ਜੀ.ਐਨ.ਡੀ.ਯੂ. ਕਾਲਜ ਨਰੋਟ ਜੈਮਲ ਸਿੰਘ ਦੀਆਂ ਪੰਜ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੱਧਰ ’ਤੇ 5ਵਾਂ ਸਥਾਨ ਕੀਤਾ ਹਾਸਲ
ਨਰੋਟ ਜੈਮਲ ਸਿੰਘ, 28 ਅਗਸਤ (ਸ਼ਸ਼ੀ ਕੁਮਾਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਐਮ. ਏ.
ਨਰੋਟ ਜੈਮਲ ਸਿੰਘ, 28 ਅਗਸਤ (ਸ਼ਸ਼ੀ ਕੁਮਾਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਐਮ.ਏ. ਭੂਗੋਲ ਦੂਜੇ ਸਮੈਸਟਰ ਦੇ ਪ੍ਰੀਖਿਆ ਨਤੀਜਿਆਂ ਦਾ ਐਲਾਨ ਕੀਤਾ ਗਿਆ, ਜਿਸ ਵਿਚ ਜੀ.ਐਨ.ਡੀ.ਯੂ. ਕਾਲਜ ਨਰੋਟ ਜੈਮਲ ਸਿੰਘ ਦਾ ਪ੍ਰੀਖਿਆ ਨਤੀਜਾ ਸ਼ਾਨਦਾਰ ਰਿਹਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ: ਅਰਪਣਾ ਨੇ ਦੱਸਿਆ ਕਿ ਕਾਲਜ ਦੀ ਐਮ.ਏ. ਭੂਗੋਲ ਸਮੈਸਟਰ ਦੂਜੇ ਦੀਆਂ ਵਿਦਿਆਰਥਣਾਂ ਪਲਕ, ਸਭਿਆ (ਸਮਿਆਲ), ਸ਼ਿਵਾਨੀ, ਮਾਨਸੀ ਅਤੇ ਪੂਜਾ ਦੇਵੀ ਨੇ 7.80 ਸੀ.ਜੀ.ਪੀ.ਏ. ਦੇ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਚ 5ਵਾਂ ਸਥਾਨ ਪ੍ਰਾਪਤ ਕੀਤਾ । ਇਸ ਸ਼ਾਨਦਾਰ ਸਫਲਤਾ ‘ਤੇ ਕਾਲਜ ਪ੍ਰਿੰਸੀਪਲ ਵਲੋਂ ਉਨ੍ਹਾਂ ਨੂੰ ਅਧਿਆਪਕਾਂ ਵਲੋਂ ਕਰਵਾਈ ਗਈ ਮਿਹਨਤ ਅਤੇ ਵਿਦਿਆਰਥੀਆਂ ਨਾਲ ਵਧੀਆ ਤਾਲਮੇਲ ਕਾਰਨ ਕਾਲਜ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ। ਜਿਸ ਨੂੰ ਲੈ ਕੇ ਪ੍ਰਿੰਸੀਪਲ ਡਾ: ਅਰਪਨਾ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ ਅਤੇ ਉਨਾਂ ਦੇ ਉੱਜਵਲ ਭਵਿੱਖ ਲਈ ਮਨੋਕਾਮਨਾ ਕੀਤੀ ਅਤੇ ਦੂਜੇ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ ।