼, ਫ਼ਤਹਿਗੜ੍ਹ ਚੂੜੀਆਂ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਬੀ.ਐੱਸ.ਸੀ. ਫੈਸ਼ਨ ਡਿਜ਼ਾਈਨਿੰਗ ਚੌਥਾ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਚਮਕਾਇਆ ਹੈ। ਕਾਲਜ ਦੀਆਂ 3 ਵਿਦਿਆਰਥਣਾਂ ਪਰਨੀਤ ਕੌਰ, ਲਵਲੀਨ ਕੌਰ ਤੇ ਰਾਜਦੀਪ ਕੌਰ ਨੇ 9.30 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ’ਚੋਂ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕੋਮਲਪ੍ਰੀਤ ਕੌਰ ਅਤੇ ਖੁਸ਼ਦੀਪ ਕੌਰ ਨੇ 9.22 ਐੱਸ.ਜੀ.ਪੀ.ਏ. ਨਾਲ ਦੂਜਾ ਸਥਾਨ ਤੇ ਸਿਮਰਨਜੀਤ ਕੌਰ ਨੇ 9.17 ਐੱਸ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਵੈਸ਼ਾਲੀ ਸ਼ਰਮਾ ਜਨਰਲ ਸਕੱਤਰ ਡਾ. ਪੀ.ਕੇ. ਬਜਾਜ ਚੇਅਰਮੈਨ ਸ੍ਰੀ ਗੋਰਖਨਾਥ ਸ਼ਰਮਾ ਤੇ ਕਾਲਜ ਪ੍ਰਿੰਸੀਪਲ ਡਾ. ਮ੍ਰਿਣਾਲ ਗੁਪਤਾ ਨੇ ਸਾਰੀਆਂ ਜੇਤੂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਨੂੰ ਵਧਾਈ ਦਿੱਤੀ। ਆਪਣੇ ਸੰਦੇਸ਼ ’ਚ ਪ੍ਰਿੰਸੀਪਲ ਮੈਡਮ ਨੇ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਦਾ ਪ੍ਰਤੀਕ ਹੈ। ਉਨ੍ਹਾਂ ਸਾਰੀਆਂ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਸਟਾਫ਼ ਮੈਂਬਰ ਮਿਸ ਰਵਿੰਦਰ ਕੌਰ, ਜੋਤੀ ਤੇ ਹਿਮਾਂਸ਼ੀ ਸ਼ਰਮਾ ਨੂੰ ਉਨ੍ਹਾਂ ਦੇ ਯੋਗ ਮਾਰਗਦਰਸ਼ਨ ਲਈ ਵਧਾਈ ਦਿੱਤੀ।