29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮਾਹਲ ਵਲੋਂ ਸੋਨਾ ਬਾਜਵਾ ਨੂੰ ਚੇਅਰਮੈਨ ਬਣਨ ’ਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ

ਕਾਦੀਆਂ, 28 ਅਗਸਤ (ਹਰਦੀਪ ਸਿੰਘ ਸੰਧੂ)-ਮਾਰਕੀਟ ਕਮੇਟੀ ਕਾਦੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਬਲਵਿੰਦਰ ਸਿੰਘ ਸੋਨਾ ਬਾਜਵਾ ਨੂੰ ਹਲਕਾ ਕਾਦੀਆਂ ਦੇ ਆਗੂ ਗੁਰਇਕਬਾਲ ਸਿੰਘ ਮਾਹਲ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ: ਮਾਹਲ ਨੇ ਸੋਨਾ ਬਾਜਵਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਕੇ ਦਿੱਤੀ ਗਈ ਜ਼ਿੰਮੇਵਾਰੀ ਸ਼ਾਲਾਘਾਯੋਗ ਹੈ।

Ad Position 21
No active advertisement
ਅਜੀਤ ਡੈਸਕ 29-08-2026
ਕਾਦੀਆਂ, 28 ਅਗਸਤ (ਹਰਦੀਪ ਸਿੰਘ ਸੰਧੂ)-ਮਾਰਕੀਟ ਕਮੇਟੀ ਕਾਦੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਬਲਵਿੰਦਰ ਸਿੰਘ ਸੋਨਾ ਬਾਜਵਾ ਨੂੰ ਹਲਕਾ ਕਾਦੀਆਂ ਦੇ ਆਗੂ ਗੁਰਇਕਬਾਲ ਸਿੰਘ ਮਾਹਲ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ: ਮਾਹਲ ਨੇ ਸੋਨਾ ਬਾਜਵਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਕੇ ਦਿੱਤੀ ਗਈ ਜ਼ਿੰਮੇਵਾਰੀ ਸ਼ਾਲਾਘਾਯੋਗ ਹੈ। ਸ: ਮਾਹਲ ਨੇ ਕਿਹਾ ਕਿ ਬਲਵਿੰਦਰ ਸਿੰਘ ਸੋਨਾ ਬਾਜਵਾ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਲੰਮੇ ਸਮੇਂ ਤੋਂ ਮਿਹਨਤ ਕਰ ਰਹੇ ਹਨ ਤੇ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਕਾਦੀਆਂ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਅਤੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਬਲਵਿੰਦਰ ਸਿੰਘ ਸੋਨਾ ਬਾਜਵਾ ਨੇ ਪਾਰਟੀ ਹਾਈਕਮਾਂਡ ਅਤੇ ਗੁਰਇਕਬਾਲ ਸਿੰਘ ਮਾਹਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਹਰਮਨਜੀਤ ਸਿੰਘ ਬਾਜਵਾ, ਜਸਪਾਲ ਸਿੰਘ ਸਰਪੰਚ ਚੱਕ ਸਰੀਫ, ਜਗਰੂਪ ਸਿੰਘ ਰਿਆੜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਰਨੈਲ ਸਿੰਘ ਬੱਲ ਨੇ ਨਵੇਂ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਅੱਵਲ ਆਈਆਂ ਵਿਦਿਆਰਥਣਾਂ ਪੰਡਤ ਮੋਹਨ ਲਾਲ ਐੱਸ. ਡੀ. ਕਾਲਜ ਦੀਆਂ ਵਿਦਿਆਰਥਣਾਂ ਨੇ ਜੀ. ਐੱਨ. ਡੀ. ਯੂ. ਦੇ ਨਤੀਜਿਆਂ ਵਿਚ...
Ad Position 24